Tuesday, April 16, 2024

ਆਵਾਰਾ ਕੁੱਤਿਆਂ ਦੁਆਰਾ ਕੱਟੇ ਗਏ ਵਿਅਕਤੀ ਦੀ ਮੌਤ- ਪਿੰਡ ‘ਚ ਸੋਗ ਦੀ ਲਹਿਰ

ਆਵਾਰਾ ਕੁੱਤਿਆਂ ਦੇ ਕਾਰਨ ਬਣਿਆ ਦਹਿਸ਼ਤ ਦਾ ਮਾਹੌਲ

ਮ੍ਰਿਤਕ ਮੱਖਣ ਸਿੰਘ ਦੀ ਫਾਈਲ ਫੋਟੋ।
ਮ੍ਰਿਤਕ ਮੱਖਣ ਸਿੰਘ ਦੀ ਫਾਈਲ ਫੋਟੋ।

ਫਾਜਿਲਕਾ, 20 ਅਗਸਤ (ਵਿਨੀਤ ਅਰੋੜਾ) –  ਨਜ਼ਦੀਕੀ ਪਿੰਡ ਅਲਿਆਣਾ ਵਿਖੇ ਉਸ ਵੇਲੇ ਸੋਗ ਦੀ ਲਹਿਰ ਦੌੜ ਗਈ, ਜਦੋਂ ਅੱਜ ਤੋਂ ਕੁਝ ਦਿਨ ਪਹਿਲਾਂ ਆਵਾਰਾ ਕੁੱਤਿਆ ਦੁਆਰਾ ਕੱਟੇ ਗਏ ਇਸ ਪਿੰਡ ਦੇ ਰਹਿਣ ਵਾਲੇ ਮੱਖਣ ਸਿੰਘ ਪੁੱਤਰ ਸ਼ੇਰ ਸਿੰਘ (40) ਦੀ ਮੌਤ ਹੋ ਗਈ। ਇਸ ਬਾਰੇ ਪਤਾ ਲਗਦਿਆਂ ਹੀ ਰਿਸ਼ਤੇਦਾਰ, ਸੱਕੇ- ਸਬੰਧੀ ਤੇ ਹੋਰ ਇਲਾਕੇ ਦੇ ਲੋਕਾਂ ਨੇ ਪਿੰਡ ਅਲਿਆਣਾ ਵਿਖੇ ਪਹੁੰਚ ਕੇ ਦੁੱਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ। ਇਸ ਮੌਕੇ ਪਿੰਡ ਦੇ ਕਈ ਲੋਕਾਂ ਨੇ ਦੱਸਿਆ ਕਿ ਕਿ ਇਨ੍ਹਾਂ ਆਵਾਰਾ ਕੁੱਤਿਆਂ ਨੇ ਕਾਫੀ ਦਹਿਸ਼ਤ ਦਾ ਮਾਹੌਲ ਬਣਾ ਰੱਖਿਆ ਹੈ ਅਤੇ ਇਸ ਤੋਂ ਪਹਿਲਾਂ ਵੀ ਇਨ੍ਹਾਂ ਆਵਾਰਾ ਕੁੱਤਿਆਂ ਦੁਆਰਾ ਗਗਨਦੀਪ ਸਿੰਘ, ਜਸਵੰਤ ਸਿੰਘ, ਸਵਰਨ ਸਿੰਘ, ਅਮਰੀਜੀਤ ਕੌਰ ਤੇ ਗੁਰਾਂ ਬਾਈ ਨੁੰ ਕੱਟਿਆ ਜਾ ਚੁੱਕਿਆ ਹੈ। ਪ੍ਰੈਸ ਨੂੰ ਜਾਰੀ ਇਕ ਲਿਖਤੀ ਬਿਆਨ ਵਿਚ ਪਿੰਡ ਅਲਿਆਣਾ ਦੀ ਸਰਪੰਚ ਜਗਿੰਦਰੋ ਬਾਈ, ਮੈਂਬਰ ਪੰਚਾਇਤ ਮੱਖਣ ਸਿੰਘ, ਕੁਲਵੰਤ ਸਿੰਘ, ਜੋਗਿੰਦਰ ਸਿੰਘ, ਜੰਗੀਰ ਸਿੰਘ, ਗੁਰਨਾਮ ਸਿੰਘ, ਰਾਣੋ ਬਾਈ ਅਤੇ ਹੋਰ ਪਿੰਡ ਨਿਵਾਸੀਆਂ ਨੇ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਇਨ੍ਹਾਂ ਆਵਾਰਾ ਕੁੱਤਿਆਂ ਦੇ ਕਾਰਨ ਪਿੰਡ ਅਤੇ ਇਸ ਇਲਾਕੇ ਦੇ ਲੋਕਾਂ ਵਿਚ ਕਾਫੀ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ, ਜਿਸ ਕਰਕੇ ਇਨ੍ਹਾਂ ਆਵਾਰਾ ਕੁੱਤਿਆਂ ਦਾ ਪ੍ਰਬੰਧ ਕੀਤਾ ਜਾਵੇ।ਉਨ੍ਹਾਂ ਦੱਸਿਆ ਕਿ ਇਨ੍ਹਾਂ ਆਵਾਰਾ ਕੁੱਤਿਆਂ ਦੀ ਦਹਿਸ਼ਤ ਦੇ ਕਾਰਨ ਜੋ ਬੱਚੇ ਸਕੁਲਾਂ ਵਿਚ ਪੜ੍ਹਨ ਲਈ ਜਾਂਦੇ ਹਨ ਉਨ੍ਹਾਂ ਦੇ ਮਾਪਿਆਂ ਲਈ ਬਹੁਤ ਹੀ ਵੱਡੀ ਚਿੰਤਾ ਬਣੀ ਹੋਈ ਹੈ, ਜੇਕਰ ਇਨ੍ਹਾਂ ਆਵਾਰਾ ਕੁੱਤਿਆਂ ਤੇ ਕੰਟਰੋਲ ਨਾ ਕੀਤਾ ਗਿਆ ਤਾਂ ਕਿਸੇ ਵੀ ਸਮੇਂ ਕੋਈ ਹੋਰ ਦਰਦਨਾਕ ਘਟਨਾ ਵਾਪਰ ਸਕਦੀ ਹੈ। ਗ੍ਰਾਮ ਪੰਚਾਇਤ ਤੇ ਪਿੰਡ ਨਿਵਾਸੀਆਂ ਨੇ ਇਹ ਵੀ ਮੰਗ ਕਰਦਿਆਂ ਕਿਹਾ ਕਿ ਆਵਾਰਾ ਕੁੱਤਆਂ ਦੇ ਸ਼ਿਕਾਰ ਹੋਏ ਮ੍ਰਿਤਕ ਮੱਖਣ ਸਿੰਘ ਦੇ ਪਰਿਵਾਰ ਨੂੰ ਸਰਕਾਰ ਵਲੋਂ ਮਾਲੀ ਮਦਦ ਦਿੱਤੀ ਜਾਵੇ ਤੇ ਆਵਾਰਾ ਕੁੱਤਿਆਂ ਦਾ ਪ੍ਰਬੰਧ ਕੀਤਾ ਜਾਵੇ। 

Check Also

ਅਟਾਰੀ ਹਲਕੇ ਵਿੱੱਚ ਕੱਢੀਆਂ ਗਈਆਂ ਸਾਈਕਲ ਰੈਲੀਆਂ

ਅੰਮ੍ਰਿਤਸਰ, 15 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਅਗਵਾਈ ਅਤੇ …

Leave a Reply