Thursday, March 28, 2024

ਜਿਲਾ ਕਾਨੁੰਨੀ ਸੇਵਾਵਾਂ ਅਥਾਰਟੀ ਕਾਨੂੰਨੀ ਜਾਗਰੂਕਤਾ ਵਧਾਉਣ ਦਾ ਹਰ ਸੰਭਵ ਉਪਰਾਲਾ ਕਰ ਰਹੀ ਹੈ- ਐਡਵੋਕੇਟ ਮਲਿਕ

ਫਾਜ਼ਿਲਕਾ, 21 ਸਤੰਬਰ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ, ਐਸ ਕੇ ਅਗਰਵਾਲ ਮਾਨਯੋਗ PPN2109201720ਜ਼ਿਲਾ ਅਤੇ ਸੈਸ਼ਨਜ਼ ਜੱਜ ਫਿਰੋਜ਼ਪੁਰ, ਲੱਛਮਣ ਸਿੰਘ ਮਾਨਯੋਗ ਵਧੀਕ ਜ਼ਿਲਾ ਅਤੇ ਸੈਸ਼ਨਜ ਜੱਜ-ਕਮ-ਚੇਅਰਮੈਨ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਅਤੇ ਕੇ ਕੇ ਬਾਂਸਲ ਸਕੱਤਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਦੇ ਦਿਸ਼ਾਂ ਨਿਰਦੇਸ਼ਾਂ ਹੇਠ ਫਾਜ਼ਿਲਕਾ ਜ਼ਿਲੇ ਦੇ ਪਿੰਡ ਮੁਠਿਆਂ ਵਾਲੀ ਅਤੇ ਚਾਨਣ ਵਾਲੀ ’ਚ ਕਾਨੂੰਨੀ ਸਾਖਰਤਾ ਸੈਮੀਨਾਰ ਲਗਾਇਆ ਗਿਆ।
ਇਸ ਮੌਕੇ ਐਡਵੋਕੇਟ ਲਲਿਤ ਕੁਮਾਰ ਮਲਿਕ ਨੇ ਦਸਿਆ ਕਿ ਜ਼ਿਲਾ ਕਾਨੁੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਲੋਕਾਂ ’ਚ ਕਾਨੂੰਨੀ ਜਾਗਰੂਕਤਾ ਵਧਾਉਣ ਦਾ ਹਰ ਸੰਭਵ ਉਪਰਾਲਾ ਕਰ ਰਹੀ ਹੈ ਤਾਂ ਜੋ ਲੋਕ ਆਪਣੇ ਕਾਨੂੰਨੀ ਹੱਕਾ ਤੋਂ ਵਾਂਝੇ ਨਾ ਰਹਿ ਜਾਣ।ਉਨਾਂ ਦੱਸਿਆ ਕਿ ਕੋਈ ਵੀ ਵਿਅਕਤੀ ਜੋ ਅਨੁਸੂਚਿਤ ਜਾਤੀ ਨਾਲ ਸਬੰਧ ਰੱਖਦਾ ਹੋਵੇ, ਔਰਤ, ਹਿਰਾਸਤ ’ਚ ਵਿਅਕਤੀ, ਬੇਗਾਰ ਦਾ ਮਾਰਿਆ ਹੋਇਆ ਵਿਅਕਤੀ ਅਤੇ ਜਿਸ ਵਿਅਕਤੀ ਦੀ ਸਲਾਨਾ ਆਮਦਨ 1,50,000 ਰੁਪਏ ਤੋਂ ਘੱਟ ਹੋਵੇ ਉਸ ਨੂੰ ਮੁਫ਼ਤ ਕਾਨੂੰਨੀ ਸੇਵਾ ਪ੍ਰਦਾਨ ਕੀਤੀ ਜਾਂਦੀ ਹੈ।ਮੁਫ਼ਤ ਕਾਨੂੰਨੀ ਸੇਵਾ ’ਚ ਵਕੀਲਾਂ ਦੀਆਂ ਸੇਵਾਵਾਂ, ਕੋਰਟ ਫੀਸ, ਗਵਾਹਾਂ ਦੇ ਖਰਚੇ ਆਦਿ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਅਦਾ ਕੀਤੇ ਜਾਂਦੇ ਹਨ।ਇਸ ਤੋਂ ਬਾਅਦ ਪੈਰਾ ਲੀਗਲ ਵਲੰਟੀਅਰ ਪ੍ਰੀਤਮ ਸਿੰਘ ਨੇ ਦੱਸਿਆ ਕਿ ਪੰਜਾਬ ’ਚ ਅਪਰਾਧ ਪੀੜਤ ਮੁਆਵਜ਼ਾ ਸਕੀਮ 2011 ਦੇ ਤਹਿਤ ਵਿਕਟਿਮ ਮੁਆਵਜਾ ਕਮੇਟੀ ਫਾਜ਼ਿਲਕਾ ਦੇ ਤਹਿਤ ਜਰੂਰਤਮੰਦ ਲੋਕਾਂ ਨੂੰ ਮੁਆਵਜ਼ਾ ਦੁਆਇਆ ਜਾਂਦਾ ਹੈ ਅਤੇ ਨਾਲਸਾ ਵੱਲੋਂ ਚਲਾਈਆਂ ਦੋ ਨਵੀਆਂ ਸਕੀਮਾਂ ਦੀ ਜਾਣਕਾਰੀ ਦਿਤੀ ਜੋ ਕਿ ਤੇਜ਼ਾਬ ਪੀੜਤ ਮੁਆਵਜ਼ਾ ਸਕੀਮ ਅਤੇ ਸੀਨੀਅਰ ਸੀਟੀਜ਼ਨ ਸਕੀਮ ਸਨ।ਇਸ ਤੋਂ ਬਾਅਦ ਪੈਰਾ ਲੀਗਲ ਵਲੰਟੀਅਰ ਸ਼ਵੇਤਾ ਅਰੋੜਾ ਨੇ ਸਾਰਿਆਂ ਨੂੰ ਅਪੀਲ ਕੀਤੀ ਕਿ ਸਾਨੂੰ ਆਪਣੇ ਆਲੇ-ਦੁਆਲੇ ਵੀ ਸਫ਼ਾਈ ਰੱਖਣੀ ਚਾਹੀਦੀ ਹੈ। ਅੰਤ ’ਚ ਪੈਰਾ ਲੀਗਲ ਵਲੰਟੀਅਰ ਪਰਵਿੰਦਰ ਸਿੰਘ ਨੇ ਬੱਚਿਆਂ ਦੇ ਮੋਲਿਕ ਅਧਿਕਾਰਾਂ ਅਤੇ ਫਰਜਾਂ ਸਬੰਧੀ ਦੱਸਿਆ।ਇਸ ਮੌਕੇ ਪੈਰਾ ਲੀਗਲ ਵਲੰਟੀਅਰ ਇੰਦਰਜੀਤ ਸਿੰਘ ਨੇ ਲੋਕ ਅਦਾਲਤਾਂ ਦੀ ਮਹੱਤਤਾ ਅਤੇ ਮੈਡਿਏਸ਼ਨ ਸੈਂਟਰ ਸਬੰਧੀ ਜਾਣਕਾਰੀ ਦਿੱਤੀ।

Check Also

ਚੀਫ ਖਾਲਸਾ ਦੀਵਾਨ ਇੰਸਟੀਟਿਊਟ ਵਲੋਂ ਕੋਕਾ ਕੋਲਾ ਪਲਾਂਟ ਦੀ ਅਕਾਦਮਿਕ ਫੇਰੀ ਦਾ ਆਯੋਜਨ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਇੰਸਟੀਟਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਵਲੋਂ …

Leave a Reply