Friday, April 19, 2024

ਸਵੱਛ ਭਾਰਤ ਅਭਿਆਨ ਤਹਿਤ ਪਿੰਡ ਕਲਿਆਣ ਵਿਖੇ ਸਾਫ-ਸਫਾਈ ਦੀ ਕੀਤੀ ਸ਼ੁਰੂਆਤ

ਸੰਦੌੜ, 20 ਸਤੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਨੇੜਲੇ ਪਿੰਡ ਕਲਿਆਣ ਵਿਖੇ ਗਰਾਮ ਪੰਚਾਇਤ ਵੱਲੋਂ ਪਿੰਡ ਵਾਸੀਆਂ ਦੇ PPN2109201723ਸਹਿਯੋਗ ਸਦਕਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸ਼ੁਰੂ ਕੀਤੇ ਗਏ ਸਵੱਛ ਭਾਰਤ ਅਭਿਆਨ ਤਹਿਤ ਸਫ਼ਾਈ ਅਭਿਆਨ ਦੀ ਸ਼ੁਰੂਆਤ ਕੀਤੀ ਗਈ।ਇਸ ਦੌਰਾਨ ਨਗਰ ਨਿਵਾਸੀਆਂ ਨੇ ਸਾਫ-ਸਫਾਈ ਕਰਦੇ ਹੋਏ ਸਵੱਛਤਾ ਦਾ ਸੰਕਲਪ ਲਿਆ।ਸਰਪੰਚ ਨਿਸ਼ਾਨ ਸਿੰਘ ਨੇ ਕਿਹਾ ਕਿ ਸਾਲ 2014 ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸਵੱਛ ਭਾਰਤ ਅਭਿਆਨ ਦੀ ਸ਼ੁਰੂਆਤ ਕੀਤੀ ਗਈ ਸੀ, ਜਿਸ ਵਿਚ ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਆਪਣੇ ਸੰਬੋਧਨ ‘ਚ ਲੋਕਾਂ ਨੂੰ ਆਪਣਾ ਆਲਾ-ਦੁਆਲਾ ਸਾਫ਼ ਰੱਖਣ ਦੀ ਅਪੀਲ ਕਰਦਿਆਂ ਇਸ ਅਭਿਆਨ ਨਾਲ ਜੁੜਨ ਦੀ ਅਪੀਲ ਕੀਤੀ ਸੀ।ਉਨਾਂ ਦੱਸਿਆ ਕਿ ਅੱਜ ਸਵੱਛ ਭਾਰਤ ਅਭਿਆਨ ਤਹਿਤ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਇਕੱਠੇ ਹੋ ਕੇ ਪਿੰਡ ਦੀਆਂ ਗਲੀਆਂ ਵਿਚ ਨਾਲੀਆਂ, ਰਸਤਿਆਂ ਨੂੰ ਸਾਫ਼ ਕੀਤਾ।
ਇਸ ਸਮੇਂ ਸਾਬਕਾ ਸਰਪੰਚ ਨਿਸ਼ਾਨ ਸਿੰਘ, ਹਰਦੇਵ ਸਿੰਘ ਪੱਪੂ, ਪੰਚ ਹਰਦੀਪ ਸਿੰਘ ਭੋਲਾ, ਪੰਚ ਜਗਸ਼ੀਰ ਸਿੰਘ, ਪੰਚ ਸਿਕੰਦਰ ਸਿੰਘ, ਪੰਚ ਗੋਰਖਨਾਥ, ਪੰਚ ਬਲਵਿੰਦਰ ਕੌਰ, ਗੁਰਦੇਵ ਕੌਰ, ਛਿੰਦਰ ਸਿੰਘ, ਦਲਵੀਰ ਸਿੰਘ, ਹਰਜੀਤ ਸਿੰਘ, ਕਾਮਰੇਡ ਸਾਹਿਬ ਸਿੰਘ ਅਤੇ ਪ੍ਰਧਾਨ ਤਰਸੇਮ ਸਿੰਘ ਪਨੂੰ ਨੇ ਸਫ਼ਾਈ ਮੁਹਿਮ ਵਿਚ ਸ਼ਾਮਿਲ ਹੋ ਕੇ ਪਿੰਡ ਅਤੇ ਇਲਾਕਾ ਵਾਸੀਆਂ ਨੰੂ ਆਲੇ ਦੁਆਲੇ ਨੰੂ ਸਾਫ ਸੁਥਰਾ ਰੱਖਣ ਲਈ ਅਪੀਲ ਕੀਤੀ।ਸਰਪੰਚ ਨਿਸ਼ਾਨ ਨੇ ਦੱਸਿਆ ਕਿ ਹਫਤੇ ‘ਚ ਦੋ ਵਾਰ ਪਿੰਡ ਵਿਚ ਸਾਫ-ਸਫਾਈ ਕੀਤੀ ਜਾਇਆ ਕਰੇਗੀ।

Check Also

ਅੱਖਰ ਸਾਹਿਤ ਅਕਾਦਮੀ ਵਲੋਂ ਸਾਹਿਤਕ ਸੰਵਾਦ

ਪੁਸਤਕ ਸਭਿਆਚਾਰ ਦਾ ਕੋਈ ਵੀ ਤੋੜ ਨਹੀਂ – ਡਾ. ਰਵਿੰਦਰ ਅੰਮ੍ਰਿਤਸਰ, 18 ਅਪ੍ਰੈਲ (ਦੀਪ ਦਵਿੰਦਰ …

Leave a Reply