Friday, March 29, 2024

`ਬੇਟੀ ਬਚਾਓ ਬੇਟੀ ਪੜ੍ਹਾਓ` ਸਕੀਮ ਦੇ ਪ੍ਰਚਾਰ ਲਈ ਹਰ ਵਿਅਕਤੀ ਨਿੱਜੀ ਯਤਨ ਕਰੇ- ਡਾ. ਪ੍ਰੀਤੀ ਯਾਦਵ

PPN2109201726ਮਾਲੇਰਕੋਟਲਾ (ਸੰਦੌੜ), 21 ਸਤੰਬਰ (ਪੰਜਾਬ ਪੋਸਟ- ਹਰਮਿੰਦਰ ਸਿੰਘ ਭੱਟ) – ਉਪ-ਮੰਡਲ ਮੈਜਿਸਟ੍ਰੇਟ ਮਾਲੇਰਕੋਟਲਾ ਡਾ. ਪ੍ਰੀਤੀ ਯਾਦਵ ਦੀ ਪ੍ਰਧਾਨਗੀ ਹੇਠ `ਬੇਟੀ ਬਚਾਓ ਬੇਟੀ ਪੜ੍ਹਾਓ` ਸਕੀਮ ਅਧੀਨ ਬਲਾਕ ਟਾਸਕ ਫੋਰਸ ਦੀ ਮੀਟਿੰਗ ਕਰਵਾਈ ਗਈ। ਇਸ ਮੀਟਿੰਗ ਦਾ ਮੁੱਖ ਏਜੰਡਾ `ਬੇਟੀ ਬਚਾਓ ਬੇਟੀ ਪੜ੍ਹਾਓ` ਸਕੀਮ ਤਹਿਤ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਕੀਮ ਨੂੰ ਸਹੀ ਅਤੇ ਸੁਚੱਜੇ ਢੰਗ ਨਾਲ ਲਾਗੂ ਕਰਵਾਉਣਾ ਸੀ।ਇਸ ਮੀਟਿੰਗ ਵਿੱਚ ਸਿਹਤ ਵਿਭਾਗ, ਸਿੱਖਿਆ ਵਿਭਾਗ, ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ, ਪੁਲਿਸ ਵਿਭਾਗ, ਸਮੂਹ ਕਾਰਜ ਸਾਧਕ ਅਫਸਰ, ਤਹਿਸੀਲ ਭਲਾਈ ਅਫਸਰ ਮਾਲੇਰਕੋਟਲਾ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਲੀਗਲ ਸੈੱਲ ਸ਼ਾਖਾ ਅਤੇ ਸਮਾਜ ਭਲਾਈ ਦੇ ਖੇਤਰ ਵਿੱਚ ਕੰਮ ਕਰਨ ਵਾਲੇ ਨੁਮਾਇੰਦਿਆਂ ਨੇ ਭਾਗ ਲਿਆ।ਪਵਨ ਕੁਮਾਰ ਬਾਲ ਵਿਕਾਸ ਪ੍ਰੋਜੈਕਟ ਅਫਸਰ ਅਹਿਮਦਗੜ੍ਹ ਨੇ `ਬੇਟੀ ਬਚਾਓ ਬੇਟੀ ਪੜ੍ਹਾਓ` ਸਕੀਮ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਮੁਹੱਈਆ ਕਰਵਾਈ ਅਤੇ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆਂ ਨੂੰ ਉਹਨਾਂ ਵਲੋਂ ਕੀਤੇ ਜਾਣ ਵਾਲੇ ਉਪਰਾਲਿਆਂ ਬਾਰੇ ਦੱਸਿਆ। ਐਸ.ਡੀ.ਐਮ ਡਾ. ਪ੍ਰੀਤੀ ਯਾਦਵ ਨੇ ਹਾਜ਼ਰੀਨ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਵਿਭਾਗਾਂ ਅਧੀਨ ਚੱਲ ਰਹੀਆਂ ਜਨ ਸਮੂਹ ਦੀਆਂ ਭਲਾਈ ਸਕੀਮਾਂ ਵਿੱਚ `ਬੇਟੀ ਬਚਾਓ ਬੇਟੀ ਪੜ੍ਹਾਓ` ਸਕੀਮ ਦੇ ਸੰਦੇਸ਼ ਦਾ ਪ੍ਰਚਾਰ ਕਰਨ ਅਤੇ ਆਮ ਜਨਤਾ ਵਿੱਚ ਸਕੀਮ ਦਾ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਿੰਨੀਆਂ ਵੀ ਔਰਤਾਂ ਅਤੇ ਬੱਚੀਆਂ ਦੀਆਂ ਭਲਾਈ ਦੀਆਂ ਸਕੀਮਾਂ ਚੱਲ ਰਹੀਆਂ ਹਨ ਉਨ੍ਹਾਂ ਅਧੀਨ ਲਾਭਪਾਤਰੀਆਂ ਨੂੰ ਵੱਧ ਤੋਂ ਵੱਧ ਲਾਭ ਪਹੰਚਾਉਣ ਦੀ ਕੋਸ਼ਿਸ਼ ਕੀਤੀ ਜਾਵੇ।ਉਨ੍ਹਾਂ ਕਿਹਾ ਕਿ ਸਕੀਮ ਦੇ ਪ੍ਰਚਾਰ ਤੇ ਪ੍ਰਸਾਰ ਅਧੀਨ ਹਰ ਵਿਅਕਤੀ ਵਲੋਂ ਨਿੱਜੀ ਤੌਰ `ਤੇ ਯਤਨ ਕੀਤੇ ਜਾਣ ਤਾਂ ਕਿ ਸਮਾਜ ਵਿੱਚ ਲੜਕੀਆਂ ਦੀ ਸਿੱਖਿਆ ਅਤੇ ਸੁਰੱਖਿਆ ਨੂੰ ਸੁਨਿਸ਼ਚਿਤ ਕੀਤਾ ਜਾ ਸਕੇ ਅਤੇ `ਬੇਟੀ ਬਚਾਓ ਬੇਟੀ ਪੜ੍ਹਾਓ` ਸਕੀਮ ਦੇ ਸਾਰਥਕ ਨਤੀਜੇ ਨਿਕਲ ਸਕਣ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply