Thursday, March 28, 2024

ਚੀਫ਼ ਖ਼ਾਲਸਾ ਦੀਵਾਨ ਵਲੋਂ ਖਾਲਸਾਈ ਸ਼ਾਨ ਨਾਲ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ

ਅੰਮ੍ਰਿਤਸਰ, 21 ਦਸੰਬਰ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)  ਸਿੱਖ ਪੰਥ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵੱਲੋਂ ਸਾਹਿਬੇ PPN2112201702ਕਮਾਲ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਦੇ ਸੰਬੰਧ ਵਿੱਚ ਪੂਰੀ ਖਾਲਸਾਈ ਸ਼ਾਨ ਅਤੇ ਰਵਾਇਤ ਨਾਲ ਇਕ ਆਲੌਕਿਕ ਵਿਸ਼ਾਲ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ। ਨਗਰ ਕੀਰਤਨ ਵਿੱਚ ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ: ਸੈਕੰ: ਪਬਲਿਕ ਸਕੂਲ ਜੀ.ਟੀ ਰੋਡ ਬਸੰਤ ਐਵੀਨਿਊ, ਮਜੀਠਾ ਬਾਈਪਾਸ, ਰਣਜੀਤ ਐਵੀਨਿਊ, ਗੋਲਡਨ ਐਵੀਨਿਊ, ਸੁਲਤਾਨਵਿੰਡ ਰੋਡ, ਪਰਾਗਦਸ, ਭਗਤਾਂਵਾਲਾ, ਫਰੈਂਡਸ ਐਵੀਨਿਊ, ਮਝਵਿੰਡ, ਝਬਾਲ, ਅਜਨਾਲਾ, ਨਵਾਂ ਪਿੰਡ, ਤਰਨਤਾਰਨ, ਰਸੂਲਪੁਰ, ਪੱਟੀ, ਲੁਧਿਆਣਾ, ਚੰਡੀਗੜ੍ਹ, ਸੀ.ਕੇ.ਡੀ ਨਰਸਿੰਗ ਕਾਲਜ ਅਤੇ ਸੀ.ਕੇ.ਡੀ ਇੰਸਟੀਚਿਊਟ ਆਫ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਅਧਿਆਪਕ ਅਤੇ ਵਿਦਿਆਰਥੀ ਸ਼ਾਮਲ ਹੋਏ।Gatka
ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਸੰਗਤਾਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਪੁਰਬ ਦੀ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ ਸਿੱਖ ਪਨੀਰੀ ਨੂੰ ਆਪਣੇ ਅਮੀਰ ਵਿਰਸੇ ਅਤੇ ਧਰਮ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਂਦੇ ਹਨ ਤਾਂ ਜੋ ਬੱਚੇ ਆਪਣੀ ਜੀਵਨ ਜਾਚ ਗੁਰੂ ਸਾਹਿਬ ਦੀਆਂ ਸਿਖਿਆਵਾਂ ਅਨੁਸਾਰ ਢਾਲ ਸਕਣ।ਇਸ ਸਮੇਂ ਸਕੂਲ ਦੇ ਹੋਣਹਾਰ ਵਿਦਿਆਰਥੀ ਮਨਹਰਜੀ ਸਿੰਘ ਨੂੰ ਹਰਵੱਲਭ ਸੰਗੀਤ ਸੰਮੇਲਨ ਵਿੱਚ ਜੇਤੂ ਰਹਿਣ ਲਈ ਦੀਵਾਨ ਦੇ ਪ੍ਰਧਾਨ ਚਰਨਜੀਤ ਸਿੰਘ ਚੱਢਾ ਵੱਲੋਂ 5100/- ਰੁਪਏ ਦੇ ਕੇ ਸਨਮਾਨਿਤ ਕੀਤਾ ਗਿਆ।ਇਸ ਦੇ ਨਾਲ ਹੀ ਭਾਈ ਵੀਰ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕਵਿਤਾ ਗਾਇਨ ਅਤੇ ਲੈਕਚਰ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਵੀ ਵਿਸ਼ੇਸ਼ ਨਕਦ ਇਨਾਮ ਦੇ ਕੇ ਸਨਮਾਨਿਆ ਗਿਆ।ਜੀ.ਟੀ ਰੋਡ ਸਕੂਲ ਦੇ ਵਿਦਿਆਰਥੀਆਂ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨਾਲ ਸੰਬੰਧਤ ਕਵਿਤਾ ਅਤੇ ਲੈਕਚਰ ਪੇਸ਼ ਕੀਤੇ ਗਏ ।
ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਵਲੋਂ ਅਰਦਾਸ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਵਿੱਚ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ: ਸੈਕੰ: ਪਬਲਿਕ ਸਕੂਲ ਜੀ.ਟੀ ਰੋਡ ਤੋਂ ਨਗਰ ਕੀਰਤਨ ਆਰੰਭ ਹੋਇਆ।ਪਾਲਕੀ ਸਾਹਿਬ ਦੀ ਅਗਵਾਈ ਵਿੱਚ ਨਿਸ਼ਾਨ ਸਾਹਿਬ, ਪੰਜ ਪਿਆਰੇ, ਰਣਜੀਤ ਨਗਾਰਾ, ਹਾਥੀ ਅਤੇ ਘੋੜਿਆਂ `ਤੇ ਅਤੇ ਖਾਲਸਾਈ ਪਹਿਰਾਵੇ ਵਿੱਚ ਸਜੇ ਵਿਦਿਆਰਥੀ ਅਤੇ ਮਾਈ ਭਾਗੋ ਦੀ ਵੇਸ਼-ਭੂਸ਼ਾ ਵਿੱਚ ਵਿਦਿਆਰਥਣਾਂ ਸਿੱਖ ਵਿਰਸੇ ਦੀ ਸ਼ਾਨੋ-ਸ਼ੌਕਤ ਦਾ ਪ੍ਰਦਰਸ਼ਨ ਕਰ ਰਹੇ ਸਨ।ਵਿਦਿਆਰਥੀਆਂ ਵੱਲੋਂ ਟਿਪਰੀ, ਡੰਬਲ, ਲੇਜ਼ੀਅਮ, ਬੈਂਡ ਆਦਿ ਕਲਾਵਾਂ ਦਾ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ।ਸੁੰਦਰ ਯੂਨੀਫਾਰਮ ਵਿੱਚ ਸਜੇ ਵਿਦਿਆਰਥੀ ਅਤੇ ਅਧਿਆਪਕ ਗੁਰਬਾਣੀ ਦਾ ਜਾਪ ਕਰ ਰਹੇ  ਸਨ।ਉਹਨਾਂ ਵਲੋਂ ਲਗਾਏ ਜਾ ਰਹੇ ‘ਬੋਲੇ ਸੋ ਨਿਹਾਲ ਸਤਿ ਸ੍ਰੀ ਅਕਾਲ’ ਦੇ ਜੈਕਾਰਿਆਂ ਆਕਾਸ਼ ਗੂੰਜ ਰਿਹਾ ਸੀ।ਵੱਖ-ਵੱਖ ਸਕੂਲਾਂ ਵਲੋਂ ਸਜਾਈਆਂ ਝਾਕੀਆਂ ਸੰਗਤਾਂ ਦੀ ਖਿੱਚ ਦਾ ਵਿਸ਼ੇਸ਼ ਕੇਂਦਰ ਸਨ।ਸੰਗਤਾਂ ਵਲੋਂ ਨਗਰ ਕੀਰਤਨ ਵਿਚ ਸ਼ਾਮਲ ਵਿਦਿਆਰਥੀਆਂ ਅਤੇ ਸੰਗਤਾਂ ਦੀ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਚਾਹ-ਪਾਣੀ ਦੀ ਸੇਵਾ ਕੀਤੀ ਗਈ।ਸਚਖੰਡ ਸ੍ਰੀ ਹਰਿਮੰਦਰ ਸਾਹਿਬ ਪਹੁੰਚਣ `ਤੇ ਨਗਰ ਕੀਰਤਨ ਵਿਚ ਸ਼ਾਮਲ ਵਿਦਿਆਰਥੀਆਂ ਲਈ ਵਿਸ਼ੇਸ਼ ਲੰਗਰ ਦਾ ਪ੍ਰਬੰਧ ਕੀਤਾ ਗਿਆ।ਪ੍ਰਧਾਨ ਚਰਨਜੀਤ ਸਿੰਘ ਚੱਢਾ ਨੇ ਨਗਰ ਕੀਰਤਨ ਦੇ ਸਫਲ ਆਯੋਜਨ ਲਈ ਸ਼ਹਿਰ ਦੀ ਪੁਲਿਸ, ਪ੍ਰਸ਼ਾਸਨ ਅਤੇ ਸੰਗਤਾਂ ਦਾ ਉਨ੍ਹਾਂ ਵਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ।
ਇਸ ਨਗਰ ਕੀਰਤਨ ਵਿੱਚ ਮੀਤ ਪ੍ਰਧਾਨ ਧੰਨਰਾਜ ਸਿੰਘ, ਸਥਾਨਕ ਪ੍ਰਧਾਨ ਨਿਰਮਲ ਸਿੰਘ, ਆਨਰੇਰੀ ਸੱਕਤਰ ਨਹਿੰਦਰ ਸਿੰਘ ਖੁਰਾਣਾ, ਹਰਮਿੰਦਰ ਸਿੰਘ, ਸਰਬਜੀਤ ਸਿੰਘ, ਸਵਿੰਦਰ ਸਿੰਘ ਕੱਥੁਨੰਗਲ, ਗੁਰਿੰਦਰ ਸਿੰਘ ਚਾਵਲਾ, ਸ੍ਰ. ਰਣਬੀਰ ਸਿੰਘ ਚੋਪੜਾ, ਸ੍ਰ. ਮਨਜੀਤ ਸਿੰਘ ਮੰਜਲ, ਸ੍ਰ. ਪ੍ਰਭਜੋਤ ਸਿੰਘ, ਸ੍ਰ. ਹਰਜੀਤ ਸਿੰਘ, ਡਾ: ਧਰਮਵੀਰ ਸਿੰਘ, ਬਲਦੇਵ ਸਿੰਘ ਚੌਹਾਨ, ਜਸਪਾਲ ਸਿੰਘ, ਡਾ: ਅਮਰਪਾਲੀ ਕੌਰ, ਤਜਿੰਦਰ ਸਿੰਘ, ਮਨਮੋਹਨ ਸਿੰਘ ਸਹਿੰਸਰਾ, ਹਰਕੰਵਲ ਸਿੰਘ ਕੋਹਲੀ, ਸੁਰਜੀਤ ਸਿੰਘ, ਅਜੀਤ ਸਿੰਘ ਤੁਲੀ, ਰਜਿੰਦਰ ਸਿੰਘ ਮਰਵਾਹਾ, ਕੁਲਜੀਤ ਸਿੰਘ ਸਾਹਣੀ, ਨਵਤੇਜ ਸਿੰਘ ਨਾਰੰਗ, ਸੂਬਾ ਸਿੰਘ, ਡਾ: ਹਰਪ੍ਰੀਤ ਸਿੰਘ, ਡਾ: ਗੁਰਪ੍ਰਤਾਪ ਸਿੰਘ ਅਤੇ ਵੱਖ-ਵੱਖ ਸਕੂਲਾਂ ਦੇ ਪ੍ਰਿੰਸੀਪਲ ਹਾਜਰ ਸਨ ।

Check Also

ਚੀਫ ਖਾਲਸਾ ਦੀਵਾਨ ਇੰਸਟੀਟਿਊਟ ਵਲੋਂ ਕੋਕਾ ਕੋਲਾ ਪਲਾਂਟ ਦੀ ਅਕਾਦਮਿਕ ਫੇਰੀ ਦਾ ਆਯੋਜਨ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਇੰਸਟੀਟਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਵਲੋਂ …

Leave a Reply