Thursday, April 25, 2024

ਸ਼ਹੀਦੀ ਸਮਾਗਮ ਮੌਕੇ ਸਿਆਸੀ ਕਾਨਫਰੰਸਾਂ ’ਤੇ ਪਾਬੰਦੀ ਦਾ ਭਾਈ ਲੌਂਗੋਵਾਲ ਵਲੋਂ ਸਵਾਗਤ

ਅੰਮ੍ਰਿਤਸਰ, 21 ਦਸੰਬਰ (ਪੰਜਾਬ ਪੋਸਟ  ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ sahibzade-4ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਵੱਲੋਂ ਦਸਮ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਪੁਰਬ ਮੌਕੇ ਰਾਜਸੀ ਜਲਸਿਆਂ ’ਤੇ ਪਾਬੰਦੀ ਦੇ ਆਦੇਸ਼ ਦਾ ਸਵਾਗਤ ਕਰਦਿਆਂ ਸਮੁੱਚੀਆਂ ਰਾਜਸੀ ਧਿਰਾਂ ਨੂੰ ਇਸ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਰਾਜਸੀ ਕਾਨਫਰੰਸਾਂ ਨਾਲ ਸੰਗਤਾਂ ਦੇ ਮਨਾਂ ਨੂੰ ਪੁੱਜਦੀ ਠੇਸ ਦੇ ਮੱਦੇਨਜ਼ਰ ਸਿੰਘ ਸਾਹਿਬ ਦਾ ਬਿਆਨ ਵੱਡੇ ਮਹੱਤਵ ਵਾਲਾ ਹੈ ਅਤੇ ਇਸ ਨਾਲ ਸਾਲਾਨਾ ਸ਼ਹੀਦੀ ਸਭਾ ਮੌਕੇ ਧਾਰਮਿਕਤਾ ਬਰਕਰਾਰ ਰਹੇਗੀ।ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਭਾਵਨਾ ਦੇ ਪ੍ਰਚਾਰ ਤੇ ਉਭਾਰ ਲਈ ਸ਼ਹੀਦੀ ਦਿਹਾੜੇ ਸਮੇਂ ਕੇਵਲ ਧਾਰਮਿਕ ਵਿਚਾਰਾਂ ਦਾ ਹੀ ਪ੍ਰਗਟਾਵਾ ਹੋਣਾ ਚਾਹੀਦਾ ਹੈ।ਭਾਈ ਲੌਂਗੋਵਾਲ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵਲੋਂ ਲਏ ਗਏ ਫੈਸਲੇ ਨੂੰ ਮੰਨਣਾ ਸਾਡਾ ਸਭ ਦਾ ਫਰਜ ਹੈ ਅਤੇ ਇਸ ਲਈ ਸਭ ਨੂੰ ਪਹਿਲਕਦਮੀ ਕਰਨੀ ਚਾਹੀਦੀ ਹੈ।

Check Also

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਹੈਲਪਲਾਈਨ ਨੰਬਰ ਜਾਰੀ

ਸੰਗਰੂਰ, 24 ਅਪ੍ਰੈਲ (ਜਗਸੀਰ ਲੌਂਗੋਵਾਲ) – ਜਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ …

Leave a Reply