Friday, March 29, 2024

ਪੰਜਾਬ ਸ਼ਾਪਸ ਐਂਡ ਕਮਰਸ਼ੀਅਲ ਐਸਟਬਲਿਸ਼ਮੈਂਟ ਐਕਟ-1958 ਤਹਿਤ ਆਨ-ਲਾਈਨ ਰਜਿਸਟਰੇਸ਼ਨ ਸ਼ੁਰੂ

PPN2112201718ਪਠਾਨਕੋਟ, 21 ਦਸੰਬਰ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਰਾਜ ਭਰ ਵਿੱਚ ਪੰਜਾਬ ਸ਼ਾਪਸ ਐਂਡ ਕਮਰਸ਼ੀਅਲ ਐਸਟਬਲਿਸ਼ਮੈਂਟ ਐਕਟ-1958 ਲਾਗੂ ਕੀਤਾ ਗਿਆ ਹੈ।ਇਹ ਜਾਣਕਾਰੀ ਮਨੋਜ ਸ਼ਰਮਾ ਲੇਬਰ ਇਨਫੋਰਸਮੈਂਟ ਅਫ਼ਸਰ ਪਠਾਨਕੋਟ ਨੇ ਦਿੰਦਿਆ ਦੱਸਿਆ ਕਿ ਇਸ ਤੋਂ ਪਹਿਲਾ ਇਹ ਐਕਟ ਕੇਵਲ ਨੋਟੀਫਾਇਡ ਏਰੀਆ ਜਾਂ ਮਿਊਂਸਪਲ ਟਾਊਨਜ਼ ਵਿੱਚ ਹੀ ਲਾਗੂ ਸੀ ਅਤੇ ਹੁਣ ਪਿੰਡਾਂ ਦੀਆਂ ਦੁਕਾਨਾਂ ਅਤੇ ਹੋਰ ਵਪਾਰਕ ਅਦਾਰੇ ਵੀ ਇਸ ਦੇ ਦਾਇਰੇ ਅੰਦਰ ਆ ਜਾਣ ਨਾਲ ਇੰਨਾਂ ਅਦਾਰਿਆਂ ਵਿੱਚ ਕੰਮ ਕਰਦੇ ਕਿਰਤੀਆਂ ਨੂੰ ਵੀ ਇਸ ਐਕਟ ਦਾ ਲਾਭ ਹੋਵੇਗਾ।
ਇਸ ਬਾਰੇ ਲੇਬਰ ਇਨਫੋਰਸਮੈਂਟ ਅਫ਼ਸਰ ਮਨੋਜ ਸ਼ਰਮਾ ਨੇ ਹੋਰ ਜਾਣਕਾਰੀ ਦਿੰਦਿਆ ਦੱਸਿਆ ਕਿ ਕੋਈ ਦੁਕਾਨ ਜਾਂ ਵਪਾਰਕ ਅਦਾਰੇ ਦਾ ਮਾਲਕ ਆਪਣਾ ਆਧਾਰ ਕਾਰਡ, ਦੁਕਾਨ/ਵਪਾਰਕ ਅਦਾਰੇ ਦੇ ਸਬੂਤ, ਅਦਾਰੇ ਦੇ ਅੰਦਰਲੇ ਅਤੇ ਬਾਹਰਲੇ ਭਾਗ ਦੀ ਫੋਟੋ ਸਮੇਤ ਹਸਤਾਖਰ ਵਿਭਾਗ ਦੀ ਵੈਬਸਾਈਟ  ’ਤੇ ਲਾਗਿਨ ਕਰਕੇ ਆਨ-ਲਾਈਨ ਰਜਿਸਟ੍ਰੇਸ਼ਨ ਕਰਵਾ ਸਕਦਾ ਹੈ। ਉਨਾਂ ਦੱਸਿਆ ਕਿ ਦੁਕਾਨ ਜਾਂ ਵਪਾਰਕ ਅਦਾਰੇ ਦੇ ਮਾਲਕ ਨੂੰ ਉਸ ਦਾ ਰਜਿਸਟ੍ਰੇਸ਼ਨ ਸਰਟੀਫਿਕੇਟ ਕਿਰਤ ਵਿਭਾਗ ਵੱਲੋਂ 24 ਘੰਟੇ ਦੇ ਅੰਦਰ-ਅੰਦਰ ਜਾਰੀ ਕਰ ਦਿੱਤਾ ਜਾਵੇਗਾ।ਉਨਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਉਨਾਂ ਦੇ ਦਫ਼ਤਰ ਜ਼ਿਲਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ, ਬਲਾਕ-ਬੀ, ਕਮਰਾ ਨੰ:217 ਵਿੱਚ ਦਫ਼ਤਰ ਲੇਬਰ ਇਨਫੋਰਸਮਂੈਟ ਅਫ਼ਸਰ, ਪਠਾਨਕੋਟ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply