Friday, April 19, 2024

ਡੀ.ਏ.ਵੀ ਪਬਲਿਕ ਸਕੂਲ ਨੂੰ ਸਹੋਦਿਆ ਰਤਨ ਪੁਰਸਕਾਰ

PPN0501201805ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਪਿ੍ਰੰਸੀਪਲ ਡਾ. ਸ਼ੀ੍ਰਮਤੀ ਨੀਰਾ ਸ਼ਰਮਾ ਅਤੇ ਬਾਰ੍ਹਵੀਂ ਜਮਾਤ ਆਰਟਸ ਗਰੁੱਪ ਦੀ ਵਿਦਿਆਰਥਣ ਮਨਸਿਮਰਨਜੋਤ  ਕੌਰ ਨੁੰ ਸਹੋਦਿਆ ਸਕੂਲ ਕੰਪਲੈਕਸ ਵਲੋਂ ਆਪਣੇ-ਆਪਣੇ ਖੇਤਰਾਂ ਵਿੱਚ ਪਾਏ ਉਤਮ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ।ਇਸ ਸੰਬੰਧ ਵਿਚ ਵਿਵੇਕ ਪਬਲਿਕ ਸਕੂਲ ਅੰਮ੍ਰਿਤਸਰ ਵਿਖੇ ਇੱਕ ਸ਼ਾਨਦਾਰ ਸਮਾਰੋਹ ਕੀਤਾ ਗਿਆ ਜਿਸ ਵਿੱਚ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੂੰ ਸਿੱਖਿਆ ਦੇ ਖੇਤਰ ਵਿੱਚ ਲਗਾਤਾਰ ਕੀਤੇ ਜਾ ਰਹੇ ਉਤਮ ਯਤਨਾਂ ਲਈ ਸਨਮਾਨਿਤ ਕੀਤਾ ਗਿਆ।ਇਸ ਤੋਂ ਇਲਾਵਾ ਵਿਦਿਆਰਥਣ ਮਨਸਿਮਰਨਜੋਤ ਕੌਰ ਨੂੰ ਵੀ ਸਿੱਖਿਆ ਤੇ ਹੋਰਨਾਂ ਵੱਖ-ਵੱਖ ਗਤੀਵਿਧੀਆਂ ਵਿੱਚ ਆਪਣੇ ਪਾਏ ਯੋਗਦਾਨ ਅਤੇ ਦਿਖਾਈ ਪ੍ਰਤਿਭਾ ਦੇ ਸਦਕਾ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਪੰਜਾਬ ਜੋਨ-ਏ ਦੇ ਖੇਤਰੀ ਨਿਰਦੇਸ਼ਕ ਡਾ. (ਸ਼੍ਰੀਮਤੀ) ਨੀਲਮ ਕਾਮਰਾ ਤੇ ਸਕੂਲ ਦੇ ਪ੍ਰਬੰਧਕ ਡਾ. ਰਾਜੇਸ਼ ਕੁਮਾਰ ਪਿ੍ਰੰਸੀਪਲ ਡੀ.ਏ.ਵੀ. ਕਾਲਜ ਨੇ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਅਤੇ ਵਿਦਿਆਰਥਣ ਨੂੰ ਇਸ ਸਨਮਾਨ ਲਈ ਵਧਾਈ ਦਿੱਤੀ ਤੇ ਭਵਿੱਖ ਲਈ ਸ਼ੁੱਭ-ਕਾਮਨਾਵਾਂ ਦਿੱਤੀਆਂ।ਸਕੂਲ ਪਿ੍ਰੰਸੀਪਲ ਡਾ. ਨੀਰਾ ਸ਼ਰਮਾ ਨੇ ਇਸ ਇਨਾਮ ਨੂੰ ਸਾਰੇ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਸਫਲਤਾ ਦੱਸਿਆ ਤੇ ਮਨਸਿਮਰਨਜੋਤ ਕੌਰ ਨੂੰ ਵੀ ਆਪਣੀਆਂ ਸ਼ੱਭ-ਇੱਛਾਵਾਂ ਦਿੱਤੀਆਂ ।

Check Also

ਅੱਖਰ ਸਾਹਿਤ ਅਕਾਦਮੀ ਵਲੋਂ ਸਾਹਿਤਕ ਸੰਵਾਦ

ਪੁਸਤਕ ਸਭਿਆਚਾਰ ਦਾ ਕੋਈ ਵੀ ਤੋੜ ਨਹੀਂ – ਡਾ. ਰਵਿੰਦਰ ਅੰਮ੍ਰਿਤਸਰ, 18 ਅਪ੍ਰੈਲ (ਦੀਪ ਦਵਿੰਦਰ …

Leave a Reply