Thursday, April 18, 2024

ਖ਼ਾਲਸਾ ਪਬਲਿਕ ਸਕੂਲ ਵਿਖੇ ਬੇਬੀ ਸ਼ੋਅ ਕਰਵਾਇਆ ਗਿਆ

ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਚੁਣੌਤੀਆਂ ਦਾ ਮੁਕਾਬਲਾ ਕਰਨ ਦੇ ਕਾਬਿਲ ਬਣਾਉਂਦੇ – ਪ੍ਰਿੰ: ਗਿੱਲ

PPN0501201812ਅੰਮ੍ਰਿਤਸਰ, 5 ਜਨਵਰੀ (ਪੰਜਾਬ ਪਸੋਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਪਬਲਿਕ ਸਕੂਲ ’ਚ ਨੰਨ੍ਹੇ-ਮੁੰਨ੍ਹੇ ਬੱਚਿਆਂ ਦੇ ਹੁਨਰ ਨੂੰ ਨਿਖਾਰਣ ਅਤੇ ਉਨ੍ਹਾਂ ਵਿਚਲੀ ਕਾਬਲੀਅਤ ਨੂੰ ਮੰਚ ’ਤੇ ਉਤਸ਼ਾਹਿਤ ਕਰਨ ਦੇ ਮਕਸਦ ਨਾਲ ‘ਬੇਬੀ ਸ਼ੋਅ’ ਆਯੋਜਿਤ ਕੀਤਾ ਗਿਆ।ਸਕੂਲ ਦੇ ਪ੍ਰਿੰਸੀਪਲ ਏ.ਐਸ ਗਿੱਲ ਦੀ ਸਰਪ੍ਰਸਤੀ ਹੇਠ ਬੀਤੇ ਦਿਨੀਂ ਕਰਵਾਏ ਗਏ ਇਸ ਪ੍ਰੋਗਰਾਮ ’ਚ ਛੋਟੇ-ਛੋਟੇ ਵਿਦਿਆਰਥੀਆਂ ਨੇ ਬਹੁਤ ਵਧੀਆ ਅਤੇ ਉਤਸ਼ਾਹ ਭਰੇ ਢੰਗ ਨਾਲ ਆਪਣੀ ਪੇਸ਼ਕਾਰੀ ਕੀਤੀ।
ਵੱਖ-ਵੱਖ ਵਰਗਾਂ ਦੇ ਵਿਦਿਆਰਥੀਆਂ ਨੇ ਰਗ ਰੈਟਜ਼, ਨਟਖਟ ਬਿੱਲੀਆਂ ਅਤੇ ਜਪਿੰਗ ਟੋਟਸ ਦੇ ਵਿਸ਼ੇ ਨਾਲ ਸਬੰਧਿਤ ਸੋਲੋ ਸਾਂਗ, ਸੋਲੋ ਡਾਂਸ, ਡਰਾਇੰਗ ਪ੍ਰਤੀਯੋਗਤਾ ਅਤੇ ਰਾਈਮ ਪਾਠਨ ਆਦਿ ’ਚ ਹਿੱਸਾ ਲਿਆ। ਇਸ ਮੌਕੇ ਰੰਗ-ਬਿਰੰਗੇ ਕੱਪੜਿਆਂ ਨਾਲ ਸਜੇ ਬੱਚਿਆਂ ਨੇ ਪ੍ਰੋਗਰਾਮ ਦਾ ਖੂਬ ਅਨੰਦ ਮਾਣਦਿਆ ਰਗ ਰੈਟ, ਨਟਖਟ ਕੈਟ ਆਦਿ ਤੋਂ ਇਲਾਵਾ ਵਿਸ਼ੇਸ਼ ਗੇਮਾਂ ਦੀ ਯੋਜਨਾ ਬਣਾਈ ਗਈ ਸੀ, ਜਿਸ ’ਚ ਆਪਣੇ-ਆਪਣੇ ਹੁਨਰ ਦਾ ਮੁਜ਼ਾਹਰਾ ਕੀਤਾ।
PPN0501201813    ਇਸ ਮੌਕੇ ਗਿੱਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੇ ਹੁਨਰ ਨੂੰ ਉਭਾਰਨਾ ਅਤਿ ਜਰੂਰੀ ਹੈ ਅਤੇ ਇਸ ਲਈ ਸਕੂਲਾਂ ਤੇ ਕਾਲਜ ਪੱਧਰ ’ਤੇ ਅਜਿਹੇ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਜਾਣਾ ਚਾਹੀਦਾ ਹੈ ਤਾਂ ਕਿ ਉਹ ਜੀਵਨ ’ਚ ਚੁਣੌਤੀਆਂ ਦਾ ਡੱਟ ਕੇ ਮੁਕਾਬਲਾ ਕਰਕੇ ਆਪਣੀ ਸ਼ਾਨਦਾਰ ਪ੍ਰਤਿਭਾ ਦੀ ਪੇਸ਼ਕਾਰੀ ਨਾਲ ਅਹਿਮ ਮੁਕਾਮ ਹਾਸਲ ਕਰਨ ਦੇ ਕਾਬਲ ਹੋ ਸਕਣ। ਉਨ੍ਹਾਂ ਇਸ ਮੌਕੇ ਵਿਦਿਆਰਥੀਆਂ ਦੇ ਮਾਤਾ-ਪਿਤਾ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਆਪਣੇ ਬੱਚੇ ਦੀ ਦਿਲਚਸਪੀ ਅਨੁਸਾਰ ਪੜ੍ਹਾਈ ਤੇ ਪ੍ਰਤਿਭਾ ਨੂੰ ਜਾਹਿਰ ਕਰਨ ਲਈ ਉਸਦੇ ਕਦਮ ਨਾਲ ਕਦਮ ਮਿਲਾ ਕੇ ਚਲਣ ਕਿਉਂਕਿ ਜਬਰਦਸਤੀ ਨਾਲ ਲਏ ਫ਼ੈਸਲੇ ਪਛਤਾਵੇਂ ਵੱਲ ਲਿਜਾਂਦੇ ਹਨ।
ਉਨ੍ਹਾਂ ਕਿਹਾ ਕਿ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੇ ਨਿਰਦੇਸ਼ਾਂ ਮੁਤਾਬਕ ਵਿਦਿਆਰਥੀਆਂ ਦੇ ਹੁਨਰ ਨੂੰ ਜਗ-ਜਾਹਿਰ ਕਰਨ ਅਤੇ ਵਿੱਦਿਅਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਅਜਿਹੇ ਪ੍ਰੋਗਰਾਮ ਸਕੂਲ ’ਚ ਸਮੇਂ-ਸਮੇਂ ਉਨ੍ਹਾਂ ਨੂੰ ਉਤਸ਼ਾਹਿਤ ਕਰਨ ਲਈ ਆਯੋਜਿਤ ਕੀਤੇ ਜਾ ਰਹੇ ਹਨ ਅਤੇ ਅਗਾਂਹ ਵੀ ਇਸੇ ਤਰ੍ਹਾਂ ਜਾਰੀ ਰਹਿਣਗੇ।ਇਸ ਮੌਕੇ ਵੱਖ-ਵੱਖ ਖੇਤਰਾਂ ’ਤੋਂ 250 ਕਰੀਬ ਦੇ ਮਾਪਿਆਂ ਨੇ ਹਾਜ਼ਰੀ ਭਰੀ।ਪ੍ਰੋਗਰਾਮ ਮੌਕੇ ਜੱਜਾਂ ਦੇ ਫ਼ੈਸਲੇ ਉਪਰੰਤ ਬੱਚਿਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਉਨ੍ਹਾਂ ਨੂੰ ਸਰਟੀਫਿਕੇਟ ਅਤੇ ਇਨਾਮ ਦਿੱਤੇ ਗਏ ਸਨ। ਪ੍ਰਿੰ: ਗਿੱਲ ਨੇ ਇਸ ਮੌਕੇ ਪ੍ਰੋਗਰਾਮ ਨੂੰ ਸਫ਼ਲ ਬਣਾਉਣ ਲਈ ਸਕੂਲ ਸਟਾਫ਼ ਦੀ ਸ਼ਲਾਘਾ ਵੀ ਕੀਤੀ।

Check Also

ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ, 17 ਅਪ੍ਰੈਲ (ਜਗਦੀਪ ਸਿੰਘ) – ਅੰਮ੍ਰਿਤਸਰ ਲੋਕ ਸਭਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ …

Leave a Reply