Friday, March 29, 2024

ਗੁਰੂ ਗੋਬਿੰਦ ਸਿੰਘ ਨਰਸਿੰਗ ਟ੍ਰੇਨਿੰਗ ਸੈਂਟਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ

PPN0501201815ਅੰਮ੍ਰਿਤਸਰ, 5 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਦਸਮ ਪਿਤਾ ਧੰਨ-ਧੰਨ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ‘ਚ ਹਰ ਸਾਲ ਦੀ ਤਰ੍ਹਾਂ ਗੁਰੂ ਗੋਬਿੰਦ ਸਿੰਘ ਨਰਸਿੰਗ ਟ੍ਰੇਨਿੰਗ ਸੈਂਟਰ ਰਾਮਪੁਰਾ ਨੇੜ੍ਹੇ ਜੀ.ਟੀ ਰੋਡ ਦਬੁੱਰਜੀ ਵਿਖੇ ਰਖਵਾਏ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।ਜਿਸ ਤੋਂ ਬਾਅਦ ਵੱਖ-ਵੱਖ ਰਾਗੀ, ਢਾਡੀ ਜੱਥਿਆਂ ਅਤੇ ਕਥਾਵਾਚਕਾਂ ਨੇ ਗੁਰਬਾਣੀ ਜੱਸ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ।ਸਰਬਤ ਦੇ ਭਲੇ ਲਈ ਅਰਦਾਸ ਕੀਤੀ ਗਈ।ਇਸ ਸਮੇਂ ਸੈਂਟਰ ਦੇ ਐਮ.ਡੀ ਸਿਮਰਨਜੀਤ ਸਿੰਘ ਨੇ ਹਾਜਰ ਸੰਗਤਾਂ ਨੂੰ ਗੁਰੂ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ।ਸਮਾਗਮ ਵਿੱਚ ਸੈਂਟਰ ਦੀਆਂ ਵਿਦਿਆਰਥਣਾਂ ਨੇ ਬੜੀ ਸ਼ਰਧਾ ਭਾਵਨਾ ਨਾਲ ਆਪਣਾ ਯੋਗਦਾਨ ਪਾਇਆ।ਇਸ ਮੌਕੇ ਡਾਇਰੈਕਟਰ ਗੁਰਸ਼ਰਨਜੀਤ ਕੌਰ, ਮਨਜੋਤ ਕੌਰ, ਗੁਰਲੀਨ ਕੌਰ, ਹਰਜੋਤ ਕੌਰ, ਰਾਜਵਿੰਦਰ ਕੌਰ, ਨਵਨੀਤ ਕੌਰ ਤੋਂ ਇਲਾਵਾ ੱਵਡੀ ਗਿਣਤੀ `ਚ ਵਿਦਿਆਰਥਣਾਂ ਅਤੇ ਸੈਂਟਰ ਦਾ ਸਟਾਫ ਹਾਜਰ ਸੀ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply