Friday, April 19, 2024

ਦਿਆਲ ਸਿੰਘ ਮਜੀਠੀਆ ਕਾਲਜ ਦਿੱਲੀ ਦਾ ਨਾਮ ਤਬਦੀਲ ਕਰਨ ’ਤੇ ਰੋਕ ਦਾ ਸਵਾਗਤ

ਅੰਮ੍ਰਿਤਸਰ, 20 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –  ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਿਆਲ ਸਿੰਘ ਮਜੀਠੀਆ ਈਵਨਿੰਗ Longowalਕਾਲਜ ਦਿੱਲੀ ਦੇ ਨਾਂ ਵਿਚ ਤਬਦੀਲੀ ਸਬੰਧੀ ਕਾਲਜ ਦੀ ਗਵਰਨਿੰਗ ਬਾਡੀ ਦੇ ਫ਼ੈਸਲੇ ’ਤੇ ਭਾਰਤ ਸਰਕਾਰ ਵੱਲੋਂ ਲਗਾਈ ਰੋਕ ਦਾ ਸਵਾਗਤ ਕੀਤਾ ਹੈ।ਜਾਰੀ ਪ੍ਰੈਸ ਬਿਆਨ ਵਿਚ ਭਾਈ ਲੌਂਗੋਵਾਲ ਨੇ ਕਿਹਾ ਕਿ ਭਾਰਤ ਸਰਕਾਰ ਦਾ ਇਹ ਫ਼ੈਸਲਾ ਦਰੁੱਸਤ ਹੈ, ਜਿਸ ਨਾਲ ਸਿੱਖਾਂ ਦਾ ਵਿਰੋਧ ਸ਼ਾਂਤ ਹੋਇਆ ਹੈ।ਦੱਸਣਯੋਗ ਹੈ ਕਿ ਹਿਊਮਨ ਰੀਸੋਰਸ ਵਿਭਾਗ ਦੇ ਮੰਤਰੀ ਸ੍ਰੀ ਪ੍ਰਕਾਸ਼ ਜਾਵੜੇਕਰ ਵੱਲੋਂ ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਇੱਕ ਪੱਤਰ ਰਾਹੀਂ ਜਾਣਕਾਰੀ ਦਿੱਤੀ ਗਈ ਹੈ ਕਿ ਕਾਲਜ ਦੇ ਨਾਂ ਵਿਚ ਤਬਦੀਲੀ ਨੂੰ ਭਾਰਤ ਸਰਕਾਰ ਵਲੋਂ ਪ੍ਰਵਾਨ ਨਹੀਂ ਕੀਤਾ ਗਿਆ।

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …

Leave a Reply