Thursday, March 28, 2024

ਪੰਜਾਬੀ ਨਾਲ ਵਿਤਕਰੇ ’ਤੇ ਸ਼੍ਰੋਮਣੀ ਕਮੇਟੀ ਨੇ ਉਠਾਏੇ ਸਵਾਲ

ਅੰਮ੍ਰਿਤਸਰ, 20 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪੰਜਾਬ ਸਰਕਾਰ ਵੱਲੋਂ ਪੰਜਾਬ ਅੰਦਰ ਹੀ ਕੀਤੀ ਜਾ ਰਹੀ ਪੰਜਾਬੀ ਦੀ ਬੇਕਦਰੀ ਠੀਕ ਨਹੀਂ ਹੈ ਅਤੇ SGPCਇਸ ਨਾਲ ਪੰਜਾਬ ਸਰਕਾਰ ਦਾ ਪੰਜਾਬੀ ਵਿਰੋਧੀ ਰਵੱਈਆ ਸਾਹਮਣੇ ਆਇਆ ਹੈ।ਆਪਣੇ ਹੀ ਸੂਬੇ ਅੰਦਰ ਮਾਂ ਬੋਲੀ ਨਾਲ ਪਰਾਇਆਂ ਵਾਲਾ ਸਲੂਕ ਕਰਨਾ ਕਿਸੇ ਵੀ ਤਰ੍ਹਾਂ ਵੀ ਜਾਇਜ਼ ਨਹੀਂ ਹੈ।ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਤਰਫੋਂ  ਸ਼੍ਰੋਮਣੀ ਕਮੇਟੀ ਦੇ ਬੁਲਾਰੇ ਤੇ ਵਧੀਕ ਸਕੱਤਰ ਦਲਜੀਤ ਸਿੰਘ ਬੇਦੀ ਵਲੋਂ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ ਹੈ।ਉਨ੍ਹਾਂ ਕਿਹਾ ਕਿ ਹਾਲ ਹੀ ਵਿਚ ਪੰਜਾਬ ਸਰਕਾਰ ਵਲੋਂ ਕੀਤੇ ਗਏ ਫ਼ੈਸਲੇ ਅਨੁਸਾਰ ਮਿਡਲ ਸਕੂਲਾਂ ਵਿਚੋਂ ਵਾਧੂ ਸਟਾਫ਼ ਨੂੰ ਬਦਲ ਕੇ ਹੋਰਨਾਂ ਸਕੂਲਾਂ ਵਿਚ ਤਬਦੀਲ ਕਰਨ ਨਾਲ ਕਈ ਸਕੂਲਾਂ ਵਿਚ ਪੰਜਾਬੀ ਦੇ ਅਧਿਆਪਕ ਨਹੀਂ ਰਹਿਣਗੇ, ਜਿਸ ਨਾਲ ਬੱਚਿਆਂ ਨੂੰ ਪੰਜਾਬੀ ਵਿਸ਼ਾ ਹੋਰਨਾਂ ਵਿਸ਼ਿਆਂ ਦੇ ਅਧਿਆਪਕਾਂ ਨੂੰ ਪੜ੍ਹਾਉਣਾ ਪਵੇਗਾ।ਇਹ ਫ਼ੈਸਲਾ ਭਵਿੱਖ ਦੀ ਪੀੜ੍ਹੀ ਨੂੰ ਆਪਣੇ ਮਾਂ ਬੋਲੀ ਪੰਜਾਬੀ ਤੋਂ ਦੂਰ ਕਰਨ ਵਾਲਾ ਹੈ, ਜਿਸ ਦਾ ਨਤੀਜਾ ਆਉਣ ਵਾਲੇ ਸਮੇਂ ਵਿਚ ਭੁਗਤਣਾ ਪਵੇਗਾ।ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਨੂੰ ਮਾਂ ਬੋਲੀ ਦੀ ਪ੍ਰਫੁੱਲਤਾ ਲਈ ਹਰ ਸਕੂਲ ਵਿਚ ਪੰਜਾਬੀ ਅਧਿਆਪਕਾਂ ਦੀ ਨਿਯੁੱਕਤੀ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ।ਉਨ੍ਹਾਂ ਪਟਿਆਲਾ ਜ਼ਿਲ੍ਹੇ ਦੇ 130 ਪ੍ਰਾਇਮਰੀ ਸਕੂਲਾਂ ਵਿਚ ਅਗਲੇ ਸਾਲ ਤੋਂ ਹਿਸਾਬ ਅਤੇ ਵਿਗਿਆਨ ਦੀ ਪੜ੍ਹਾਈ ਦਾ ਮਾਧਿਅਮ ਪੰੰਜਾਬੀ ਦੀ ਥਾਂ ਅੰਗਰੇਜ਼ੀ ਕਰਨ ਨੂੰ ਵੀ ਮੰਦਭਾਗਾ ਕਰਾਰ ਦਿੱਤਾ ਹੈ।

 

 

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply