Thursday, April 25, 2024

ਗੁਰਦੁਆਰਾ ਸਾਹਿਬ `ਚ ਜਾਤੀ ਪੱਖਪਾਤ – ਪ੍ਰਧਾਨ ਲੌਂਗੋਵਾਲ ਵਲੋਂ ਜਾਂਚ ਕਮੇਟੀ ਗਠਿਤ

Longowalਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਧੂਰੀ ਨੇੜਲੇ ਪਿੰਡ ਮਾਨਵਾਲਾ ਦੇ ਇੱਕ ਗੁਰਦੁਆਰਾ ਸਾਹਿਬ ਵਿਚ ਦਲਿਤ ਪਰਿਵਾਰ ਨੂੰ ਅਖੰਡ ਪਾਠ ਸਾਹਿਬ ਕਰਵਾਉਣ ਤੋਂ ਰੋਕਣ ਦੇ ਸਾਹਮਣੇ ਆਏ ਮਾਮਲੇ ਨੂੰ ਮੰਦਭਾਗਾ ਕਰਾਰ ਦਿੱਤਾ ਹੈ।ਉਨ੍ਹਾਂ ਕਿਹਾ ਕਿ ਅਜਿਹੀਆਂ ਘਟਨਾਵਾਂ ਸਿੱਧੇ ਤੌਰ ‘ਤੇ ਸਿੱਖ ਧਰਮ ਦੇ ਸਿਧਾਂਤਾਂ ਨੂੰ ਢਾਹ ਲਾਉਣ ਵਾਲੀਆਂ ਹਨ।ਜਾਤੀਵਾਦ ਨਾਲ ਜੋੜ ਕੇ ਪੱਖਪਾਤ ਕਰਨਾ ਗੁਰਮਤਿ ਮਰਯਾਦਾ ਦੇ ਉਲਟ ਹੈ, ਜਦਕਿ ਗੁਰਦੁਆਰਾ ਸਾਹਿਬਾਨ ਵਿੱਚੋਂ ਤਾਂ ਸੰਗਤਾਂ ਨੂੰ ਸਾਂਝੀਵਾਲਤਾ ਦਾ ਸੰਦੇਸ਼ ਮਿਲਦਾ ਹੈ।ਭਾਈ ਲੌਂਗੋਵਾਲ ਨੇ ਕਿਹਾ ਕਿ ਇਸ ਘਟਨਾ ਦੀ ਪੜਤਾਲ ਕਰਨ ਲਈ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਭਾਈ ਹਰਿੰਦਰ ਸਿੰਘ ਰੋਗਲਾ ਤੇ ਮੈਂਬਰ ਭਾਈ ਭੁਪਿੰਦਰ ਸਿੰਘ ਭਲਵਾਨ ’ਤੇ ਆਧਾਰਿਤ ਜਾਂਚ ਕਮੇਟੀ ਬਣਾ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਇਸ ਕਮੇਟੀ ਵੱਲੋਂ ਜਲਦ ਹੀ ਮਾਮਲੇ ਦੀ ਪੂਰੀ ਪੜਤਾਲ ਕਰਕੇ ਰਿਪੋਰਟ ਦਿੱਤੀ ਜਾਵੇਗੀ ਅਤੇ ਰਿਪੋਰਟ ਮਿਲਣ ਤੋਂ ਬਾਅਦ ਅਗਲੀ ਕਾਰਵਾਈ ਨੂੰ ਅਮਲ ਵਿਚ ਲਿਆਂਦਾ ਜਾਵੇਗਾ।

Check Also

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਹੈਲਪਲਾਈਨ ਨੰਬਰ ਜਾਰੀ

ਸੰਗਰੂਰ, 24 ਅਪ੍ਰੈਲ (ਜਗਸੀਰ ਲੌਂਗੋਵਾਲ) – ਜਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ …

Leave a Reply