Friday, April 26, 2024

ਕਰਮਜੀਤ ਸਿੰਘ ਰਿੰਟੂ ਚੁਣੇ ਗਏ ਅੰਮ੍ਰਿਤਸਰ ਦੇ ਪਹਿਲੇ ਸਿੱਖ ਮੇਅਰ

ਰਮਨ ਬਖਸ਼ੀ ਸੀਨੀਅਰ ਡਿਪਟੀ ਮੇਅਰ ਤੇ ਯੂਨਿਸ ਕੁਮਾਰ ਡਿਪਟੀ ਮੇਅਰ ਹੋਣਗੇ
ਅੰਮਿ੍ਤਸਰ, 23 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ, ਮਨਜੀਤ ਸਿੰਘ) – ਅੰਮ੍ਰਿਤਸਰ ਨਗਰ ਨਿਗਮ ਦੇ ਅੱਜ ਹੋਏ ਪਹਿਲੇ ਇਜਲਾਸ ਵਿਚ ਨਵੇਂ ਚੁਣੇ PPN2301201801ਗਏ ਕੌਂਸਲਰਾਂ ਵੱਲੋਂ ਸਰਬਸੰਮਤੀ ਨਾਲ ਕਰਮਜੀਤ ਸਿੰਘ ਰਿੰਟੂ ਨੂੰ ਮੇਅਰ, ਰਮਨ ਬਖਸ਼ੀ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਯੂਨਿਸ ਕੁਮਾਰ ਨੂੰ ਡਿਪਟੀ ਮੇਅਰ ਚੁਣ ਲਿਆ ਗਿਆ।ਇਜਲਾਸ ਦੀ ਪ੍ਰਧਾਨਗੀ ਰਾਜ ਕਮਲ ਚੌਧਰੀ ਡਵੀਜ਼ਨਲ ਕਮਿਸ਼ਨਰ ਜਲੰਧਰ ਵੱਲੋਂ ਕੀਤੀ ਗਈ।ਇਸ ਮੌਕੇ ਵਿਧਾਇਕ ਓ. ਪੀ. ਸੋਨੀ, ਵਿਧਾਇਕ ਰਾਜ ਕੁਮਾਰ ਵੇਰਕਾ ਅਤੇ ਵਿਧਾਇਕ ਸੁਨੀਲ ਦੱਤੀ ਹਾਜ਼ਰ ਸਨ, ਜਦਕਿ ਸਥਾਨਕ ਸਰਕਾਰਾਂ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨਰਾਜ਼ਗੀ ਦੇ ਚੱਲਦਿਆਂ ਗੈਰ ਹਾਜ਼ਰ ਰਹੇ।ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵਲੋਂ ਕੈਪਟਨ ਅਮਰਿੰਦਰ ਸਿੰਘ ਦੀ ਚਿੱਠੀ ਵਿਚੋਂ ਮੇਅਰ ਦੇ ਨਾਮ ਦਾ ਰੁੱਕਾ ਕੱਢਿਆ ਗਿਆ।
ਇਜਲਾਸ ਦੀ ਸ਼ੁਰੂਆਤ ਵਿਚ ਰਾਜ ਕਮਲ ਚੌਧਰੀ ਨੇ ਹਾੳੂਸ ਦੇ ਸਾਰੇ ਚੁਣੇ ਹੋਏ ਮੈਂਬਰਾਂ ਨੂੰ ਅਹੁੱਦੇ ਦੀ ਸਹੁੰ ਚੁਕਾਈ।ਇਸ ਮੌਕੇ ਹਾਜ਼ਰ ਐਕਸ ਆਫੀਸੀਓ ਮੈਂਬਰ ਓ.ਪੀ ਸੋਨੀ ਵੱਲੋਂ ਮੇਅਰ ਦੇ ਨਾਮ ਲਈ ਕਰਮਜੀਤ ਸਿੰਘ ਰਿੰਟੂ ਦਾ ਨਾਮ ਪੇਸ਼ ਕੀਤਾ ਗਿਆ, ਜਿਸ ਦਾ ਸਾਰੇ ਹਾਊਸ ਦੇ ਮੈਂਬਰਾਂ ਨੇ ਮੇਜ਼ ਥਪ-ਥਪਾ ਕੇ ਗਰਮਜੋਸ਼ੀ ਨਾਲ ਸਵਾਗਤ ਕੀਤਾ।ਇਸ ਮਗਰੋਂ ਸੀਨੀਅਰ ਡਿਪਟੀ ਮੇਅਰ ਰਮਨ ਬਖਸ਼ੀ ਦਾ ਨਾਂਅ ਸੁਨੀਲ ਦੱਤੀ ਨੇ ਅਤੇ ਡਿਪਟੀ ਮੇਅਰ ਯੂਨਿਸ ਕੁਮਾਰ ਦਾ ਨਾਂਅ ਰਾਜ ਕੁਮਾਰ ਵੇਰਕਾ ਵਲੋਂ ਪੇਸ਼ ਕੀਤਾ ਗਿਆ, ਜਿਸ ਦਾ ਹਾੳੂਸ ਦੇ ਮੈਂਬਰਾਂ ਨੇ ਸਵਾਗਤ ਕੀਤਾ।ਕਿਸੇ ਵੀ ਅਹੁੱਦੇ ਲਈ ਕੋਈ ਹੋਰ ਉਮੀਦਵਾਰ ਨਾ ਹੋਣ ਕਾਰਨ ਸਾਰੀ ਚੋਣ ਸਰਬਸੰਮਤੀ ਨਾਲ ਨੇਪਰੇ ਚੜ੍ਹੀ।ਨਗਰ ਨਿਗਮ ਕਮਿਸ਼ਨਰ ਸ੍ਰੀਮਤੀ ਸੋਨਾਲੀ ਗਿਰੀ ਅਤੇ ਜੁਆਇੰਟ ਕਮਿਸ਼ਨਰ ਸੌਰਵ ਅਰੋੜਾ ਨੇ ਨਵੇਂ ਚੁਣੇ ਅਹੁੱਦੇਦਾਰਾਂ ਨੂੰ ਫੁੱਲਾਂ ਦੇ ਗੁਲਦਸਤੇ ਦੇ ਕੇ ਉਨਾਂ ਦਾ ਸਵਾਗਤ ਕੀਤਾ।ਜਿਕਰਯੋਗ ਹੈ ਕਿ ਕਰਮਜੀਤ ਸਿੰਘ ਰਿੰਟੂ ਅੰਮ੍ਰਿਤਸਰ ਦੇ 8ਵੇਂ ਅਤੇ ਪਹਿਲੇ ਸਿੱਖ ਮੇਅਰ ਬਣੇ ਹਨ।ਸੂਚਨਾ ਹੈ ਕਿ ਕੈਬਨਿਟ ਮੰਤਰੀ ਸਿੱਧੂ ਧੜੇ ਦੇ 17 ਕੌਂਸਲਰਾਂ ਵਲੋਂ ਅੱਜ ਸਹੁੰ ਨਹੀਂ ਚੁੱਕੀ ਗਈ।PPN2301201802
ਇਸ ਮਗਰੋਂ ਕੈਬਨਿਟ ਮੰਤਰੀ ਪੰਜਾਬ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਮੇਅਰ, ਸੀਨੀਅਰ ਡਿਪਟੀ ਮੇਅਰ ਅਤੇ ਡਿਪਟੀ ਮੇਅਰ ਨੂੰ ਕੁਰਸੀ ’ਤੇ ਬਿਠਾਇਆ ਅਤੇ ਵਧਾਈ ਦਿੱਤੀ। ਇਸ ਮੌਕੇ ਉਨਾਂ ਆਪਣੇ ਸੰਬੋਧਨ ਵਿਚ ਕਿਹਾ ਕਿ ਪਾਰਟੀ ਹਾਈ ਕਮਾਂਡ ਦੇ ਫੈਸਲੇ ਅਨੁਸਾਰ ਇਹ ਚੋਣ ਬੜੇ ਸੁਖਾਵੇਂ ਮਾਹੌਲ ਵਿਚ ਹੋਈ ਹੈ, ਜਿਸ ਦੀ ਉਹਨਾਂ ਸਾਰੇ ਹਾਊਸ ਮੈਂਬਰਾਂ ਨੂੰ ਵਧਾਈ ਦਿੱਤੀ।ਇਸ ਤਾਜਪੋਸ਼ੀ ਸਮਾਗਮ ਸਮੇਂ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ, ਕਾਂਗਰਸ ਦੇ ਸ਼ਹਿਰੀ ਪ੍ਰਧਾਨ ਜੁਗਲ ਕਿਸ਼ੋਰ ਸ਼ਰਮਾ, ਦਿਹਾਤੀ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ, ਮੁੱਖ ਮੰਤਰੀ ਪੰਜਾਬ ਦੇ ਓ.ਐਸ.ਡੀ ਸੰਦੀਪ ਸਿੰਘ ਸੰਧੂ ਅਤੇ ਹੋਰ ਸਖਸ਼ੀਅਤਾਂ ਹਾਜ਼ਰ ਸਨ।
ਨਵ ਨਿਯੁੱਕਤ ਮੇਅਰ ਕਰਮਜੀਤ ਸਿੰਘ ਰਿੰਟੂ ਅੱਜ ਗੁਰੂ ਮਹਾਰਾਜ ਦਾ ਅਸ਼ੀਰਵਾਦ ਲੈਣ ਲਈ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ। ਉਨਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਗੁਰੂ ਨਗਰੀ ਅੰਮਿਰਤਸਰ ਦੇ ਵਿਕਾਸ ਲਈ ਉਹ ਪੂਰੀ ਤਨਦੇਹੀ ਨਾਲ ਕੰਮ ਕਰਨਗੇ।

Check Also

ਮੰਡੀਆਂ ਵਿਚੋਂ ਕਣਕ ਦੀ ਚੁਕਾਈ ਨਾਲੋ ਨਾਲ ਕਰਨ ‘ਚ ਅੰਮ੍ਰਿਤਸਰ ਜਿਲ੍ਹਾ ਪੰਜਾਬ ਵਿੱਚ ਸਭ ਤੋਂ ਅੱਗੇ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਜਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਸੀਜ਼ਨ ਅਜੇ ਸ਼ੁਰੂਆਤੀ …

Leave a Reply