Friday, March 29, 2024

ਗਣਤੰਤਰ ਦਿਵਸ ਦੀ ਪੂਰਵ ਸੰਧਿਆ `ਤੇ ਪੁਲਿਸ ਵਲੋਂ ਫਲੈਗ ਮਾਰਚ

ਅੰਮ੍ਰਿਤਸਰ, 25 ਜਨਵਰੀ (ਪੰਜਾਬੀ ਪੋਸਟ -ਸੁਖਬੀਰ ਸਿੰਘ) –  ਗਣਤੰਤਰ ਦਿਵਸ ਦੀ ਪੂਰਵ ਸੰਧਿਆ `ਤੇ ਅਮਨ ਕਾਨੂੰਨ ਅਤੇ ਸੁਰੱਖਿਆ ਦੇ ਮੱਦੇ ਨਜ਼ਰ PPN2501201808ਕਮਿਸ਼ਨਰਰੇਟ ਪੁਲਿਸ ਵੱਲੋਂ ਡੀ.ਸੀ.ਪੀ ਇਨਵੈਸਟੀਗੇਸ਼ਨ ਜਗਮੋਹਨ ਸਿੰਘ, ਏ.ਡੀ.ਸੀ.ਪੀ ਸਿਟੀ-1 ਜਗਜੀਤ ਸਿੰਘ ਵਾਲੀਆ, ਏ.ਸੀ.ਪੀ ਪੂਰਬੀ ਪ੍ਰਭਜੋਤ ਸਿੰਘ, ਏ.ਸੀ.ਪੀ ਕੇਂਦਰੀ ਨਰਿੰਦਰ ਸਿੰਘ, ਏ.ਸੀ.ਪੀ ਦੱਖਣੀ ਮਨਜੀਤ ਸਿੰਘ, ਏ.ਸੀ.ਪੀ ਟ੍ਰੈਫਿਕ ਸਰਬਜੀਤ ਸਿੰਘ ਬਾਜਵਾ ਦੀ ਅਗਵਾਈ ਵਿੱਚ ਫਲੈਗ ਮਾਰਚ ਕੱਢਿਆ ਗਿਆ।ਜਿਸ ਵਿੱਚ ਥਾਣਾ ਬੀ-ਡਵੀਜਨ ਦੇ ਮੁਖੀ ਮੰਗਲ ਸਿੰਘ, ਸੁਲਤਾਨਵਿੰਡ ਦੇ ਇੰਚਾਰਜ ਨੀਰਜ ਕੁਮਾਰ ਤੇ ਕੌਤਵਾਲੀ ਦੇ ਐਸ.ਐਚ.ਓ ਰਾਜਵਿੰਦਰ ਕੌਰ, ਥਾਣਾ ਰਾਮਬਾਗ ਮੁੱਖੀ ਗਗਨਦੀਪ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜਮ ਵਾਹਣਾਂ `ਤੇ ਲਾਲ ਝੰਡੇ ਲਾ ਕੇ ਇਸ ਮਾਰਚ ਵਿੱਚ ਸ਼ਾਮਲ ਹੋਏ।ਹਾਲ ਗੇਟ ਤੋਂ ਆਰੰਭ ਹੋ ਕੇ ਫਲੈਗ ਮਾਰਚ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚੋਂ ਅਮਨ ਸ਼ਾਂਤੀ ਦਾ ਸੁਨੇਹਾ ਦਿੰਦਾ ਹੋਇਆ ਲੰਘਿਆ।
ਇਸ ਤੋਂ ਇਲਾਵਾ ਸ਼ਹਿਰ ਵਿੱਚ ਸੁੱਰਖਿਆ ਦੇ ਸਖਤ ਇੰਤਜ਼ਾਮ ਕੀਤੇ ਗਏ ਅਤੇ ਸਪੈਸ਼ਲ਼ ਨਾਕੇ ਲਾ ਕੇ ਵਾਹਣਾਂ ਦੀ ਚੈਕਿੰਗ ਕੀਤੀ ਗਈ। ਪੁਲਿਸ ਕਮਿਸ਼ਨਰ ਐਸ.ਐਸ ਸ੍ਰੀਵਾਸਤਵ ਨੇ ਦੱਸਿਆ ਕਿ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਰੋਕਣ ਲਈ ਸੀਨੀਅਰ ਅਧਿਕਾਰੀਆਂ ਨੂੰ ਚੌਕਸੀ ਰੱਖਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।ਉਧਰ ਅਟਾਰੀ ਵਹਗਾ ਸਰੱਹਦ `ਤੇ ਵੀ ਬੀ.ਐਸ.ਐਫ ਵਲੋਂ ਸੁਰੱਖਿਆ ਮਜ਼ਬੂਤ ਕੀਤੀ ਗਈ ਹੈ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply