Friday, March 29, 2024

ਮੇਅਰ ਕਰਮਜੀਤ ਸਿੰਘ ਤੇ ਨਿਗਮ ਕਮਿਸ਼ਨਰ ਸੋਨਾਲੀ ਗਿਰੀ ਵਲੋਂ ਨਿਗਮ ਅਧਿਕਾਰੀਆਂ ਨਾਲ ਮੀਟਿੰਗ

ਅੰਮ੍ਰਿਤਸਰ, 1 ਫਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਨਵ-ਨਿਯੁੱਕਤ ਮੇਅਰ ਕਰਮਜੀਤ ਸਿੰਘ ਰਿੰਟੂ ਤੇ ਨਗਰ ਨਿਗਮ ਕਮਿਸ਼ਨਰ ਮੇਅਰ ਕਰਮਜੀਤ PPN0102201804ਸਿੰਘ ਤੇ ਨਿਗਮ ਕਮਿਸ਼ਨਰ ਸੋਨਾਲੀ ਗਿਰੀ ਵਲੋਂ ਨਿਗਮ ਅਧਿਕਾਰੀਆਂ ਨਾਲ ਮੀਟਿੰਗ ਸੋਨਾਲੀ ਗਿਰੀ ਵੱਲੋਂ ਸਾਂਝੇ ਤੌਰ `ਤੇ ਨਗਰ ਨਿਗਮ ਦੇ ਸਮੂਹ ਵਿਭਾਗਾਂ ਦੇ ਮੁੱਖੀਆਂ ਦੀ ਮੀਟਿੰਗ ਬੁਲਾਈ ਗਈ ਅਤੇ ਵੱਖ-ਵੱਖ ਵਿਭਾਗਾਂ ਦੇ ਕੰਮਾਂ ਦੀ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ।ਉਹਨਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਵਿਕਾਸ ਦੇ ਜਿਹੜੇ ਕੰਮ ਚੱਲ ਰਹੇ ਹਨ, ਉਹਨਾਂ ਕੰਮਾਂ ਦੀ ਸੂਚੀ ਮੇਅਰ ਰਿੰਟੂ ਨੂੰ ਤੁਰੰਤ ਮੁਹੱਈਆ ਕਰਵਾਈ ਜਾਵੇ ਤਾਂ ਜੋ ਇਹਨਾਂ ਕੰਮਾਂ ਨੂੰ ਨਿਯਮਾਂ ਤਹਿਤ ਅਤੇ ਯੋਗ ਕਾਰਜਵਿਧੀ ਅਨੁਸਾਰ ਕਰਵਾਇਆ ਜਾ ਸਕੇ।ਉਹਨਾਂ ਨਗਰ ਨਿਗਮ ਦੀ ਹਦੂਦ ਅੰਦਰ ਪ੍ਰਮੁੱਖ ਪੋ੍ਰਜੈਕਟਾਂ ਅਧੀਨ ਕੀਤੇ ਜਾ ਰਹੇ ਵਿਕਾਸ ਦੇ ਕੰਮਾਂ ਨੂੰ ਨੇਪਰੇ ਚਾੜਨ ਲਈ ਦਿਸ਼ਾ-ਨਿਰਦੇਸ਼ ਵੀ ਦਿੱਤੇ।ਮੇਅਰ ਕਰਮਜੀਤ ਸਿੰਘ ਨੇ ਅਧਿਕਾਰੀਆਂ ਨੂੰ ਕਿਹਾ ਕਿ 65 ਵਾਰਡਾਂ ਦੀ ਬਜਾਏ ਹੁਣ 85 ਵਾਰਡ ਬਣਾਏ ਗਏ ਹਨ ਅਤੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਨਗਰ ਨਿਗਮ ਦੀ ਹਦੂਦ ਅੰਦਰ ਜਿਹੜੇ ਨਵੇਂ 20 ਵਾਰਡ ਨਵੇਂ ਬਣੇ ਹਨ, ਉਹਨਾ ਵਾਰਡਾਂ ਵਿਚ ਸਟਰੀਟ ਲਾਈਟ, ਵਾਟਰ ਸਪਲਾਈ ਅਤੇ ਸੀਵਰੇਜ਼ ਸਬੰਧੀ ਮੁਹੱਲਾ ਸੁਧਾਰ ਕਮੇਟੀਆਂ ਗਠਿਤ ਕਰਕੇ ਉਹਨਾਂ ਵਾਰਡਾਂ ਵਿੱਚ ਵੀ ਕਰਮਚਾਰੀ ਤਾਇਨਾਤ ਕੀਤੇ ਜਾਣ ਤਾਂ ਕਿ ਉਹਨਾਂ ਵਾਰਡਾਂ ਵਿਚ ਵੀ ਵਾਟਰ ਸਪਲਾਈ ਅਤੇ ਸਟਰੀਟ ਲਾਈਟ ਦੇ ਕੰਮ ਕੀਤੇ ਜਾ ਸਕਣ ਅਤੇ ਸ਼ਹਿਰ ਦੇ ਲੋਕਾਂ ਨੂੰ ਇਸ ਸਬੰਧੀ ਕੋਈ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।ਮੇਅਰ ਅਤੇ ਕਮਿਸ਼ਨਰ ਵੱਲੋਂ ਸ਼ਹਿਰ ਵਿਚ ਰੱਖੇ ਪਾਲਤੂ ਕੁੱਤਿਆਂ ਸਬੰਧੀ ਨਿਯਮ ਬਨਾਉਣ ਲਈ ਵੀ ਹਦਾਇਤਾਂ ਕੀਤੀਆਂ ਗਈਆਂ ਅਤੇ ਸ਼ਹਿਰ ਦੀ ਸਾਫ਼-ਸਫਾਈ ਰੱਖਣ ਅਤੇ ਸਟਰੀਟ ਲਾਈਟ ਨੂੰ ਪੂਰਨ ਤੌਰ `ਤੇ ਜਗਾਉਣ ਲਈ ਵੀਦੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply