Friday, March 29, 2024

ਐਸ.ਟੀ.ਐਫ ਪੁਲਿਸ ਟੀਮ ਸੰਗਰੂਰ ਵੱਲੋਂ 9 ਗ੍ਰਾਮ ਹੈਰੋਇਨ ਸਮੇਤ 1 ਕਾਬੂ, ਮੁਕੱਦਮਾ ਦਰਜ

ਧੂਰੀ, 1 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਐਸ.ਐਸ.ਪੀ ਸੰਗਰੂਰ ਮਨਦੀਪ ਸਿੰਘ ਸਿੱਧੂ ਅਤੇ ਸਪੈਸ਼ਲ ਟਾਸਕ ਫੋਰਸ ਸੰਗਰੂਰ ਦੇ ਕਪਤਾਨ ਮਨਜੀਤ PPN0102201810ਸਿੰਘ ਬਰਾੜ ਅਤੇ ਸਬ ਡਵੀਜਨ ਸੰਗਰੂਰ ਦੇ ਡੀ.ਐਸ.ਪੀ ਸੰਦੀਪ ਵਡੇਰਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਐਸ.ਟੀ.ਐਫ ਟੀਮ ਸੰਗਰੂਰ ਨੇ ਨਸ਼ਿਆਂ ਦੇ ਸੌਦਾਗਰਾਂ ਖਿਲਾਫ ਵਿੱਢੀ ਮੁਹਿੰਮ ਤਹਿਤ ਇੱਕ ਵਿਅਕਤੀ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਮਨਜੀਤ ਸਿੰਘ ਬਰਾੜ ਨੇ ਦੱਸਿਆ ਕਿ ਐਸ.ਟੀ.ਐਫ ਟੀਮ ਦੇ ਥਾਣੇਦਾਰ ਰਵਿੰਦਰ ਭੱਲਾ ਦੀ ਅਗਵਾਈ ਵਾਲੀ ਟੀਮ ਦੇ ਹੌਲਦਾਰ ਰਣਜੀਤ ਸਿੰਘ, ਹੌਲਦਾਰ ਕ੍ਰਿਸ਼ਨ ਸਿੰਘ, ਹੌਲਦਾਰ ਗੁਰਿੰਦਰ ਸਿੰਘ, ਸਿਪਾਹੀ ਬਲਕਾਰ ਸਿੰਘ, ਸਿਪਾਹੀ ਹਰਦੀਪ ਦਾਸ ਅਤੇ ਪੁਲਿਸ ਪਾਰਟੀ ਦੇ ਭਵਾਨੀਗੜ੍ਹ ਦੇ ਸਹਾਇਕ ਥਾਣੇਦਾਰ ਸੁਖਵਿੰਦਰ ਸਿੰਘ ਨੇ ਸ਼ੱਕੀ ਪੁਰਸਾਂ ਦੀ ਚੈਕਿੰਗ ਦੇ ਸਬੰਧ ਵਿੱਚ ਸਮਾਣਾ ਰੋਡ ਬਾਲਦ ਕੈਂਚੀਆਂ ਭਵਾਨੀਗੜ੍ਹ ਨਾਕਾਬੰਦੀ ਕੀਤੀ ਹੋਈ ਸੀ, ਤਾਂ ਬਾਲਦ ਕੈਂਚੀਆਂ ਵੱਲੋਂ ਇਕ ਵਿਅਕਤੀ ਪੈਦਲ ਆਉਂਦਾ ਪੁਲਿਸ ਪਾਰਟੀ ਨੂੰ ਵੇਖ ਕੇ ਪਿੱਛੇ ਮੁੜਨ ਲੱਗਾ ਤਾਂ ਪੁਲਿਸ ਪਾਰਟੀ ਨੇ ਸ਼ੱਕ ਦੇ ਅਧਾਰ `ਤੇ ਉਸ ਵਿਅਕਤੀ ਨੂੰ ਕਾਬੂ ਕਰਕੇ ਤਲਾਸ਼ੀ ਲਈ ਤਾਂ ਉਸ ਦੀ ਪੈਂਟ ਦੀ ਜੇਬ ਵਿੱਚੋਂ 9 ਗ੍ਰਾਮ ਹੈਰੋਇਨ ਬਰਾਮਦ ਹੋਈ।ਉਨਾਂ ਕਿਹਾ ਕਿ ਕਥਿਤ ਦੋਸ਼ੀ ਦੀ ਸ਼ਨਾਖਤ ਕਰਨਵੀਰ ਸਿੰਘ ਉਰਫ ਕਰਨ ਪੁੱਤਰ ਸੁਰਜੀਤ ਸਿੰਘ ਵਾਸੀ ਦੀਪ ਕਲੋਨੀ ਭਵਾਨੀਗੜ ਜਿਲਾ ਸੰਗਰੂਰ ਵਜੋਂ ਹੋਈ ਹੈ।ਪੁਲਿਸ ਵੱਲੋਂ ਦੋਸ਼ੀ ਗ੍ਰਿਫਤਾਰ ਕਰਕੇ ਐਨ.ਡੀ.ਪੀ.ਐਸ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply