Friday, March 29, 2024

ਯੂਨੀਵਰਸਿਟੀ ਤੇ ਓ.ਸੀ.ਐਮ ਦਮਿਆਨ ਅਕਾਦਮਿਕ ਤੇ ਉਦਯੋਗਿਕ ਪ੍ਰੋਗਰਾਮਾਂ ਲਈ ਸਮਝੌਤਾ

ਅੰਮ੍ਰਿਤਸਰ, 1 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਫੈਬਰਿਕ, ਕਪੜੇ ਅਤੇ ਫੈਸ਼ਨ ਉਦਯੋਗ ਵਿੱਚ ਪ੍ਰਮੁੱਖ PPN0102201813ਕੰਪਨੀ ਓ.ਸੀ.ਐਮ ਨਾਲ ਇੱਕ ਸਮਝੌਤਾ ਕੀਤਾ ਹੈ।ਇਸ ਦਾ ਉਦੇਸ਼ ਯੂਨੀਵਰਸਿਟੀ ਅਤੇ ਉਦਯੋਗ ਦੇ ਵਿਚਕਾਰ ਇਕ ਮਜ਼ਬੂਤ ਸਬੰਧ ਬਣਾਉਣਾ।
ਇਹ ਸਮਝੌਤਾ ਪ੍ਰੋ. ਕਮਲਜੀਤ ਸਿੰਘ, ਡੀਨ ਅਕਾਦਮਿਕ ਮਾਮਲਿਆਂ, ਪ੍ਰੋ. ਕੇ.ਐਸ. ਕਾਹਲੋਂ ਰਜਿਸਟਰਾਰ, ਡਾ. ਪ੍ਰੀਤ ਮੋਹਿੰਦਰ ਸਿੰਘ ਬੇਦੀ, ਕੋਆਰਡੀਨੇਟਰ ਯੂਨੀਵਰਸਿਟੀ ਇੰਡਸਟਰੀ ਲਿੰਕੇਜ ਪ੍ਰੋਗਰਾਮ ਅਤੇ ਓ.ਸੀ.ਐਮ. ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਹੋਇਆ।
ਡਾ. ਪ੍ਰੀਤ ਮੋਹਿੰਦਰ ਸਿੰਘ ਬੇਦੀ, ਕੋਆਰਡੀਨੇਟਰ ਯੂਨੀਵਰਸਿਟੀ ਇੰਡਸਟਰੀ ਲਿੰਕੇਜ ਪ੍ਰੋਗਰਾਮ ਨੇ ਦੱਸਿਆ ਕਿ ਦੋਨਾਂ ਧਿਰਾਂ ਨੇ ਸਰੋਤ ਸਾਂਝਾ ਕਰਨ ਅਤੇ ਗਿਆਨ ਸਾਂਝਾ ਕਰਨ ਦੇ ਵਾਤਾਵਰਨ ਨਾਲ ਸਬੰਧ ਵਿਕਾਸ ਲਈ ਸਹਿਮਤੀ ਦਿੱਤੀ ਹੈ।ਇਸ ਦੇ ਇਲਾਵਾ ਅਕਾਦਮਿਕ ਪ੍ਰੋਗਰਾਮਾਂ ਅਤੇ ਹੋਰ ਗਤੀਵਿਧੀਆਂ ਨੂੰ ਵਿਕਸਤ ਕਰਨ ਅਤੇ ਪ੍ਰੋਗਰਾਮ ਦੀਆਂ ਸਾਂਝੀਆਂ ਸੰਸਥਾਵਾਂ ਦੁਆਰਾ ਟ੍ਰੇਨਿੰਗ ਅਤੇ ਹੋਰ ਪ੍ਰੋਗਰਾਮਾਂ ਵਿੱਚ ਮੁਹਾਰਤ ਸਾਂਝੇ ਕਰਨ ਲਈ ਸਹਿਮਤ ਹੋਈਆਂ ਹਨ। ਡਾ. ਬੇਦੀ ਨੇ ਕਿਹਾ ਕਿ ਯੂਨੀਵਰਸਿਟੀ ਸਮਾਜ ਵਿਚ ਮਿਆਰੀ ਸਿੱਖਿਆ ਪ੍ਰਦਾਨ ਕਰਨ ਵਿਚ ਬੀਤੇ ਕਈ ਸਾਲਾਂ ਤੋਂ ਕੰਮ ਕਰ ਰਹੀ ਹੈ ਅਤੇ ਵਿਗਿਆਨ ਅਤੇ ਖੋਜ ਵਿਚ ਉੱਤਮਤਾ ਦਾ ਕੇਂਦਰ ਬਣਨ ਦੀ ਵਚਨਬੱਧ ਹੈ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply