Tuesday, April 16, 2024

ਦੁਕਾਨਾਂ ਭੰਨਣ ਤੇ ਗੁੰਡਾਗਰਦੀ ਹੋਣ ਦੇ ਜਿੰਮੇਵਾਰ ਪੁਲਿਸ ਮੁਲਾਜ਼ਮ ਮੁਅੱਤਲ ਕੀਤੇ ਜਾਣ- ਅਕਾਲੀ ਦਲ

ਅੰਮ੍ਰਿਤਸਰ, 2 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਸ਼੍ਰੋਮਣੀ ਅਕਾਲੀ ਦਲ ਨੇ ਤਰਨਤਾਰਨ ਦੇ ਬਾਜ਼ਾਰ ਵਿੱਚ ਦੋ ਦਰਜਨ ਦੇ ਕਰੀਬ ਗੁੰਡਾ ਅਨਸਰਾਂ ਵਲੋਂ PPN0202201807ਸ਼ਰੇਆਮ ਕੀਤੀ ਗੁੰਡਾਗਰਦੀ ਵਿਚ ਪੰਜ ਦਰਜਨ ਤੋਂ ਵੱਧ ਦੁਕਾਨਾਂ ਭੰਨਣ, ਲੜਕੀਆਂ ਨਾਲ ਛੇੜਖ਼ਾਨੀ ਤੇ ਬਦਸਲੂਕੀ ਕਰਨ ਅਤੇ ਰਾਹਗੀਰਾਂ ਨਾਲ ਕੁੱਟਮਾਰ ਕਰਨ ਦੀ ਘਟਨਾ `ਚ ਅੱਜ ਤੀਜੇ ਦਿਨ ਤੱਕ ਵੀ ਕੋਈ ਕਾਰਵਾਈ ਨਾ ਕਰਨ `ਤੇ ਸਬੰਧਿਤ ਡੀ.ਐਸ.ਪੀ, ਐਸ.ਐਚ.ਓ ਤੇ ਏ.ਐਸ.ਆਈ ਨੂੰ ਤੁਰੰਤ ਮੁਅੱਤਲ ਕਰਨ ਅਤੇ ਨਾਲ ਹੀ ਸ਼ਰੇਆਮ ਹੋਈ ਗੁੰਡਾਗਰਦੀ ਵਿੱਚ ਹਲਕਾ ਵਿਧਾਇਕ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਦੀ ਭੂਮਿਕਾ ਬਦਲੇ ਖ਼ਿਲਾਫ਼ ਵੀ ਮੁਕੱਦਮਾ ਦਰਜ ਕਰਨ ਦੀ ਮੰਗ ਕੀਤੀ ਹੈ।
ਅੱਜ ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਤੇ ਤਰਨਤਾਰਨ ਦੇ ਪ੍ਰਧਾਨ ਵਿਰਸਾ ਸਿੰਘ ਵਲਟੋਹਾ, ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਸਾਂਝੇ ਤੌਰ ’ਤੇ ਦੋਸ਼ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਚੋਣ ਵਾਅਦੇ ਪੂਰੇ ਕਰਨ ਤੋਂ ਹੀ ਨਹੀਂ ਭੱਜੀ ਸਗੋਂ ਅਮਨ ਕਾਨੂੰਨ ਕਾਇਮ ਰੱਖਣ ਦੀ ਵੱਡੀ ਜ਼ਿੰਮੇਵਾਰੀ ਤੋਂ ਵੀ ਕਿਨਾਰਾ ਕਰ ਚੁੱਕੀ ਹੈ।ਰਾਜ ਵਿੱਚ ਦਿਨੋਂ ਦਿਨ ਤੇਜੀ ਨਾਲ ਵਿਗੜ ਰਹੀ ਅਮਨ ਕਾਨੂੰਨ ਵਿਵਸਥਾ ਨਾਲ ਆਮ ਨਾਗਰਿਕ ਖੌਫਜ਼ਦਾ ਹਨ।
ਉਹਨਾਂ ਕਿਹਾ ਕਿ ਦੋ ਦਰਜਨ ਗੁੰਡਿਆਂ ਵੱਲੋਂ ਤਰਨ ਤਾਰਨ ਦੇ ਬਾਜ਼ਾਰਾਂ ਵਿੱਚ ਸ਼ਰੇਆਮ ਤੋੜ ਭੰਨ ਕਰਨ, ਰਾਹਗੀਰਾਂ ਨੂੰ ਕੁੱਟਣਾ ਤੇ ਲੜਕੀਆਂ ਨਾਲ ਬਦਸਲੂਕੀ ਤੇ ਛੇੜਛਾੜ ਤੇ ਪੌਣਾ ਘੰਟਾ ਤੱਕ ਗੁੰਡਾਗਰਦੀ ਦੇ ਕੀਤੇ ਨੰਗੇ ਨਾਚ ਦੀ ਘਟਨਾ ਵਿੱਚ ਪੁਲਿਸ ਵਲੋਂ ਕੋਈ ਕਾਰਵਾਈ ਨਾ ਕਰਨ ਨੇ ਸਾਬਤ ਕਰ ਦਿੱਤਾ ਹੈ ਕਿ ਇਹ ਕਾਰਵਾਈ ਸੱਤਾਧਾਰੀ ਪਾਰਟੀ ਦੀ ਸ਼ਹਿ ’ਤੇ ਹੋਈ ਹੈ।
ਵਲਟੋਹਾ ਤੇ ਸੰਧੂ ਨੇ ਕਿਹਾ ਕਿ ਐਸ.ਐਸ.ਪੀ ਦੀ ਸ਼ੱਕੀ ਭੂਮਿਕਾ ਨੇ ਇਸ ਗੱਲ ਦਾ ਸੰਕੇਤ ਦਿੱਤਾ ਹੈ ਕਿ ਇਕ ਸੱਤਾਧਾਰੀ ਧਿਰ ਦੇ ਵਿਧਾਇਕ ਦੇ ਆਦੇਸ਼ਾਂ ਤਹਿਤ ਹੀ ਲੋਕਾਂ ਵਿੱਚ ਖੌਫ਼ ਤੇ ਦਹਿਸ਼ਤ ਪੈਦਾ ਕਰਨ ਵਾਸਤੇ ਇਹ ਕਾਰਵਾਈ ਕੀਤੀ ਗਈ ਹੈ।ਇਸ ਲਈ ਡਿਊਟੀ ਪ੍ਰਤੀ ਜਾਣ ਬੁੱਝ ਕੇ ਕੀਤੀ ਅਣਗਹਿਲੀ ਲਈ ਇਲਾਕੇ ਦੇ ਡੀ.ਐਸ.ਪੀ, ਐਸ.ਐਚ.ਓ ਤੇ ਏ.ਐਸ.ਆਈ ਨਿਰਮਲ ਸਿੰਘ ਨੂੰ ਤੁਰੰਤ ਮੁਅੱਤਲ ਕੀਤਾ ਜਾਵੇ ਅਤੇ ਐਸ.ਐਸ.ਪੀ ਦਾ ਤੁਰੰਤ ਤਬਾਦਲਾ ਕੀਤਾ ਜਾਵੇ ਮਾਮਲਾ ਦਰਜ਼ ਕਰ ਕੇ ਸਾਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਕੀਤੀ ਜਾਵੇ। ਆਗੂਆਂ ਨੇ ਕਿਹਾ ਕਿ ਜੇ ਪ੍ਰਸ਼ਾਸਨ ਨੇ ਦੋਸ਼ੀ ਅਧਿਕਾਰੀਆਂ ਅਤੇ ਗੰਡਾ ਅਨਸਰਾਂ ਖ਼ਿਲਾਫ਼ ਕੋਈ ਕਾਰਵਾਈ ਨਾ ਕੀਤੀ ਤਾਂ ਅਕਾਲੀ ਦਲ ਸਥਾਨਕ ਲੋਕਾਂ ਵਪਾਰੀਆਂ ਨੂੰ ਨਾਲ ਨੇ ਕੇ ਜ਼ੋਰਦਾਰ ਮੁਹਿੰਮ ਛੇੜੇਗਾ।
ਇਸ ਮੌਕੇ ਮਨੋਜ ਕੁਮਾਰ ਟਿੰਮਾ ਪ੍ਰਧਾਨ ਸ਼ਹਿਰੀ, ਕੌਂਸਲਰ ਸਰਬਜੀਤ ਸਿੰਘ ਸਾਬੀ, ਕੌਂਸਲਰ ਸਰਬਰਿੰਦਰ ਸਿੰਘ ਭਰੋਵਾਲ, ਬਲਜੀਤ ਸਿੰਘ ਗਿੱਲ ਅਤੇ ਪ੍ਰੋ: ਸਰਚਾਂਦ ਸਿੰਘ ਵੀ ਮੌਜੂਦ ਸਨ।

Check Also

ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਸੈਮੀਨਾਰ ਤੇ ਨਾਟਕ 20 ਅਪ੍ਰੈਲ ਨੂੰ

ਅੰਮ੍ਰਿਤਸਰ, 15 ਅਪ੍ਰੈਲ (ਦੀਪਦਵਿੰਦਰ ਸਿੰਘ) – ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ …

Leave a Reply