Friday, March 29, 2024

ਚਰਨਜੀਤ ਚੱਢਾ ਦਾ ਅਸਤੀਫਾ ਪ੍ਰਵਾਨ – ਮੁੱਢਲੀ ਮੈਂਬਰਸ਼ਿਪ ਤੋਂ ਕੀਤਾ ਖਾਰਿਜ਼

ਅੰਮ੍ਰਿਤਸਰ, 5 ਫਰਵਰੀ (ਪੰਜਾਬ ਪੋਸਟ ਬਿਊਰੋ) – ਚੀਫ ਖਾਲਸਾ ਦੀਵਾਨ ਚੈਰੀਟਬਲ ਸੁਸਾਇਟੀ ਦੀ ਕਾਰਜ ਸਾਧਕ ਕਮੇਟੀ ਦੀ ਅੱਜ ਹੋਈ ਇਕੱਤਰਤਾ ਦੌਰਾਨ PPN0502201801ਦੌਰਾਨ ਸੋਸ਼ਲ ਮੀਡੀਆ `ਤੇ ਵਾਇਰਲ ਹੋਈ ਵੀਡੀਓ ਅਸ਼ਲੀਲ ਮਾਮਲੇ `ਚ ਘਿਰੇ ਚਰਨਜੀਤ ਸਿੰਘ ਚੱਢਾ ਵਲੋਂ ਦਿੱਤਾ ਗਿਆ ਅਸਤੀਫਾ ਸਰਬਸੰਮਤੀ ਨਾਲ ਪ੍ਰਵਾਨ ਕਰ ਕਰ ਕੇ ਉਨਾਂ ਨੁੰ ਦੀਵਾਨ ਦੀ ਮੁੱਢਲੀ ਮੈਂਬਰਸ਼ਿਪ ਤੋਂ ਵੀ ਖਾਰਿਜ਼ ਕਰ ਦਿੱਤਾ ਗਿਆ ਹੈ।ਇਸ ਮੀਟਿੰਗ ਵਿੱਚ ਕਾਰਜਕਾਰੀ ਪ੍ਰਧਾਨ ਧੰਨਰਾਜ ਸਿੰਘ, ਆਨ. ਸਕੱਤਰ ਨਰਿੰਦਰ ਸਿੰਘ ਖੁਰਾਣਾ, ਸਥਾਨਕ ਪ੍ਰਧਾਨ ਨਿਰਮਲ ਸਿੰਘ, ਹਰਮਿੰਦਰ ਸਿੰਘ ਫਰੀਡਮ, ਸਵਿੰਦਰ ਸਿੰਘ ਕੱਥੂਨੰਗਲ, ਬਲਦੇਵ ਸਿੰਘ ਚੌਹਾਨ, ਕੁਲਜੀਤ ਸਿੰਘ ਤੇ ਹੋਰ ਮੈਂਬਰ ਹਾਜਰ ਸਨ।
ਇਸੇ ਦੌਰਾਨ ਚੀਫ ਖਾਲਸਾ ਦੀਵਾਨ ਦੇ ਜਨਰਲ ਹਾਊਸ ਦੀ ਅੱਜ ਮੰਗਲਵਾਰ ਨੂੰ ਹੋ ਰਹੀ ਮੀਟਿੰਗ ਹੰਗਾਮਿਆਂ ਭਰਪੂਰ ਹੋ ਸਕਦੀ ਹੈ।ਚਰਨਜੀਤ ਸਿੰਘ ਚੱਢਾ ਦਾ ਅਸਤੀਫਾ ਪ੍ਰਵਾਨ ਹੋ ਜਾਣ ਉਪਰੰਤ ਪ੍ਰਧਾਨਗੀ ਲਈ ਕਈ ਮੈਂਬਰ ਉਤਾਵਲੇ ਹੋ ਰਹੇ ਹਨ।ਇਸ ਤਰਾਂ ਆਰੋਪ ਪ੍ਰਤੀ ਆਰੋਪਾਂ ਦੇ ਚੱਲਦਿਆਂ ਹੰਗਾਮੇ ਹੋਣ ਦਾ ਖਦਸ਼ਾ ਹੈ।
ਜਾਵੇ ਤਾਂ ਚੀਫ ਖਾਲਸਾ ਦੀਵਾਨ ਦੇ ਸੰਵਿਧਾਨ ਮੁਤਾਬਿਕ ਨਿਯਮਾਂ `ਤੇ ਜਿਆਦਾਤਰ ਪੂਰੇ ਨਹੀਂ ਉਤਰਦੇ।ਸੰਵਿਧਾਨ ਅਨੁਸਾਰ ਮੈਂਬਰਾਂ/ਅਹੁਦੇਦਾਰਾਂ ਦਾ ਅੰਮ੍ਰਿਤਧਾਰੀ ਹੋਣਾ ਲਾਜ਼ਮੀ ਹੈ, ਪਰ ਵੱਡੀ ਗਿਣਤੀ `ਚ ਮੈਂਬਰ ਇਸ `ਤੇ ਪੂਰੇ ਨਹੀਂ ਉਤਰਦੇ।
ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਚਰਨਜੀਤ ਸਿੰਘ ਚੱਢਾ `ਤੇ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਧਾਰਮਿਕ ਤੇ ਸਮਾਜਿਕ ਪਾਬੰਦੀਆਂ ਲਾਈਆਂ ਜਾ ਚੁੱਕੀਆਂ ਹਨ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply