Thursday, April 25, 2024

ਸ਼੍ਰੋਮਣੀ ਕਮੇਟੀ ਪ੍ਰਧਾਨ ਵਲੋਂ ਅਜੀਤ ਸਿੰਘ ਕੋਹਾੜ ਦੇ ਅਕਾਲ ਚਲਾਣੇ ‘ਤੇ ਅਫਸੋਸ ਪ੍ਰਗਟ

ਅੰਮ੍ਰਿਤਸਰ, 5 ਫਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੀਨੀਅਰ ਅਕਾਲੀ ਆਗੂ ਅਤੇ ਵਿਧਾਇਕ Longowalਅਜੀਤ ਸਿੰਘ ਕੋਹਾੜ ਦੇ ਅਕਾਲ ਚਾਲਣਾ ਕਰ ਜਾਣ ‘ਤੇ ਡੂੰਘੇ ਅਫਸੋਸ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਕਿਹਾ ਕਿ ਕੋਹਾੜ ਜ਼ਮੀਨ ਨਾਲ ਜੁੜੇ ਹੋਏ ਲੋਕ ਆਗੂ ਸਨ ਅਤੇ ਦਰਵੇਸ਼ ਸੁਭਾਅ ਕਰਕੇ ਜਾਣੇ ਜਾਂਦੇ ਸਨ।ਉਨ੍ਹਾਂ ਕਿਹਾ ਕਿ ਅਜਿਹੇ ਲੋਕ ਆਗੂ ਦੇ ਤੁਰ ਜਾਣ ਨਾਲ ਸ਼੍ਰੋਮਣੀ ਅਕਾਲੀ ਦਲ ਅਤੇ ਸਮਾਜ ਨੂੰ ਵੱਡਾ ਘਾਟਾ ਪਿਆ ਹੈ।ਉਨ੍ਹਾਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਅਰਦਾਸ ਕੀਤੀ ਕਿ ਪ੍ਰਮਾਤਮਾ ਵਿਛੜੀ ਰੂਹ ਨੂੰ ਚਰਨਾਂ ‘ਚ ਨਿਵਾਸ ਬਖਸ਼ਣ ਅਤੇ ਪਰਿਵਾਰ ਤੇ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ ਪ੍ਰਦਾਨ ਕਰਨ।

Check Also

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਹੈਲਪਲਾਈਨ ਨੰਬਰ ਜਾਰੀ

ਸੰਗਰੂਰ, 24 ਅਪ੍ਰੈਲ (ਜਗਸੀਰ ਲੌਂਗੋਵਾਲ) – ਜਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ …

Leave a Reply