Thursday, April 18, 2024

ਅੱਠਵੇਂ ਦਿਨ `ਚ ਪੁੱਜਾ ਆਂਗਨਵਾੜੀ ਮੁਲਾਜਮ ਯੂਨੀਅਨ ਦਾ ਰੋਸ ਧਰਨਾ

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਪੰਜਾਬ ਸਰਕਾਰ ਦੇ ਖਿਲਾਫ਼ ਹੋਈ ਨਾਅਰੇਬਾਜੀ

PPN05020201807ਬਠਿੰਡਾ, 5 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) -ਆਲ ਪੰਜਾਬ ਆਂਗਨਵਾੜੀ ਮੁਲਾਜਮ ਯੂਨੀਅਨ ਵੱਲੋਂ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਦੇ ਦਫ਼ਤਰ ਅੱਗੇ ਲਗਾਇਆ ਗਿਆ ਰੋਸ ਧਰਨਾ ਅੱਜ ਅੱਠਵੇਂ ਦਿਨ ਵਿਚ ਪਹੰੁਚ ਗਿਆ ਹੈ।ਧਰਨੇ `ਤੇ ਬੈਠੀਆਂ ਆਗੂਆਂ ਨੇ ਸਰਕਾਰ ਤੇ ਦੋਸ਼ ਲਾਇਆ ਕਿ ਉਹਨਾਂ ਦੀ ਗੱਲ ਨਹੀਂ ਸੁਣੀ ਜਾ ਰਹੀ।ਜਿਸ ਕਰਕੇ ਉਹ ਸੰਘਰਸ਼ ਕਰ ਰਹੀਆਂ ਹਨ ਤੇ ਸੜਕਾਂ ਤੇ ਰੁਲ ਰਹੀਆਂ ਹਨ।ਉਹਨਾਂ ਕਿਹਾ ਕਿ ਜਥੇਬੰਦੀ ਦੀ ਮੰਗ ਹੈ ਕਿ ਪੰਜਾਬ ਸਰਕਾਰ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਨੂੰ ਦਿੱਲੀ ਪੈਟਰਨ `ਤੇ ਕ੍ਰਮਵਾਰ 10 ਹਜਾਰ ਰੁਪਏ ਅਤੇ 5 ਹਜਾਰ ਰੁਪਏ ਮਾਣ ਭੱਤਾ ਦੇਵੇ।ਆਗੂਆਂ ਨੇ ਦੱਸਿਆ ਕਿ ਇਹਨਾਂ ਮੰਗਾਂ ਨੂੰ ਲੈ ਕੇ 7 ਤੋਂ 15 ਫਰਵਰੀ ਤੱਕ ਬਲਾਕ ਪੱਧਰ `ਤੇ ਪੰਜਾਬ ਸਰਕਾਰ ਦੇ ਪੁਤਲੇ ਸਾੜੇ ਜਾਣਗੇ ਤੇ 25 ਫਰਵਰੀ ਨੂੰ ਸਿੱਖਿਆ ਮੰਤਰੀ ਅਰੁਣਾ ਚੌਧਰੀ ਦੇ ਘਰ ਦਾ ਘਿਰਾਓ ਦੀਨਾਨਗਰ ਵਿਖੇ ਕੀਤਾ ਜਾਵੇਗਾ।ਇਸੇ ਤਰਾਂ 4 ਮਾਰਚ ਨੂੰ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਮੰਤਰੀ ਰਜੀਆ ਸੁਲਤਾਨਾ ਦੇ ਘਰ ਮਲੇਰਕੋਟਲਾ ਵਿਖੇ ਰੋਸ ਧਰਨਾ ਲਗਾਇਆ ਜਾਵੇਗਾ ਅਤੇ ਬੱਜ਼ਟ ਸੈਸ਼ਨ ਦੌਰਾਨ ਪੰਜਾਬ ਵਿਧਾਨ ਸਭਾ ਦਾ ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਵੱਲੋਂ ਘਿਰਾਓ ਕੀਤਾ ਜਾਵੇਗਾ।ਵਰਕਰਾਂ ਤੇ ਹੈਲਪਰਾਂ ਨੇ ਵਿੱਤ ਮੰਤਰੀ ਅਤੇ ਪੰਜਾਬ ਸਰਕਾਰ ਦੇ ਖਿਲਾਫ਼ ਜੋਰਦਾਰ ਨਾਅਰੇਬਾਜ਼ੀ ਕੀਤੀ।
ਇਸ ਮੌਕੇ ਯੂਨੀਅਨ ਦੀ ਸੂਬਾ ਦਫ਼ਤਰ ਸਕੱਤਰ ਸ਼ਿੰਦਰਪਾਲ ਕੌਰ ਥਾਂਦੇਵਾਲਾ, ਸੂਬਾ ਜਨਰਲ ਸਕੱਤਰ ਗੁਰਮੀਤ ਕੌਰ ਗੋਨਿਆਣਾ, ਜਸਵੰਤ ਕੌਰ ਭਿੱਖੀ, ਰਣਇੰਦਰ ਕੌਰ ਮੌੜ, ਅੰਮਿ੍ਰਤਪਾਲ ਕੌਰ ਬੱਲੂਆਣਾ, ਗੀਤਾ ਰਾਣੀ ਮੌੜ, ਗੁਰਵਿੰਦਰ ਕੌਰ, ਸੋਮਾ ਰਾਣੀ, ਗਗਨਦੀਪ ਕੌਰ ਮੱਲਣ, ਅੰਮਿ੍ਰਤਪਾਲ ਕੌਰ ਥਾਂਦੇਵਾਲਾ, ਮਧੂਬਾਲਾ ਮੁਕਤਸਰ , ਗੁਰਮੇਲ ਕੌਰ ਝੁਨੀਰ , ਦਰਸ਼ਨਾ ਰਾਣੀ ਬਠਿੰਡਾ ਤੇ ਸਤਵੀਰ ਕੌਰ ਆਦਿ ਮੌਜੂਦ ਸਨ।

Check Also

ਅੱਖਰ ਸਾਹਿਤ ਅਕਾਦਮੀ ਵਲੋਂ ਸਾਹਿਤਕ ਸੰਵਾਦ

ਪੁਸਤਕ ਸਭਿਆਚਾਰ ਦਾ ਕੋਈ ਵੀ ਤੋੜ ਨਹੀਂ – ਡਾ. ਰਵਿੰਦਰ ਅੰਮ੍ਰਿਤਸਰ, 18 ਅਪ੍ਰੈਲ (ਦੀਪ ਦਵਿੰਦਰ …

Leave a Reply