Thursday, April 25, 2024

ਪੜਤਾਲੀਆ ਰਿਪੋਰਟ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ `ਚ ਵਿਚਾਰੀ ਜਾਵੇਗੀ – ਗਿ. ਗੁਰਬਚਨ ਸਿੰਘ

ਅੰਮ੍ਰਿਤਸਰ, 6 ਫਰਵਰੀ (ਪੰਜਾਬ ਪੋਸਟ ਬਿਊਰੋ) –  ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਖਿਆ ਹੈ ਕਿ Giani-Gurbachan-Singh1ਪਿੰਡ ਟੋਹੜਾ ਦੇ ਸਰਕਾਰੀ ਸਕੂਲ ਵਿੱਚ ਗਿਆਰਵੀਂ ਕਲਾਸ ਦੀ ਵਿਦਿਆਰਥਣ ਵੀਰਪਾਲ ਕੌਰ ਨਾਲ ਵਾਪਰੀ ਘਟਨਾ ਸਬੰਧੀ ਪੜਤਾਲੀਆ ਕਮੇਟੀ ਵਲੋਂ ਆਪਣੀ ਪੜਤਾਲੀਆ ਰਿਪੋਰਟ ਅੱਜ ਉਨਾ ਨੂੰ ਸੌਂਪੀ ਗਈ ਹੈ।ਉਹਨਾਂ ਨੇ ਕਿਹਾ ਕਿ ਇਹ ਪੜਤਾਲੀਆ ਰਿਪੋਰਟ ਆਉਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਵਿਚਾਰਦਿਆਂ ਇਸ ਘਟਨਾ ਸਬੰਧੀ ਦੋਸ਼ੀ ਪਾਏ ਗਏ ਅਨਸਰਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।ਗਿ. ਗੁਰਬਚਨ ਸਿੰਘ ਨੇ ਕਿਹਾ ਕਿ ਸਿੱਖ ਧਰਮ ਵਿੱਚ ਗੁਰੂ ਸਾਹਿਬਾਨ ਵਲੋਂ ਗੁਰਬਾਣੀ ਰਾਹੀ ਦਿੱਤੇ ਗਏ ਸੰਦੇਸ਼ਾਂ ਅਨੁਸਾਰ ਜਾਤ-ਪਾਤ ਲਈ ਕੋਈ ਸਥਾਨ ਨਹੀ ਹੈ ਅਤੇ ਨਾ ਹੀ ਸਿੱਖ ਇਸ ਨੂੰ ਸਵੀਕਾਰਦਾ ਹੈ।ਇਸ ਲਈ ਜਾਤ-ਪਾਤ ਦਾ ਮੁੱਦਾ ਬਣਾ ਕਿ ਕਈ ਲੋਕ ਇਸ ਦਾ ਸਿਆਸੀ ਲਾਹਾ ਲੈਣਾ ਚਾਹੁੰਦੇ ਹਨ ਜੋ ਕਿ ਕਦਾਚਿੱਤ ਉਚਿੱਤ ਨਹੀ ਹੈ।
ਉਨਾਂ ਇਹ ਵੀ ਕਿਹਾ ਕਿ 1984 ਦੇ ਸਿੱਖ ਨਸਲਕੁਸ਼ੀ ਵਿੱਚ ਸ਼ਾਮਲ ਜਗਦੀਸ਼ ਟਾਇਟਲਰ ਵਿਰੁੱਧ ਜੋ ਸ਼ੋਸ਼ਲ ਮੀਡੀਆ ਉੱਪਰ ਵੀਡੀਓ ਵਾਇਰਲ ਹੋ ਰਹੀ ਹੈ, ਜੇਕਰ ਇਹ ਸਹੀ ਸਾਬਤ ਹੁੰਦੀ ਹੈ ਤਾਂ ਕੇਂਦਰ ਸਰਕਾਰ ਤੁਰੰਤ ਮੁਕਦਮਾ ਦਾਇਰ ਕਰਕੇ ਟਾਈਟਲਰ  ਨੂੰ ਗ੍ਰਿਫਤਾਰ ਕਰੇ ਅਤੇ ਉਸ ਉਪਰ ਬਣਦੀ ਕਾਨੂੰਨੀ ਕਾਰਵਾਈ ਕਰਦਿਆਂ ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਨੂੰ ਇਨਸਾਫ ਦਿਵਾਇਆ ਜਾਵੇ।

Check Also

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਹੈਲਪਲਾਈਨ ਨੰਬਰ ਜਾਰੀ

ਸੰਗਰੂਰ, 24 ਅਪ੍ਰੈਲ (ਜਗਸੀਰ ਲੌਂਗੋਵਾਲ) – ਜਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ …

Leave a Reply