Saturday, May 31, 2025
Breaking News

ਯੂਨੀਵਰਸਿਟੀ ਕਾਲਜ ਬੇਨੜਾ ਵਿਖੇ ਕਰਵਾਇਆ ਵਿਸ਼ੇਸ਼ ਲੈਕਚਰ `ਜ਼ਿੰਦਗੀ ਜ਼ਿੰਦਾਬਾਦ`

ਧੂਰੀ, 5 ਫਰਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਯੂਨੀਵਰਸਿਟੀ ਕਾਲਜ ਬੇਨੜ੍ਹਾ-ਧੂਰੀ ਦੇ ਵਿਹੜੇ ਧੂਰੀ ਦੇ ਜੰਮਪਲ ਅਤੇ ਪੰਜਾਬੀ ਫਿਲਮ ਇੰਡਸਟਰੀ ਦੇ PPN0602201804ਨਾਮਵਰ ਹਸਤਾਖਰ ਰਾਣਾ ਰਣਬੀਰ ਜੀ ਨੇ ਵਿਦਿਆਰਥੀਆਂ ਨੂੰ `ਜ਼ਿੰਦਗੀ ਜ਼ਿੰਦਾਬਾਦ` ਵਿਸ਼ੇਸ਼ ਲੈਕਚਰ ਦਿੱਤਾ।ਆਪਣੀ ਵਿਲੱਖਣ ਸ਼ੈਲੀ ਵਿਚ ਦਿੱਤੇ ਅਸਰ-ਅੰਦਾਜ਼ ਭਾਸ਼ਣ ਰਾਹੀਂ ਉਹਨਾਂ ਨੇ ਵਿਦਿਆਰਥੀਆਂ ਨੂੰ ਸਾਹਿਤ ਦਾ ਜ਼ਿੰਦਗੀ ਵਿਚ ਮਹੱਤਵ ਸਮਝਾਇਆ ਅਤੇ ਕਿਤਾਬਾਂ ਨਾਲ ਮਿਤਰਤਾ ਪਾਉਣ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ ਕਿ ਜਵਾਨੀ ਦੀ ਉਮਰ ਸਭ ‘ਤੋਂ ਵੱਧ ਉਪਜਾਊ ਹੁੰਦੀ ਹੈ ਅਤੇ ਇਸ ਮੌਕੇ ਆਪਣੀ ਐਨਰਜੀ ਨੂੰ ਸਹੀ ਦਿਸ਼ਾ ਵੱਲ ਵਰਤਣਾ ਹੀ ਕਾਮਯਾਬ ਜ਼ਿੰਦਗੀ ਦਾ ਗੁਰੂ-ਮੰਤਰ ਹੈ।ਆਪਣੀ ਜ਼ਿੰਦਗੀ ਦੇ ਤਜਰਬਿਆਂ ਨੂੰ ਵਿਦਿਆਰਥੀਆਂ ਨਾਲ ਸਾਂਝੇ ਕਰਦਿਆਂ ਉਹਨਾਂ ਨੇ ਵਿਦਿਆਰਥੀਆਂ ਨੂੰ ਆਤਮ-ਵਿਸ਼ਵਾਸ ਬੁਲੰਦ ਰੱਖਣ ਦਾ ਸੰਦੇਸ਼ ਦਿੱਤਾ।
ਉਹਨਾਂ ਦਾ ਸਵਾਗਤ ਕਰਦਿਆਂ ਕਾਲਜ ਪ੍ਰਿੰਸੀਪਲ ਡਾ: ਅਮਰਜੀਤ ਸਿੰਘ ਸਿੱਧੂ ਨੇ ਕਿਹਾ ਕਿ ਅਜਿਹੀਆਂ ਸਖਸ਼ੀਅਤਾਂ ਦੇ ਰੂਬਰੂ ਹੋਣ ਨਾਲ ਵਿਦਿਆਰਥੀਆਂ ਵਿਚ ਨਵੀਂ ਊਰਜਾ ਦਾ ਸੰਚਾਰ ਹੁੰਦਾ ਹੈ, ਜੋਕਿ ਉਹਨਾਂ ਦੇ ਸਰਬ-ਪੱਖੀ ਵਿਕਾਸ ਵਿਚ ਸਹਾਈ ਹੁੰਦਾ ਹੈ।ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਵਿਧਾਇਕ ਧੂਰੀ ਦਲਵੀਰ ਸਿੰਘ ਗੋਲਡੀ ਨੇ ਰਾਣਾ ਰਣਬੀਰ ਦਾ ਧੰਨਵਾਦ ਕਰਦਿਆਂ ਆਸ ਪ੍ਰਗਟਾਈ ਕਿ ਉਹਨਾਂ ਦੀਆਂ ਪ੍ਰੇਰਨਾ-ਭਰਪੂਰ ਗੱਲਾਂ ਨਾਲ ਵਿਦਿਆਰਥੀਆਂ ਦੀ ਜ਼ਿੰਦਗੀ ਵਿਚ ਹਾਂ-ਪੱਖੀ ਤਬਦੀਲ਼ੀ ਆਵੇਗੀ, ਜੋ ਚੰਗਾ ਸਮਾਜ ਸਿਰਜਣ ਵਿਚ ਸਹਾਈ ਹੋਵੇਗੀ।
ਸਮਾਗਮ ਦੇ ਅੰਤ ‘ਤੇ ਕਾਲਜ ਵਲੋਂ ਰਾਣਾ ਰਣਬੀਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ।ਕਾਲਜ ਦੇ ਬੀ.ਕਾਮ ਭਾਗ ਪਹਿਲਾ ਦੇ ਵਿਦਿਆਰਥੀ ਪ੍ਰਿੰਸ ਵਲੋਂ ਆਪਣੇ ਹੱਥੀਂ ਤਿਆਰ ਕੀਤਾ ਗਿਆ ਰਾਣਾ ਰਣਬੀਰ ਦਾ ਸਕੈੱਚ ਵੀ ਉਹਨਾਂ ਨੂੰ ਭੇਂਟ ਕੀਤਾ ਗਿਆ।ਇਸ ਮੌਕੇ ਪਹੁੰਚੀਆਂ ਪਤਵੰਤੀਆਂ ਹਸਤੀਆਂ ਵਿੱਚ ਮਨੀਸ਼ ਗਰਗ, ਹਨੀ ਤੂਰ, ਐਡਵੋਕੇਟ ਕੋਮਲ ਸਮੇਤ ਸਮੁੱਚਾ ਸਟਾਫ ਹਾਜ਼ਰ ਸੀ। ਇਸ ਮੌਕੇ ਮੰਚ ਸੰਚਾਲਨ ਦੀ ਜ਼ਿੰਮੇਵਾਰੀ ਪ੍ਰੋ. ਹਰਪ੍ਰੀਤ ਸਿੰਘ ਵਲੋਂ ਨਿਭਾਈ ਗਈ।

Check Also

ਗਰੁੱਪ ਕਮਾਂਡਰ ਬ੍ਰਗੇਡੀਅਰ ਕੇ.ਐਸ ਬਾਵਾ ਵਲੋਂ ਕੈਂਪ ਦਾ ਦੌਰਾ

ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਬਾਬਾ ਕੁੰਮਾ ਸਿੰਘ ਇੰਜੀਨੀਅਰਿੰਗ ਕਾਲਜ ਸਤਲਾਣੀ ਸਾਹਿਬ ਵਿਖੇ …

Leave a Reply