Saturday, April 20, 2024

ਸੇਵਾ ਅਧਿਕਾਰ ਕਾਨੂੰਨ ਤਹਿਤ ਪੈਡਿੰਗ ਪਏ ਕੇਸਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ- ਚੀਮਾ

ਪੰਜਾਬ ਸੇਵਾ ਅਧਿਕਾਰ ਕਮਿਸ਼ਨ ਦੇ ਮੁੱਖ ਕਮਿਸ਼ਨਰ ਵਲੋਂ ਅਧਿਕਾਰੀਆਂ ਨਾਲ ਮੀਟਿੰਗ
ਅੰਮ੍ਰਿਤਸਰ 6 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਸਮਾਂਬੱਧ ਢੰਗ ਨਾਲ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣਾ PPN0602201809ਪ੍ਰਸਾਸ਼ਨ ਦਾ ਮੁੱਖ ਮਕਸਦ ਹੈ।ਇਹ ਪ੍ਰਗਟਾਵਾ ਪੰਜਾਬ ਸੇਵਾ ਅਧਿਕਾਰ ਕਮਿਸ਼ਨ ਦੇ ਮੁੱਖ ਕਮਿਸ਼ਨਰ ਜਗਦੀਪ ਸਿੰਘ ਚੀਮਾ ਨੇ ਅੱਜ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਸਮੇਤ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਅਤੇ ਅਪੀਲ ਅਥਾਰਟੀਆਂ ਨਾਲ ਮੀਟਿੰਗ ਦੌਰਾਨ ਕੀਤਾ। ਅੱਜ ਸੂਚਨਾ ਅਧਿਕਾਰ ਦੇ ਮੁੱਖ ਕਮਿਸ਼ਨਰ ਜਗਦੀਪ ਸਿੰਘ ਚੀਮਾ, ਕਮਿਸ਼ਨਰ ਪੰਕਜ ਮਹਾਜਨ ਅਤੇ ਕਮਿਸ਼ਨਰ ਲਖਵਿੰਦਰ ਸਿੰਘ ਵੱਲੋਂ ਜਨਮ ਅਤੇ ਮੌਤ ਦੇ ਸਰਟੀਫਿਕੇਟਾਂ ਦੇ ਬਕਾਇਆ ਪਏ ਕੇਸਾਂ ਨੂੰ ਹੱਲ ਕਰਨ ਲਈ ਮੋਬਾਇਲ ਕੋਰਟ ਲਗਾਈ ਗਈ, ਜਿਸ ਵਿੱਚ ਨਗਰ ਨਿਗਮ ਅਤੇ ਸਿਵਲ ਸਰਜਨ  ਦੇ ਅਧਿਕਾਰੀ ਹਾਜ਼ਰ ਹੋਏ।
ਚੀਮਾ ਨੇ ਕਿਹਾ ਕਿ ਜਨਮ ਅਤੇ ਮੌਤ ਸਰਟੀਫਿਕੇਟਾਂ ਦੇ ਪੈਡਿੰਗ ਕੇਸਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ।ਉਨ੍ਹਾਂ ਅੱਗੇ ਕਿਹਾ ਕਿ ਇਸ ਕੰਮ ਵਿੱਚ ਦੇਰੀ ਬਿਲਕੁੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਲਾਪਰਵਾਹੀ ਵਰਤਣ ਵਾਲੇ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਅਨੁਸਾਸ਼ਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।ਉਨ੍ਹਾਂ ਨੇ ਸੇਵਾ ਕੇਂਦਰਾਂ ਨੁੰ ਚਲਾਉਣ ਵਾਲੇ ਬੀ.ਐਲ.ਐਸ ਕੰਪਨੀ ਦੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਜਿਸ ਦਿਨ ਬਿਨੈਕਾਰ ਵੱਲੋਂ ਕੋਈ ਅਰਜੀ ਦਿੱਤੀ ਜਾਂਦੀ ਹੈ ਤਾਂ ਉਸ ਨੂੰ ਉਸੇ ਦਿਨ ਹੀ ਸਬੰਧਤ ਵਿਭਾਗ ਨੂੰ ਪੁੱਜਦਾ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਅਰਜੀ ਉਪਰ ਤਾਂ ਹੀ ਸਮਾਬੱਧ ਕਾਰਵਾਈ ਕੀਤੀ ਜਾ ਸਕਦੀ ਹੈ।
ਇਸ ਮੌਕੇ ਪੰਕਜ ਮਹਾਜਨ ਪੰਜਾਬ ਸੂਚਨਾ ਅਧਿਕਾਰ ਕਮਿਸ਼ਨਰ ਨੇ ਦੱਸਿਆ ਕਿ ਅੰਮ੍ਰਿਤਸਰ ਜਿਲੇ੍ਹ ਵਿੱਚ 153 ਸੇਵਾ ਕੇਂਦਰ ਕੰਮ ਕਰ ਰਹੇ ਹਨ।ਉਨ੍ਹਾਂ ਨੇ ਸੇਵਾ ਕੇਂਦਰ ਦੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮੇਂ ਸਿਰ ਜਨਮ ਅਤੇ ਮੌਤ ਦੇ ਸਰਟੀਫਿਕੇਟਾਂ ਦੀ ਡਲੀਵਰੀ ਨੁੂੰ ਯਕੀਨੀ ਬਣਾਉਣ।ਉਨ੍ਹਾਂ ਨੇ ਅੰਮ੍ਰਿਤਸਰ ਜਿਲੇ੍ਹ ਦੇ ਸੂਚਨਾ ਅਧਿਕਾਰ ਕਮਿਸ਼ਨ ਦੇ ਨੋਡਲ ਅਫਸਰ ਸਹਾਇਕ ਕਮਿਸ਼ਨਰ ਜਨਰਲ ਸੁਭਾਸ਼ ਕੁਮਾਰ ਨੂੰ ਹਦਾਇਤ ਕੀਤੀ ਕਿ ਨਿੱਜੀ ਤਵੱਜੋ ਦਿੰਦੇ ਹੋਏ ਇਨ੍ਹਾਂ ਕੇਸਾਂ ਦੀ ਪੈਂਡੈਂਸੀ ਨੂੰ ਨਿਪਟਾਉਣ।ਉਨ੍ਹਾਂ ਕਿਹਾ ਕਿ ਰਾਜ ਸਰਕਾਰ ਦੇ 31 ਵਿਭਾਗਾਂ ਵੱਲੋਂ ਦਿੱਤੀਆਂ ਜਾ ਰਹੀਆਂ 351 ਸੇਵਾਵਾਂ ਦਾ ਲਾਭ ਸਮਾਂਬੱਧ ਤਰੀਕੇ ਨਾਲ ਦੇਣ ਲਈ ਸਾਰੇ ਅਧਿਕਾਰੀ ਪਾਬੰਦ ਹਨ।ਉਨ੍ਹਾਂ ਕਿਹਾ ਕਿ ਸੇਵਾ ਅਧਿਕਾਰ ਕਾਨੂੰਨ ਤਹਿਤ ਆਉਂਦੀਆਂ ਸੇਵਾਵਾਂ ਲੇਣ ਸਬੰਧੀ ਜੇ ਬਿਨੈਕਾਰ ਦੀ ਅਰਜ਼ੀ ਰੱਦ ਕੀਤੀ ਜਾਂਦੀ ਹੈ ਤਾਂ ਬਿਨੈਕਾਰ ਨੂੰ ਉਸ ਦਾ ਕਾਰਨ ਦੱਸਣਾ ਹਰੇਕ ਵਿਭਾਗ ਦੇ ਸਬੰਧਤ ਅਫ਼ਸਰ ਦੀ ਜ਼ਿੰਮੇਵਾਰੀ ਹੈ।
ਇਸ ਮੌਕੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਸੂਚਨਾ ਅਧਿਕਾਰ ਕਮਿਸ਼ਨ ਦੇ ਕਮਿਸ਼ਨਰਾਂ ਜਗਦੀਪ ਸਿੰਘ ਚੀਮਾ, ਪੰਕਜ ਮਹਾਜਨ ਅਤੇ ਲਖਵਿੰਦਰ ਸਿੰਘ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਯਕੀਨ ਦਿਵਾਇਆ ਕਿ ਜ਼ਿਲ੍ਹੇ ਵਿਚ ਸੇਵਾ ਅਧਿਕਾਰ ਕਾਨੂੰਨ ਨੂੰ ਪੂਰੀ ਤਨਦੇਹੀ ਨਾਲ ਲਾਗੂ ਕੀਤਾ ਜਾ ਰਿਹਾ ਹੈ।ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਹਰੇਕ ਅਧਿਕਾਰੀ ਇਸ ਕਾਨੂੰਨ ਲਈ ਆਪਣੇ-ਆਪਣੇ ਵਿਭਾਗ ਵਿਚ ਇਕ ਨੋਡਲ ਅਧਿਕਾਰੀ ਦੀ ਤਾਇਨਾਤੀ ਜ਼ਰੂਰ ਕਰੇ ਤਾਂ ਜੋ ਅਧਿਕਾਰੀ ਦੀ ਬਦਲੀ ਹੋਣ ਜਾਂ ਸੀਟ ਖਾਲੀ ਆਦਿ ਹੋਣ ’ਤੇ ਸੇਵਾਵਾਂ ਪ੍ਰਦਾਨ ਕਰਨ ’ਚ ਕੋਈ ਮੁਸ਼ਕਿਲ ਪੇਸ਼ ਨਾ ਆਵੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸੁਭਾਸ਼ ਕੁਮਾਰ, ਸਹਾਇਕ ਕਮਿਸ਼ਨਰ ਜਨਰਲ ਸ੍ਰੀਮਤੀ ਅਲਕਾ, ਐਸ.ਡੀ.ਐਮ ਅੰਮ੍ਰਿਤਸਰ-2 ਨਿਤਿਨ ਸਿੰਗਲਾ, ਸ੍ਰੀਮਤੀ ਨਰਿੰਦਰ ਕੌਰ ਸਿਵਲ ਸਰਜਨ ਅੰਮ੍ਰਿਤਸਰ, ਮਨਜਿੰਦਰ ਸਿੰਘ ਤਹਿਸੀਲਦਾਰ, ਮਨਪ੍ਰੀਤ ਸਿੰਘ ਡੀ.ਐਮ.ਬੀ.ਐਲ.ਐਸ ਕੰਪਨੀ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …

Leave a Reply