Thursday, March 28, 2024

ਬਲਾਕ ਖੇਤੀਬਾੜੀ ਅਫਸਰ ਦੀ ਪ੍ਰਧਾਨਗੀ ਹੇਠ ਹੋਈ 2017-18 ਦੇ ਕੰਮਾਂ ਦੀ ਕਾਰਜਯੋਜਨਾ ਮੀਟਿੰਗ

ਪਠਾਨਕੋਟ, 6 ਫਰਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ ਇੰਦਰਜਤਿ ਸਿੰਘ ਮੁੱਖ ਖੇਤੀਬਾੜੀ PPN0602201813ਅਫਸਰ ਦੀ ਅਗਵਾਈ ਖੇਤੀਬਾੜੀ ਵਿਭਾਗ ਵੱਲੋਂ ਬਲਾਕ ਪਠਾਨਕੋਟ ਵਿੱਚ ਹੋ ਰਹੇ ਖੇਤੀ ਕਾਰਜਾਂ ਅਤੇ ਸਾਲ 2017-18 ਦੌਰਾਨ ਕੀਤੇ ਜਾਣ ਵਾਲੇ ਕਾਰਜਾਂ ਦੀ ਕਾਰਜਯੋਜਨਾ ਬਨਾਉਣ ਲਈ ਸਥਾਨਕ ਦਫਤਰ ਖੇਤੀਬਾੜੀ ਦਫਤਰ ਇੰਦਰਾ ਕਾਲੋਨੀ ਵਿੱਚ ਮਹੀਨਾਵਾਰ ਮੀਟਿੰਗ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਦੀ ਪ੍ਰਧਾਨਗੀ ਹੇਠ ਹੋਈ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਪਠਾਨਕੋਟ ਸ਼ਹਿਰ ਦੇ ਵਸਨੀਕਾਂ ਨੂੰ ਕੀਟਨਾਸ਼ਕ ਰਹਿਤ ਜੈਵਿਕ ਤਰੀਕਿਆਂ ਨਾਲ ਤਿਆਰ ਦਾਲਾਂ, ਕਣਕ, ਬਾਸਮਤੀ, ਮੱਕੀ, ਤਿਲ ਅਤੇ ਗੁੜ ਮੁਹੱਈਆ ਕਰਵਾਉਣ ਲਈ ਬਲਾਕ ਪਠਾਨਕੋਟ ਵਿੱਚ ਜੈਵਿਕ ਖੇਤੀ ਉਤਸ਼ਾਹਿਤ ਕਰਨ ਦਾ ਪ੍ਰੋਗਰਾਮ ਬਣਾਇਆ ਗਿਆ ਹੈ, ਜਿਸ ਤਹਿਤ ਸ਼ੁਰੂ ਵਿੱਚ 50 ਕਿਸਾਨਾਂ ਦੀ ਚੋਣ ਕਰ ਲਈ ਗਈ ਹੈ।ਇਨਾਂ ਨੌਜਵਾਨ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਸਕੂਲ ਆਫ ਆਰਗੈਨਿਕ ਫਾਰਮਿੰਗ ਦੇ ਸਹਿਯੋਗ ਨਾਲ 27 ਫਰਵਰੀ 2018 ਨੂੰ ਸਥਾਨਕ ਖੇਤੀਬਾੜੀ ਦਫਤਰ ਇੰਦਰਾ ਕਾਲੋਨੀ ਵਿੱਚ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ।ਉਨਾਂ ਕਿਹਾ ਕਿ ਇਨਾਂ ਨੌਜਵਾਨ ਕਿਸਾਨਾਂ ਨੂੰ ਕਿਸਾਨ ਸੰਗਠਨ ਵਿੱਚ ਸੰਗਠਤ ਕਰਕੇ ਜੈਵਿਕ ਖੇਤੀ ਕਰਵਾਈ ਜਾਵੇਗੀ।ਉਨਾਂ ਕਿਹਾ ਕਿ ਖੇਤੀ ਉਤਪਾਦਾਂ ਦੇ ਸਿੱਧੇ ਮੰਡੀਕਰਨ ਨੂੰ ਉਤਸ਼ਾਹਿਤ ਕਰਨ ਲਈ ਸ਼ਹਿਰ ਪਠਾਨਕੋਟ ਦੇ ਖਪਤਕਾਰਾਂ ਦੀ ਮੰਗ ਅਨੁਸਾਰ ਜ਼ਹਿਰ ਮੁਕਤ ਖੇਤੀ ਉਤਪਾਦ ਪੰਜੀਕ੍ਰਿਤ ਕਿਸਾਨਾਂ ਤੋਂ ਤਿਆਰ ਕਰਵਾ ਕੇ ਮੁਹੱਈਆ ਕਰਵਾਉਣ ਨੂੰ ਤਰਜੀਹ ਦਿੱਤੀ ਜਾਵੇਗੀ।ਉਨਾਂ ਕਿਹਾ ਕਿ ਨੌਜਵਾਨ ਕਿਸਾਨਾਂ ਦੀ ਯੂਥ ਕਿਸਾਨ ਕਲੱਬ ਦਾ ਗਠਨ ਕੀਤਾ ਜਾਵੇਗਾ।ਉਨਾਂ ਕਿਹਾ ਕਿ ਗਠਿਤ ਜਾਣ ਵਾਲੀ ਕਲੱਬ ਦੀ ਹਰ ਮਹੀਨੇ ਮੀਟਿੰਗ ਹੋਿੲਆ ਕਰੇਗੀ ਜਿਸ ਵਿੱਚ ਖੇਤੀ ਨਾਲ ਸੰਬੰਧਤ ਸਮੱਸਿਆਵਾਂ ਬਾਰੇ ਵਿਚਾਰ ਕਰਨ ਤੋਂ ਇਲਾਵਾ ਵੱਖ-ਵੱਖ ਵਿਸ਼ਿਆਂ ਨਾਲ ਸੰਬੰਧਤ ਮਾਹਿਰਾਂ ਵਲੋਂ ਜਾਣਕਾਰੀ ਦਿੱਤੀ ਜਾਇਆ ਕਰੇਗੀ।ਉਨਾਂ ਸਮੂਹ ਸਟਾਫ ਨੂੰ ਹਦਾਇਤ ਕੀਤੀ ਕਿ ਹਰੇਕ ਪਿੰਡ ਵਿੱਚੋਂ ਘੱਟੋ ਘੱਟ 2 ਅਗਾਂਹਵਧੂ ਸੋਚ ਰੱਖਣ ਵਾਲੇ ਨੌਜਵਾਨ ਕਿਸਾਨਾਂ ਨੂੰ ਇਸ ਕਲੱਬ ਨਾਲ ਜੋੜਿਆ ਜਾਵੇ।ਉਨਾਂ ਦੱਸਿਆ ਕਿ ਹਰੇਕ ਹਫਤੇ ਬਲਾਕ ਪਠਾਨਕੋਟ ਦੇ ਇੱਕ ਪਿੰਡ ਵਿੱਚ ਇੱਕ ਕਿਸਾਨ ਸਿਖਲਾਈ ਕੈਂਪ ਲਗਾਇਆ ਜਾਇਆ ਕਰੇਗਾ।ਉਨਾਂ ਕਿਸਾਨਾਂ ਖਾਸ ਕਰਕੇ ਨੌਜਵਾਨ ਕਿਸਾਨਾਂ ਨੂੰ ਅਪੀਲ ਕੀਤੀ ਕਿ ਜੋ ਕਿਸਾਨ ਜੈਵਿਕ ਖੇਤੀ ਕਰਨਾ ਚਾਹੁੰਦੇ ਹਨ, ਉਹ ਸਥਾਨਕ ਖੇਤੀਬਾੜੀ ਦਫਤਰ ਇੰਦਰਾ ਕਾਲੋਨੀ ਵਿਖੇ 10 ਤੱਕ ਆਪਣਾ ਨਾਮ ਰਜਿਸਟਰ ਕਰਵਾ ਸਕਦੇ ਹਨ।
ਮੀਟਿੰਗ ਵਿੱਚ ਲਵ ਕੁਮਾਰ ਬਲਾਕ ਟੈਕਨੀਕਲ ਮੈਨੇਜ਼ਰ, ਗੁਰਦਿੱਤ ਸਿੰਘ, ਸੁਭਾਸ਼ ਚੰਦਰ ਖੇਤੀ ਵਿਸਥਾਰ ਅਫਸਰ, ਸੁਦੇਸ਼ ਕੁਮਾਰ, ਮਨਜੀਤ ਕੌਰ, ਨਿਰਪਜੀਤ ਸਿੰਘ ਬਲਵਿੰਦਰ ਕੁਮਾਰ, ਅਰਮਾਨ ਮਹਾਜਨ ਸਹਾਇਕ ਟੈਕਨੀਕਲ ਮੰੇਨੇਜ਼ਰ ਹਾਜ਼ਰ ਸਨ।

Check Also

ਚੀਫ ਖਾਲਸਾ ਦੀਵਾਨ ਇੰਸਟੀਟਿਊਟ ਵਲੋਂ ਕੋਕਾ ਕੋਲਾ ਪਲਾਂਟ ਦੀ ਅਕਾਦਮਿਕ ਫੇਰੀ ਦਾ ਆਯੋਜਨ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਇੰਸਟੀਟਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਵਲੋਂ …

Leave a Reply