Thursday, March 28, 2024

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਅੰਤਰ ਕਾਲਜ਼ ਯੁਵਕ ਮੇਲਾ ਆਯੋਜਿਤ

PPN0702201813ਬਠਿੰਡਾ, 7 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫਰੀਦਕੋਟ-ਸ੍ਰੀ ਮੁਕਤਸਰ ਸਾਹਿਬ-ਬਠਿੰਡਾਂ ਜ਼ੋਨ  ਵੱਲੋਂ ਵਿਦਿਆਰਥੀਆਂ ਵਿੱਚ ਨੈਤਿਕ ਕਦਰਾਂ ਕੀਮਤਾਂ ਦੀ ਬਹਾਲੀ, ਸਰਵਪੱਖੀ ਸਖਸ਼ੀਅਤ ਦੇ ਵਿਕਾਸ ਨੂੰ ਸਮਰਪਿਤ ਅੰਤਰ ਕਾਲਜ਼ ਯੁਵਕ ਮੇਲਾ-2018 ਆਦੇਸ਼ ਯੂਨੀਵਰਸਿਟੀ ਬਠਿੰਡਾਂ ਦੇ ਸਹਿਯੋਗ ਨਾਲ ਯੂਨੀਵਰਸਿਟੀ ਆਡੀਟੋਰੀਅਮ ਵਿਖੇ ਕਰਵਾਇਆ ਗਿਆ, ਜਿਸ ਵਿੱਚ 50 ਕਾਲਜ਼ਾ ਦੇ 500 ਤੋਂ ਵੱਧ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ।ਇਸ ਸਮੇਂ ਵਿਦਿਆਰਥੀਆਂ ਦੇ ਕਵਿਤਾ ਉਚਾਰਣ, ਕੁਇਜ਼, ਦਸਤਾਰ ਸਜਾਉਣ ਅਤੇ ਲੇਖ ਲਿਖਣ ਮੁਕਾਬਲੇ ਕਰਵਾਏ ਗਏ, ਜਿਨਾਂ ਵਿੱਚ ਕਾਲਜ਼ ਵਿਦਿਆਰਥੀਆਂ ਨੇ ਬੜੇ  ਉਤਸ਼ਾਹ ਨਾਲ ਭਾਗ ਲਿਆ। ਪੋ੍ਰਗਰਾਮ ਦੀ ਸ਼ੁਰੂਆਤ ਸ਼ਬਦ ਕੀਰਤਨ ਦੁਆਰਾ ਹੋਈ। ਉਪਰੰਤ ਇੰਜ.ਗੁਰਪ੍ਰੀਤ ਸਿੰਘ ਜ਼ੋਨਲ ਸਕੱਤਰ ਨੇ ਆਏ ਹੋਏ ਸਮੂਹ ਵਿਦਿਆਰਥੀਆਂ ਅਤੇ ਪਤਵੰਤੇ ਸੱਜਣਾਂ ਨੰੂ ਜੀ ਆਇਆਂ ਆਖਿਆ।ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਤਖ਼ਤ ਸ੍ਰੀ ਦਮਦਮਾ ਸਾਹਿਬ ਮੁੱਖ ਮਹਿਮਾਨ ਦੇ ਤੌਰ ਤੇ ਸ਼ਾਮਲ ਹੋਏ, ਡਾ. ਜੀ.ਪੀ.ਆਈ ਸਿੰਘ ਵਾਈਸ ਚਾਂਸਲਰ  ਆਦੇਸ਼ ਯੂਨੀਵਰਸਿਟੀ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ।ਇਸ ਦੌਰਾਨ ਸਟੱਡੀ ਸਰਕਲ ਵੱਲੋਂ ਕਰਵਾਏ ਗਏ ਨੈਤਿਕ ਇਮਤਿਹਾਨ 2017 ਵਿੱਚ ਜ਼ੋਨਲ ਪੱਧਰ ਤੇ ਮੈਰਿਟ ਵਿੱਚ ਆਉਣ ਵਾਲੇ 125 ਵਿਦਿਆਰਥੀਆਂ ਨੂੰ ਨਗਦ ਇਨਾਮਾਂ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ।
ਵੱਖ-ਵੱਖ ਮੁਕਾਬਲਿਆਂ ਦੇ ਨਤੀਜਿਆਂ ਅਨੁਸਾਰ ਕਵਿਤਾ ਮੁਕਾਬਲੇ ਵਿੱਚ ਰਮਣੀਕ ਕੌਰ ਨੇ ਪਹਿਲਾ, ਸੁਖਜੀਤ ਕੌਰ ਨੇ ਦੂਸਰਾ ਅਤੇ ਅਮਨਦੀਪ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ।ਲੇਖ ਲਿਖਣ ਮੁਕਾਬਲੇ ਵਿੱਚ ਨੇ ਰਾਜਦੀਪ ਕੌਰ ਨੇ ਪਹਿਲਾ, ਹਰਮਨਪ੍ਰੀਤ ਕੌਰ ਨੇ ਦੂਸਰਾ ਅਤੇ ਤਰਨਦੀਪ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ।ਦਸਤਾਰ ਮੁਕਾਬਲਾ ਲੜਕੇ ਵਿੱਚੋ ਜਸਵਿੰਦਰ ਸਿੰਘ ਨੇ ਪਹਿਲਾ, ਜਗਸੀਰ ਸਿੰਘ ਨੇ ਦੂਸਰਾ ਤੇ ਮਨਿੰਦਰ ਸਿੰਘ ਨੇ ਤੀਸਰਾ ਸਥਾਨ ਹਾਸਲ ਕੀਤਾ।ਦਸਤਾਰ ਮੁਕਾਬਲਾ ਲੜਕੀਆਂ ਵਿੱਚ ਖੁਸ਼ਮੀਤ ਕੌਰ ਨੇ ਪਹਿਲਾ, ਗੁਰਪ੍ਰੀਤ ਕੌਰ ਨੇ ਦੂਸਰਾ ਸਥਾਨ ਅਤੇ ਵੀਰਪਾਲ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ।ਕੁਇਜ਼ ਮੁਕਾਬਲੇ ਵਿੱਚ ਰੂਪ ਸਿੰਘ ਤੇ ਬਸੰਤ ਸਿੰਘ ਨੇ ਪਹਿਲਾ, ਰਮਨਦੀਪ ਕੌਰ ਤੇ ਪ੍ਰਭਦੀਪ ਕੌਰ ਨੇ ਦੂਸਰਾ ਅਤੇ ਜਸਕੀਰਤ ਕੌਰ ਤੇ ਅਮਨਜੋਤ ਕੌਰ ਨੇ ਤੀਸਰਾ ਸਥਾਨ ਹਾਸਲ ਕੀਤਾ।ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਲਗਾਈ ਨਸ਼ਾ ਵਿਰੋਧੀ ਪ੍ਰਦਰਸ਼ਨੀ ਅਤੇ ਪੁਸਤਕ ਮੇਲਾ ਵਿਸ਼ੇਸ਼ ਖਿੱਚ ਦਾ ਕੇਂਦਰ ਰਿਹਾ। ਪ੍ਰੋਗਰਾਮ ਨੰੂ ਸਫ਼ਲ ਬਣਾਉਣ ਵਿੱਚ ਡਾ. ਗੁਰਜਿੰਦਰ ਸਿੰਘ ਬਠਿੰਡਾ, ਨਵਨੀਤ ਸਿੰਘ ਖੇਤਰ ਸਕੱਤਰ, ਡਾ.ਅਮਨਦੀਪ ਸਿੰਘ, ਸਤਵੀਰ ਸਿੰਘ ਬਾਘਾ ਪੁਰਾਣਾ, ਗੁਰਚਰਨ ਸਿੰਘ ਜੈਤੋਂ, ਡਾ.ਗੁਰਪ੍ਰੀਤ ਸਿੰਘ ਫਰੀਦਕੋਟ ਆਦਿ ਦਾ ਵਿਸ਼ੇਸ਼ ਯੋਗਦਾਨ ਰਿਹਾ। ਇਨਾਮ ਵੰਡ ਸਮਾਗਮ ਵਿੱਚ ਮੁੱਖ  ਮਹਿਮਾਨਾਂ ਤੋਂ ਇਲਾਵਾ ਮੈਡਮ ਪ੍ਰਭਜੀਤ ਕੌਰ, ਡਾ. ਗੁਰਪ੍ਰੀਤ ਸਿੰਘ ਗਿੱਲ, ਡਾ. ਮਨਰਾਜ ਕੌਰ ਗਿੱਲ, ਕਰਨਲ (ਰਿਟਾ.) ਜਗਦੇਵ ਸਿੰਘ ਰਜਿਸਟਰਾਰ, ਡਾ. ਕੁਲਵੰਤ ਸਿੰਘ ਡਿਪਟੀ ਰਜਿਸਟਰਾਰ, ਡਾ. ਵਿਜੈ ਸੂਰੀ, ਡਾ. ਸੰਦੀਪ ਕੌਰ, ਡਾ. ਅਮਨਦੀਪ ਕੌਰ, ਪ੍ਰੋਫੈਸਰ ਸਤਨਾਮ ਸਿੰਘ ਕੰਟਰੋਲਰ ਪ੍ਰੀਖਿਆਵਾਂ ਆਦੇਸ਼ ਯੂਨੀਵਰਸਿਟੀ, ਡਾ. ਅਵੀਨਿੰਦਰਪਾਲ ਸਿੰਘ ਐਡੀਸ਼ਨਲ ਚੀਫ਼ ਸਕੱਤਰ, ਸ਼ਿਵਰਾਜ ਸਿੰਘ ਜ਼ੋਨਲ ਪ੍ਰਧਾਨ, ਬਲਵੰਤ ਸਿੰਘ ਬਠਿੰਡਾ, ਡਾ.ਆਰ.ਜੀ ਸੈਣੀ, ਡਾ. ਐਮ.ਪੀ ਰਾਉ, ਡਾ. ਅਵਤਾਰ ਸਿੰਘ ਬਾਂਸਲ ਆਦਿ ਸ਼ਾਮਲ ਹੋਏ।

Check Also

ਚੀਫ ਖਾਲਸਾ ਦੀਵਾਨ ਇੰਸਟੀਟਿਊਟ ਵਲੋਂ ਕੋਕਾ ਕੋਲਾ ਪਲਾਂਟ ਦੀ ਅਕਾਦਮਿਕ ਫੇਰੀ ਦਾ ਆਯੋਜਨ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਇੰਸਟੀਟਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਵਲੋਂ …

Leave a Reply