Friday, March 29, 2024

7 ਜ਼ਿਲਿਆਂ ਦੇ ਮੁੱਖ ਖੇਤੀਬਾੜੀ ਅਫ਼ਸਰਾਂ ਨਾਲ ਖੇਤੀ ਭਵਨ ਬਠਿੰਡਾ ਵਿਖੇ ਮੀਟਿੰਗ

PPN0702201815ਬਠਿੰਡਾ, 7 ਫਰਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਡਾ. ਜਸਬੀਰ ਸਿੰਘ ਬੈਂਸ ਦੀ ਪ੍ਰਧਾਨਗੀ ਹੇਠ ਸਾਉਣੀ 2018 ਲਈ ਨਰਮੇ ਦੀ ਫ਼ਸਲ ਸਬੰਧੀ ਕਪਾਹ ਪੱਟੀ ਦੇ 7 ਜ਼ਿਲ੍ਹਿਆਂ (ਬਠਿੰਡਾ, ਮਾਨਸਾ, ਬਰਨਾਲਾ, ਮੋਗਾ, ਸ਼੍ਰੀ ਮੁਕਤਸਰ ਸਾਹਿਬ, ਸੰਗਰੂਰ ਅਤੇ ਫਾਜ਼ਿਲਕਾ) ਦੇ ਮੱਖ ਖੇਤੀਬਾੜੀ ਅਫਸਰਾਂ ਨਾਲ ਖੇਤੀ ਭਵਨ ਬਠਿੰਡਾ ਵਿਖੇ ਮੀਟਿੰਗ ਕੀਤੀ ਗਈ।ਮੀਟਿੰਗ ਵਿਚ ਕਪਾਹ ਦੀ ਫ਼ਸਲ ਦੀ ਅਗੇਤੀ ਬਿਜ਼ਾਈ, ਨਹਿਰੀ ਪਾਣੀ ਦਾ ਸਮੇਂ-ਸਿਰ ਪ੍ਰਬੰਧ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਨਰਮੇ/ਕਪਾਹ ਦੀਆਂ ਸਿਫਾਰਸ਼ ਕਿਸਮਾਂ ਦੇ ਬੀਜ਼ਾਂ ਦੇ ਪ੍ਰਬੰਧ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ।। ਉਨ੍ਹਾਂ ਦੱਸਿਆ ਕਿ ਸਾਉਣੀ 2018 ਦੌਰਾਨ ਨਰਮੇ ਦੀ ਫ਼ਸਲ ਲਈ ਜ਼ਿਲ੍ਹਾ/ਬਲਾਕ ਪੱਧਰ ’ਤੇ ਪੈਸਟ ਸਰਵੇਲੈਂਸ ਟੀਮਾਂ ਗਠਿਤ ਕੀਤੀਆਂ ਜਾਣਗੀਆਂ ਅਤੇ ਇਸ ਸਕੀਮ ਤਹਿਤ ਵੱਧ ਤੋਂ ਵੱਧ ਸਟਾਫ਼ ਮੁਹੱਈਆ ਕਰਵਾ ਕੇ ਕਪਾਹ ਦੀ ਫ਼ਸਲ ਨੂੰ ਪ੍ਰਫੁਲਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਕਪਾਹ ਪੱਟੀ ਦੇ ਸਮੂਹ ਅਧਿਕਾਰੀਆਂ ਨੂੰ ਆਦੇਸ਼ ਦਿੱਤੇ  ਕਿ ਉਹ ਪੂਰੀ ਤਨਦੇਹੀ ਨਾਲ ਕੰਮ ਕਰਕੇ ਪਿਛਲੇ ਸਾਲ ਵਾਂਗ ਇਸ ਸਾਲ ਵੀ ਨਰਮੇ ਦੀ ਫ਼ਸਲ ਨੂੰ ਕਾਮਯਾਬ ਕਰਨ ਲਈ ਹੁਣ ਤੋਂ ਹੀ ਸਾਰੇ ਉਪਰਾਲੇ ਕਰਨੇ ਯਕੀਨੀ ਬਣਾਉਣਗੇ।ਉਨ੍ਹਾਂ ਵਲੋਂ ਪਿਛਲੀ ਸਾਉਣੀ ਦੌਰਾਨ ਨਰਮੇ ਦੀ ਫ਼ਸਲ ਦੀ ਚੰਗੀ ਪੈਦਾਵਾਰ ਹੋਣ ’ਤੇ ਸਮੂਹ ਅਧਿਕਾਰੀਆਂ ਨੂੰ ਵਧਾਈ ਵੀ ਦਿੱਤੀ ਗਈ।ਉਨ੍ਹਾਂ ਵਿਸ਼ਵਾਸ਼ ਦਿਵਾਇਆ ਕਿ ਕਿਸਾਨਾਂ ਨੂੰ ਚੰਗੀ ਕਿਸਮ ਦੇ ਬੀਜ ਅਤੇ ਇੰਨਪੁਟਸ ਮੁਹੱਈਆ ਕਰਵਾਉਣ ਲਈ ਪੂਰੀ ਵਿਉਂਤਬੰਦੀ ਕਰ ਲਈ ਗਈ ਹੈ।ਇਸ ਲਈ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।ਇਸ ਤੋਂ ਇਲਾਵਾ ਡਾਇਰੈਕਟਰ ਖੇਤੀਬਾੜੀ ਪੰਜਾਬ ਵਲੋਂ ਸਮੂਹ ਮੁੱਖ ਖੇਤੀਬਾੜੀ ਅਫਸਰਾਂ ਨੂੰ ਇਹ ਵੀ ਆਦੇਸ਼ ਦਿੱਤੇ ਗਏ ਕਿ ਉਹ ਜ਼ਿਲ੍ਹਾ ਪ੍ਰਸ਼ਾਸਨ ਨਾਲ ਵੱਧ ਤੋਂ ਵੱਧ ਤਾਲਮੇਲ ਕਰਕੇ ਨਹਿਰੀ ਪਾਣੀ ਦੀ ਸਮੇਂ-ਸਿਰ ਸਪਲਾਈ ਨੂੰ ਯਕੀਨੀ ਬਣਾਉਣ ਅਤੇ ਗੁਜਰਾਤ ਰਾਜ ਤੋਂ ਆਉਣ ਵਾਲੇ ਨਰਮੇ ਦੇ ਬੀਜ਼ ਦੀ ਰੋਕਥਾਮ ਲਈ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਜ਼ਿਲ੍ਹਾ/ਬਲਾਕ ਪੱਧਰੀ ਟੀਮਾਂ ਦਾ ਗਠਨ ਕੀਤਾ ਜਾਵੇ।ਇਹ ਟੀਮਾਂ ਗੁਜਰਾਤ ਰਾਜ ਤੋਂ ਆਉਣ ਵਾਲੀਆਂ ਟਰੇਨਾਂ ਦੀ ਚੈਕਿੰਗ ਕਰਨਗੀਆਂ ਤਾਂ ਜੋ ਗੁਜਰਾਤੀ ਬੀਜ ਦੀ ਬਿਜਾਈ ਨੂੰ ਰੋਕਿਆ ਜਾ ਸਕੇ।
ਇਸ ਮੌਕੇ ਸੰਯੁਕਤ ਡਾਇਰੈਕਟਰ ਖੇਤੀਬਾੜੀ ਪੰਜਾਬ ਡਾ. ਸੁਖਦੇਵ ਸਿੰਘ ਸਿੱਧੂ ਅਤੇ ਮੁੱਖ ਖੇਤੀਬਾੜੀ ਅਫ਼ਸਰ ਬਠਿੰਡਾ ਡਾ. ਗੁਰਾਂਦਿੱਤਾ ਸਿੰਘ ਸਿੱਧੂ ਵੱਖ-ਵੱਖ ਜ਼ਿਲਿਆਂ ਦੇ ਮੁੱਖ ਖੇਤੀਬਾੜੀ ਅਫ਼ਸਰ ਅਤੇ ਕਾਟਨ ਪੱਟੀ ਦੇ ਸਮੂਹ ਜ਼ਿਲ੍ਹਾ ਅਧਿਕਾਰੀ ਮੌਜੂਦ ਸਨ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply