Thursday, March 28, 2024

ਨੈਸ਼ਨਲ ਲੋਕ ਅਦਾਲਤ ‘ਚ ਲੱਗੇ 6043 ਵਿਚੋਂ 1627 ਕੇਸਾਂ ਦਾ ਨਿਪਟਾਰਾ

ਅੰਮ੍ਰਿਤਸਰ, 11 ਫਰਵਰੀ (ਪੰਜਾਬ ਪੋਸਟ – ਮਨਜੀਤ ਸਿੰਘ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ PPN1102201808ਨਗਰ, ਮੋਹਾਲੀ ਦੇ ਕਾਰਜਕਾਰੀ ਚੇਅਰਮੈਨ ਮਾਨਯੋਗ ਮਿਸਟਰ ਜਸਟਿਸ ਟੀ.ਪੀ.ਐਸ ਮਾਨ ਜੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਨੈਸ਼ਨਲ ਲੋਕ ਅਦਾਲਤ ਜਿਲ੍ਹਾ ਕਚਿਹਰੀਆਂ ਵਿਖੇ ਲਗਾਈ ਗਈ।ਜਿਸ ਵਿੱਚ ਤਕਰੀਬਨ ਸਾਰੇ ਕਿਸਮਾਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ।ਇਸ ਦੇ ਨਾਲ ਹੀ ਤਹਿਸੀਲਾਂ ਜਿਵੇਂ ਕਿ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿਖੇ ਵੀ ਨੈਸ਼ਨਲ ਲੋਕ ਲਗਾਈ ਗਈ।ਲੋਕ ਅਦਾਲਤ ਦੇ ਕੁੱਲ 15 ਬੈਂਚ ਬਣਾਏ ਗਏ ।ਜਿਸ ਵਿਚੋਂ 11 ਬੈਂਚ ਅੰਮ੍ਰਿਤਸਰ, 2-2 ਬੈਂਚ ਅਜਨਾਲਾ ਅਤੇ ਬਾਬਾ ਬਕਾਲਾ ਤਹਿਸੀਲਾਂ ਵਿੱਚ ਲਗਾਏ ਗਏ।ਇਸ ਦੇ ਨਾਲ ਹੀ ਜੇ.ਐਸ ਭਿੰਡਰ, ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਪ੍ਰਧਾਨਗੀ ਅਫਸਰ, ਇੰਡਸਟਰੀਅਲ ਟ੍ਰਿਬਿਊਨਲ ਅੰਮਿ੍ਰਤਸਰ ਅਤੇ ਸਥਾਈ ਲੋਕ ਅਦਾਲਤ ਦਾ ਵੀ ਇੱਕ-ਇੱਕ ਬੈਂਚ ਲਗਾਇਆ ਗਿਆ।
ਨੈਸ਼ਨਲ ਲੋਕ ਅਦਾਲਤ ਦੇ ਸਾਰੇ ਬੈਂਚਾਂ ਵਿੱਚ ਕੁੱਲ ਲਗਾਏ ਗਏ 6043 ਕੇਸਾਂ ਵਿਚੋਂ 1627 ਦਾ ਨਿਪਟਾਰਾ ਕਰ ਕੇ ਕੁੱਲ 102161720/- ਰੁਪਏ ਦੇ ਐਵਾਰਡ ਪਾਸ ਕੀਤੇ ਗਏ।

Check Also

ਚੀਫ ਖਾਲਸਾ ਦੀਵਾਨ ਇੰਸਟੀਟਿਊਟ ਵਲੋਂ ਕੋਕਾ ਕੋਲਾ ਪਲਾਂਟ ਦੀ ਅਕਾਦਮਿਕ ਫੇਰੀ ਦਾ ਆਯੋਜਨ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਇੰਸਟੀਟਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਵਲੋਂ …

Leave a Reply