Tuesday, March 19, 2024

ਅਵਾਜ਼ ਪ੍ਰਦੂਸ਼ਣ ਰੋਕਣ ਲਈ ਪਾਬੰਦੀ- ਡੀ.ਸੀ.ਪੀ ਪਵਾਰ

ਅੰਮ੍ਰਿਤਸਰ, 12 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਡਿਪਟੀ ਕਮਿਸ਼ਨਰ ਪੁਲਿਸ ਕਮ-ਕਾਰਜਕਾਰੀ ਮੈਜਿਸਟਰੇਟ ਕਮਿਸ਼ਨਰੇਟ Pressure Hornਅੰਮ੍ਰਿਤਸਰ ਅਮਰੀਕ ਸਿੰਘ ਪਵਾਰ ਪੀ.ਪੀ.ਐਸ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਹੁਕਮ ਜਾਰੀ ਕਰਦਿਆਂ ਹੋਇਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਵਿਆਹਾਂ ਦੇ ਮੌਕੇ ਨਿਰਧਾਰਤ ਅਵਾਜ਼ ਤੋਂ ਵੱਧ ਡੀ.ਜੇ ਚਲਾਉਣ, ਵਿਆਹ ਅਤੇ ਤਿਉਹਾਰਾਂ ਦੇ ਮੌਕੇ ਆਤਿਸਬਾਜ਼ੀ/ਪਟਾਕਿਆਂ ਦੀ ਵਰਤੋਂ ਕਰਨ ਤੇ ਰਾਤ 10.00 ਵਜੇ ਤੋਂ ਸਵੇਰੇ 06.00 ਵਜੇ ਤੱਕ ਮੁਕੰਮਲ ਪਾਬੰਦੀ ਲਗਾਈ ਹੈ।
ਹੁਕਮਾਂ ਵਿੱਚ ਇਹ ਸਪੱਸ਼ਟ ਕੀਤਾ ਗਿਆ ਹੈ ਕਿ ਵਿਆਹਾਂ ਦੇ ਮੌਕੇ ਡੀ.ਜੇ ਚਲਾਉਣ ਅਤੇ ਤਿਓਹਾਰਾਂ ਦੇ ਮੌਕੇ ਅਤੇ ਆਤਿਸ਼ਬਾਜ਼ੀ/ ਪਟਾਕਿਆਂ ਦੀ ਵਰਤੋਂ ਕਰਨ ਨਾਲ ਜਨਤਕ ਸ਼ਾਂਤੀ ਭੰਗ ਹੋਣ ਅਤੇ ਦੁਰਘਟਨਾਵਾਂ ਹੋਣ ਦੀ ਸੰਭਾਵਨਾ ਵੀ ਵਧ ਜਾਂਦੀ ਹੈ ਅਤੇ ਇਸ ਨਾਲ ਸਰਕਾਰੀ ਅਤੇ ਗੈਰ ਸਰਕਾਰੀ ਜਾਇਦਾਦ ਦੇ ਨੁਕਸਾਨ ਹੋਣ ਦਾ ਅੰਦੇਸ਼ਾ ਵੀ ਵਧ ਜਾਂਦਾ ਹੈ।ਇਸ ਲਈ ਇਸ ਤੇ ਪਾਬੰਦੀ ਲਗਾਉਣੀ ਜ਼ਰੂਰੀ ਹੈ।ਇਹ ਪਾਬੰਦੀ ਦਾ ਹੁਕਮ 11 ਅਪ੍ਰੈਲ 2018 ਤੱਕ ਲਾਗੂ ਰਹੇਗਾ।

Check Also

ਖ਼ਾਲਸਾ ਕਾਲਜ ਵਿਖੇ ‘ਫੂਡ ਇੰਡਸਟਰੀ ਵਿੱਚ ਈ-ਵੇਸਟ: ਨਤੀਜੇ ਅਤੇ ਨਿਵਾਰਣ’ ਬਾਰੇ ਸੈਮੀਨਾਰ

ਅੰਮ੍ਰਿਤਸਰ, 18 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਫੂਡ ਸਾਇੰਸ ਅਤੇ ਟੈਕਨਾਲੋਜੀ ਵਿਭਾਗ …

Leave a Reply