Thursday, April 18, 2024

ਘਰ ਘਰ ਰੋਜਗਾਰ ਮੇਲਾ ਪਠਾਨਕੋਟ `ਚ 26 ਤੋਂ 28 ਫਰਵਰੀ ਤੱਕ

ਪਠਾਨਕੋਟ, 16 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੀਆਂ 21 ਸਿੱਖਿਅਕ ਸੰਸਥਾਵਾਂ ਵਿੱਚ 20 ਫਰਵਰੀ 2018 ਤੋਂ 8 ਮਾਰਚ PPN16022018032018 ਤੱਕ ਵਿਭਾਗੀ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਦੇ ਆਦੇਸਾਂ ਅਨੁਸਾਰ ਅਤੇ ਪੰਜਾਬ ਸਰਕਾਰ ਦੇ ਉਪਰਾਲਿਆ ਸਦਕਾ ਘਰ ਘਰ ਰੋਜਗਾਰ ਅਧੀਨ ਰੋਜਗਾਰ ਮੇਲੇ ਆਯੋਜਿਤ ਕੀਤੇ ਜਾ ਰਹੇ ਹਨ।ਇਹ ਪ੍ਰਗਟਾਵਾ ਸ੍ਰੀਮਤੀ ਨੀਲਿਮਾ (ਆਈ.ਏ.ਐਸ) ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ ਸਥਿਤ ਆਪਣੇ ਦਫਤਰ ਵਿੱਚ ਸਬੰਧਤ ਵੱਖ ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਕਰਨ ਦੋਰਾਨ ਕੀਤਾ।ਇਸ ਮੋਕੇ ਗੁਰਪ੍ਰਤਾਪ ਸਿੰਘ ਨਾਗਰਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਫਸਰ ਪਠਾਨਕੋਟ, ਰਵਿੰਦਰ ਕੁਮਾਰ ਜ਼ਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ), ਸੁਖਵਿੰਦਰ ਸਿੰਘ ਜ਼ਿਲ੍ਹਾ ਭਲਾਈ ਅਫਸਰ, ਹਰੀਸ ਮੋਹਣ ਪਿ੍ਰੰਸੀਪਲ ਆਈ.ਟੀ.ਆਈ (ਲੜਕੇ)ਪਠਾਨਕੋਟ, ਆਰ.ਸੀ ਖੁੱਲਰ ਜਿਲ੍ਹਾ ਰੋਜਗਾਰ ਅਫਸਰ ਅਤੇ ਹੋਰ ਵੱਖ ਵੱਖ ਸਬੰਧਤ ਵਿਭਾਗਾਂ ਦੇ ਜਿਲ੍ਹਾ ਅਧਿਕਾਰੀ ਵੀ ਹਾਜ਼ਰ ਸਨ।
ਸ੍ਰੀਮਤੀ ਨੀਲਿਮਾ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਘਰ ਘਰ ਰੋਜਗਾਰ ਅਧੀਨ ਜ਼ਿਲ੍ਹਾ ਪਠਾਨਕੋਟ ਵਿਖੇ 26 ਫਰਵਰੀ 2018 ਤੋਂ 28 ਫਰਵਰੀ 2018 ਤੱਕ ਆਈ.ਟੀ.ਆਈ ਲੜਕੇ ਪਠਾਨਕੋਟ ਵਿਖੇ ਰੋਜਗਾਰ ਮੇਲੇ ਲਗਾਏ ਜਾਣਗੇ, ਜਿਸ ਵਿੱਚ ਕਰੀਬ 30 ਕੰਪਨੀਆਂ ਦੇ ਅਧਿਕਾਰੀ ਪਹੁੰਚ ਰਹੇ ਹਨ।ੳੂਨ੍ਹਾਂ ਦੱਸਿਆ ਕਿ ਰੋਜਗਾਰ ਮੇਲਿਆਂ ਵਿੱਚ ਹਰੇਕ ਤਰ੍ਹਾਂ ਦੀ ਯੋਗਤਾ ਰੱਖਣ ਵਾਲੇ ਬੇਰੋਜਗਾਰ ਨੋਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਆਧਾਰ ’ਤੇ ਨੋਕਰੀ ਕਰਨ ਦੇ ਮੋਕੇ ਦਿੱਤੇ ਜਾਣਗੇ।ਉਨ੍ਹਾਂ ਦੱਸਿਆ ਕਿ ਪਠਾਨਕੋਟ ਵਿਖੇ ਲਗਾਏ ਜਾਣ ਵਾਲੇ ਰੋਜਗਾਰ ਮੇਲੇ ਲਈ ਬੇਰੋਜਗਾਰ ਵੈਬਸਾਈਟ ’ਤੇ ਆਨਲਾਈਨ ਰਜਿਸਟ੍ਰੇਸ਼ਨ ਕਰ ਸਕਦੇ ਹਨ।ਉਨ੍ਹਾਂ ਦੱਸਿਆ ਕਿ ਉਪਰੋਕਤ ਰੋਜਗਾਰ ਮੇਲੇ ਦੋਰਾਨ ਜ਼ਿਲ੍ਹਾ ਪਠਾਨਕੋਟ ਦੇ ਵੱਖ ਵੱਖ ਸਰਕਾਰੀ ਵਿਭਾਗਾਂ ਵੱਲੋਂ ਵੀ ਭਲਾਈ ਸਕੀਮਾਂ ਅਤੇ ਆਪਣਾ ਕਿੱਤਾ ਸ਼ੁਰੂ ਕਰਨ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਦੇ ਬਾਰੇ ਨੋਜਵਾਨਾਂ ਨੂੰ ਜਾਗਰੂਕ ਕਰਨ ਲਈ ਸਪੈਸ਼ਲ ਟੇਬਲ ਲਗਾਏ ਜਾਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਮਰੂਤੀ ਕੰਪਨੀ ਵੱਲੋਂ ਮੈਟ੍ਰਿਕ ਪਾਸ ਬੇਰੋਜਗਾਰ ਨੋਜਵਾਨਾਂ ਨੂੰ 2 ਸਾਲ ਦਾ ਕੋਰਸ ਕਰਵਾਇਆ ਜਾ ਰਿਹਾ ਹੈ।ਜਿਸ ਦੇ ਲਈ ਬੇਰੋਜਗਾਰ ਨੋਜਵਾਨ 5 ਅਤੇ 6 ਮਾਰਚ 2018 ਨੂੰ ਆਈ.ਟੀ.ਆਈ ਲੜਕੇ ਪਠਾਨਕੋਟ ਵਿਖੇ ਬੇਰੋਜਗਾਰ ਨੋਜਵਾਨਾਂ ਦੀ ਚੋਣ ਕੀਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਮਰੂਤੀ ਕੰਪਨੀ ਵੱਲੋਂ ਕਰੀਬ 70 ਨੋਜਵਾਨਾਂ ਦੀ ਚੋਣ ਇਸ ਕੋਰਸ ਲਈ ਕੀਤੀ ਜਾਣੀ ਹੈ।ਜਿਸ ਅਧੀਨ ਕੰਪਨੀ ਚੋਣ ਕੀਤੇ ਗਏ ਨੋਜਵਾਨਾਂ ਨੂੰ ਪਹਿਲਾ 2 ਮਹੀਨੇ ਦੀ ਟ੍ਰੇਨਿੰਗ ਦਿੱਤੀ ਜਾਵੇਗੀ ਅਤੇ ਉਸ ਤੋਂ ਬਾਅਦ ਦੋ ਸਾਲ ਦਾ ਕੋਰਸ ਕਰਵਾਇਆ ਜਾਵੇਗਾ, ਇਸ ਸਮੇਂ ਦੋਰਾਨ ਕੰਪਨੀ ਵੱਲੋਂ ਪ੍ਰਤੀ ਨੋਜਵਾਨ ਨੂੰ 11278 ਰੁਪਏ ਭੱਤਾ ਵੀ ਦਿੱਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਕੰਪਨੀ ਵੱਲੋਂ ਇਕ ਸਾਲ ਦੀ ਅਪਰੈਂਟਿਸਸ਼ਿਪ ਵੀ ਕਰਵਾਈ ਜਾਵੇਗੀ।
ਉਨ੍ਹਾ ਦੱਸਿਆ ਕਿ ਇਸ ਤੋਂ ਇਲਾਵਾ ਬੇਰੋਜਗਾਰ ਨੋਜਵਾਨਾਂ ਨੂੰ ਰੋਜਗਾਰ ਮੁਹਈਆ ਕਰਵਾਉਂਣ ਲਈ ਰਿਆਤ ਬਾਹਾਰਾ ਯੂਨੀਵਰਸਿਟੀ ਮੋਹਾਲੀ ਵਿਖੇ ਅੱਠਵੀ ਪਾਸ, 10 ਪਾਸ, ਆਈ.ਟੀ.ਆਈ ਹੋਲਡਰ, ਗਰੇਜੂਏਸ਼ਨ ਕਰ ਚੁੱਕੇ ਬੇਰੋਜਗਾਰ ਨੋਜਵਾਨਾਂ ਨੂੰ ਰੋਜਗਾਰ ਦੇਣ 23 ਫਰਵਰੀ ਨੂੰ ਸੱਦਾ ਦਿੱਤਾ ਗਿਆ ਹੈ।
ਡਿਪਟੀ ਕਮਿਸ਼ਨਰ ਪਠਾਨਕੋਟ ਨੇ ਸਾਰੇ ਜ਼ਿਲ੍ਹਾ ਨਿਵਾਸੀ ਬੇਰੋਜਗਾਰ ਨੋਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਵੀ ਆਪਣੀ ਯੋਗਤਾ ਨਾਲ ਇਨ੍ਹਾਂ ਰੋਜਗਾਰ ਮੇਲਿਆਂ ਦੇ ਲਈ ਰਜਿਸਟ੍ਰਸ਼ਨ ਕਰਵਾਉਂਣ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ ਹੈ ਕਿ ਹਰ ਬੇਰੋਜਗਾਰ ਦੇ ਲਈ ਨੋਕਰੀ ਦੇ ਮੋਕੇ ਦਿੱਤੇ ਜਾਣ ਤਾਂ ਜੋ ਪੰਜਾਬ ਅੰਦਰ ਕੋਈ ਵੀ ਨੋਜਵਾਨ ਬੇਰੋਜਗਾਰ ਨਾ ਰਹੇ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਉਪਰਾਲੇ ਸਦਕਾ ਹੀ ਪੰਜਾਬ ਵਿੱਚੋਂ ਬੇਰੋਜਗਾਰੀ ਦੀ ਸਮੱਸਿਆ ਨੂੰ ਦੂਰ ਕੀਤਾ ਜਾ ਸਕਦਾ ਹੈ।

Check Also

ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ

ਅੰਮ੍ਰਿਤਸਰ, 17 ਅਪ੍ਰੈਲ (ਜਗਦੀਪ ਸਿੰਘ) – ਅੰਮ੍ਰਿਤਸਰ ਲੋਕ ਸਭਾ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ …

Leave a Reply