Thursday, April 18, 2024

ਪਾਕਿ ਮਨੁੱਖੀ ਅਧਿਕਾਰ ਕਮਿਸ਼ਨ ਦੀ ਸਾਬਕਾ ਚੇਅਰਮੈਨ ਅਸਮਾ ਜਿਲਾਨੀ ਦੇ ਦੇਹਾਂਤ ’ਤੇ ਜਤਾਇਆ ਦੁੱਖ

ਅੰਮ੍ਰਿਤਸਰ, 16 ਫਰਵਰੀ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਸਥਾਨਕ ਵਿਰਸਾ ਵਿਹਾਰ ਵਿਖੇ ਜਸਵੰਤ ਸਿੰਘ ਰੰਧਾਵਾ ਦੀ ਪ੍ਰਧਾਨਗੀ Asman Hahangiri1ਹੇਠ ਫ਼ੋਕਲੋਰ ਰਿਸਰਚ ਅਕਾਦਮੀ ਦੀ ਹੋਈ ਇਕ ਵਿਸ਼ੇਸ਼ ਮੀਟਿੰਗ ਵਿੱਚ ਪਾਕਿਸਤਾਨ ਦੀ ਉਘੀ ਸਮਾਜਿਕ ਕਾਰਕੁੰਨ ਤੇ ਮਨੁੱਖੀ ਅਧਿਕਾਰ ਕਮਿਸ਼ਨ (ਪਾਕਿ) ਦੀ ਸਾਬਕਾ ਚੇਅਰਮੈਨ ਸ੍ਰੀਮਤੀ ਅਸਮਾ ਜਿਲਾਨੀ ਜਹਾਂਗੀਰ ਦੇ ਦੇਹਾਂਤ ’ਤੇ ਅਥਾਹ ਦੁੱਖ ਪ੍ਰਗਟਾਉਂਦੇ ਹੋਏ ਦੋ ਮਿੰਟ ਦਾ ਮੌਨ ਧਾਰਨ ਕੀਤਾ ਗਿਆ।
ਉਪਰੰਤ ਅਕਾਦਮੀ ਵੱਲੋਂ ਪ੍ਰਗਤੀਸ਼ੀਲ ਲੇਖਕ ਸੰਘ ਅਤੇ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਸਾਂਝੇ ਯਤਨਾਂ ਸਦਕਾ 26/02/2018 ਨੂੰ ਵਿਰਸਾ ਵਿਹਾਰ ਵਿਖੇ ਦਿਨ ਦੇ ਠੀਕ 10.ਞ30 ਵਜੇ, ਮਾਂ ਬੋਲੀ ਪੰਜਾਬੀ ਨੂੰ ਸਮਰਪਿਤ ਇਕ ਸੈਮੀਨਾਰ ‘ਮਾਤ-ਭਾਸ਼ਾ ਦੀ ਹੀਣ ਸਥਿਤੀ ਅਤੇ ਪੰਜਾਬ ਦਾ ਕੌਮੀ ਨਿਘਾਰ : ਇਕ ਸੰਵਾਦ’ ਆਯੋਜਿਤ ਕਰਾਉਣ ਦਾ ਫ਼ੈਸਲਾ ਲਿਆ ਗਿਆ।ਇਸ ਸੈਮੀਨਾਰ ਵਿੱਚ ਵਿਸ਼ਵ ਪ੍ਰਸਿੱਧੀ ਪ੍ਰਾਪਤ ਵਿਦਵਾਨ ਡਾ. ਸੁਖਦੇਵ ਸਿੰਘ ਸਿਰਸਾ, ਡਾ. ਸਰਬਜੀਤ ਸਿੰਘ, ਡਾ. ਸੁਰਜੀਤ ਸਿੰਘ, ਡਾ. ਸੁਰਜੀਤ ਜੱਜ ਅਤੇ ਸੀਨੀਅਰ ਪੱਤਰਕਾਰ ਸਤਨਾਮ ਮਾਣਕ ਸੰਵਾਦ ਰਚਾਉਣਗੇ।ਇਸ ਤੋਂ ਇਲਾਵਾ ਇਸ ਸਮਾਗਮ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਕਾਰਜ਼ਸ਼ੀਲ ਅਧਿਆਪਕਾਂ ਨੂੰ ਸਨਮਾਨਿਤ ਕੀਤਾ ਜਾਵੇਗਾ।ਮੀਟਿੰਗ ਵਿੱਚ ਗੁਰਦੇਵ ਸਿੰਘ ਮਹਿਲਾਂਵਾਲਾ, ਕਮਲ ਗਿੱਲ, ਹਰਜੀਤ ਸਿੰਘ ਸਰਕਾਰੀਆ, ਦਿਲਬਾਗ ਸਿੰਘ ਸਰਕਾਰੀਆ, ਕਰਮਜੀਤ ਕੌਰ ਜਸਲ, ਓਂਕਾਰ ਸਿੰਘ, ਸਤੀਸ਼ ਝੀਂਗਨ, ਗੁਰਪ੍ਰੀਤ ਸਿੰਘ ਕਦਗਿੱਲ, ਰੰਜੀਵ ਸ਼ਰਮਾ, ਗੁਰਜਿੰਦਰ ਸਿੰਘ ਬਘਿਆੜੀ, ਜਸਵੰਤ ਸਿੰਘ ਰੰਧਾਵਾ ਅਤੇ ਜਤਿੰਦਰ ਸਫ਼ਰੀ ਹਾਜ਼ਰ ਸਨ।

Check Also

ਡਾ. ਐਸ.ਪੀ ਸਿੰਘ ਓਬਰਾਏ “ਸਿੱਖ ਗੌਰਵ ਸਨਮਾਨ“ ਨਾਲ ਸਨਮਾਨਿਤ

ਅੰਮ੍ਰਿਤਸਰ, 7 ਅਪ੍ਰੈਲ (ਜਗਦੀਪ ਸਿੰਘ) – ਅਕਾਲ ਪੁਰਖ ਕੀ ਫ਼ੌਜ ਵੱਲੋਂ ਆਪਣੇ 25 ਸਾਲਾ ਸਥਾਪਨਾ …

Leave a Reply