Friday, March 29, 2024

ਕੋਟਲਾ ਸਮਸ਼ਪੁਰ ’ਚ ਹੋਲੇ ਮਹੱਲੇ ਮੌਕੇ ਲੰਗਰ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਸਮਰਾਲਾ, 16 ਫਰਵਰੀ (ਪੰਜਾਬ ਪੋਸਟ- ਕੰਗ) – ਨਜਦੀਕੀ ਪਿੰਡ ਕੋਟਲਾ ਸਮਸ਼ਪੁਰ ਵਿਖੇ ਕਲਗੀਧਰ ਨੌਜਵਾਨ ਸਭਾ ਕੋਟਲਾ ਸਮਸ਼ਪੁਰ PPN1602201809ਵਲੋਂ ਪਿਛਲੇ 30 ਸਾਲਾਂ ਤੋਂ ਲਗਾਤਾਰ ਸ੍ਰੀ ਅਨੰਦਪੁਰ ਸਾਹਿਬ ਹੋਲੇ ਮਹੱਲੇ ਤੇ ਆਉਣ ਜਾਣ ਵਾਲੀ ਸੰਗਤ ਲਈ ਤਿੰਨ ਦਿਨ ਲੰਗਰ ਲਗਾਏ ਜਾਂਦੇ ਹਨ।ਉਸੇ ਪਰੰਪਰਾ ਨੂੰ ਜਾਰੀ ਰੱਖਦੇ ਹੋਏ ਇਸ ਵਾਰ ਵੀ ਹੋਲੇ ਮਹੱਲੇ ਮੌਕੇ 2, 3 ਅਤੇ 4 ਮਾਰਚ ਪਿੰਡ ਵਿਖੇ ਧਾਰਮਿਕ ਦੀਵਾਨ ਅਤੇ ਲੰਗਰ ਲਗਾਏ ਜਾਣਗੇ।ਇਨ੍ਹਾਂ ਤਿਆਰੀਆਂ ਸਬੰਧੀ ਸਮੂਹ ਅਹੁਦੇਦਾਰਾਂ ਦੀ ਹੋਈ ਮੀਟਿੰਗ ਸਬੰਧੀ ਜਾਣਕਾਰੀ ਦਿੰਦੇ ਹੋਏ ਸੁਖਵੀਰ ਸਿੰਘ ਕੰਗ ਤੇ ਰਮਨਦੀਪ ਸਿੰਘ ਕੰਗ ਨੇ ਦੱਸਿਆ ਕਿ 2, 3 ਅਤੇ 4 ਮਾਰਚ ਨੂੰ ਤਿੰਨੋਂ ਦਿਨ ਸੰਗਤ ਲਈ ਰੋਟੀ, ਚਾਹ ਅਤੇ ਪਕੌੜਿਆਂ ਦਾ ਅਤੁੱਟ ਲੰਗਰ ਲਗਾਤਾਰ ਚੱਲੇਗਾ ਅਤੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਏ ਜਾਣਗੇ।ਇਸ ਤੋਂ ਇਲਾਵਾ 2 ਅਤੇ 3 ਮਾਰਚ ਨੂੰ ਰਾਤ 7 ਵਜੇ ਤੋਂ 10 ਵਜੇ ਤੱਕ ਅਤੇ 4 ਮਾਰਚ ਨੂੰ ਸਵੇਰੇ 10 ਵਜੇ ਤੋਂ 11:30 ਵਜੇ  ਸੰਤ ਬੇਅੰਤ ਸਿੰਘ ਟਿੱਬੀ ਸਾਹਿਬ ਵਾਲਿਆਂ ਦੇ ਦੀਵਾਨ ਸਜਾਏ ਜਾਣਗੇ।ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਅੰਮ੍ਰਿਤਪਾਲ ਸਿੰਘ, ਗੁਰਮੀਤ ਸਿੰਘ ਬੱਬੂ, ਜਸਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਰਵੀਜੋਤ ਸਿੰਘ ਕੰਗ, ਮੇਜਰ ਸਿੰਘ, ਵਿੱਕੀ ਸਿੰਘ, ਸੁਖਵਿੰਦਰ ਸਿੰਘ, ਹਨੀ ਸਿੰਘ ਆਦਿ ਹਾਜਰ ਸਨ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply