Thursday, April 25, 2024

ਕੈਨੇਡਾ ਦੇ ਪ੍ਰਧਾਨ ਮੰਤਰੀ ਦੀ ਅੰਮ੍ਰਿਤਸਰ ਫੇਰੀ ਲਈ ਤਿਆਰੀਆਂ ਜ਼ੋਰਾਂ ’ਤੇ

ਜਿਲਾ ਅਧਿਕਾਰੀਆਂ ਨੂੰ ਬਿਨਾਂ ਪ੍ਰਵਾਨਗੀ ਸ਼ਹਿਰ ਨਾ ਛੱਡਣ ਦੀ ਹਦਾਇਤ
ਅੰਮਿ੍ਤਸਰ, 16 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਅੰਮ੍ਰਿਤਸਰ ਦੇ ਦੌਰੇ ’ਤੇ ਆ ਰਹੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ Kamaldeep Sangha dcਦੀਆਂ ਆਮਦ ਨੂੰ ਲੈ ਕੇ ਜਿਲ੍ਹਾ ਪ੍ਰਸ਼ਾਸਨ ਵੱਲੋਂ ਤਿਆਰੀਆਂ ਵਿੱਢ ਦਿੱਤੀਆਂ ਗਈਆਂ ਹਨ। ਬੀਤੇ ਦਿਨ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਕੈਨੇਡਾ ਤੋਂ ਆਈ ਐਡਵਾਂਸ ਪਾਰਟੀ ਨਾਲ ਟਰੂਡੋ ਦੇ ਆਮਦ ਬਾਰੇ ਵਿਸਥਾਰਤ ਮੀਟਿੰਗ ਕੀਤੀ ਅਤੇ ਅੱਜ ਵਧੀਕ ਡਿਪਟੀ ਕਮਿਸ਼ਨਰ ਰਵਿੰਦਰ ਸਿੰਘ ਨੇ ਜਿਲ੍ਹੇ ਦੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਤਿਆਰੀਆਂ ਦਾ ਮੁੱਢਲਾ ਜਾਇਜਾ ਲਿਆ।
ਡਿਪਟੀ ਕਮਿਸ਼ਨਰ ਕਮਲਦੀਪ ਸਿੰਘ ਸੰਘਾ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਦੇ ਨਾਲ ਅਤੇ ਉਨਾਂ ਤੋਂ ਪਹਿਲਾਂ ਪ੍ਰਬੰਧਾਂ ਵਾਸਤੇ ਆਉਣ ਵਾਲੇ ਵਿਦੇਸ਼ੀ ਅਤੇ ਹੋਰ ਅਧਿਕਾਰੀਆਂ ਦੀ ਸਹਾਇਤਾ ਲਈ ਜਿਲ੍ਹਾ ਅਧਿਕਾਰੀਆਂ ਨੂੰ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਹਨ।ਉਨਾਂ ਨੇ ਜਿਲ੍ਹਾ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਹੈ ਕਿ ਉਹ ਬਿਨਾਂ ਅਗਾੳੂ ਪ੍ਰਵਾਨਗੀ ਲਏ ਅੰਮ੍ਰਿਤਸਰ ਸ਼ਹਿਰ ਤੋਂ ਬਾਹਰ ਨਾ ਜਾਣ।ਜਿਲ੍ਹਾ ਅਧਿਕਾਰੀਆਂ ਨੂੰ ਇਸ ਫੇਰੀ ਲਈ ਮੁੱਢਲੀਆਂ ਤਿਆਰੀਆਂ ਦੀ ਰੂਪ-ਰੇਖਾ ਉਲੀਕਣ ਦੇ ਹੁਕਮ ਦਿੱਤੇ ਗਏ ਹਨ ਅਤੇ ਕੱਲ੍ਹ ਸ਼ਨਿਚਰਵਾਰ ਨੂੰ ਛੁੱਟੀ ਦੇ ਬਾਵਜੂਦ ਜਿਲ੍ਹੇ ਦੇ ਡਿਪਟੀ ਕਮਿਸ਼ਨਰ ਸੰਘਾ ਨੇ ਜਿਲ੍ਹਾ ਅਧਿਕਾਰੀਆਂ ਦੀ ਮੀਟਿੰਗ ਸੱਦ ਲਈ ਹੈ, ਜਿਸ ਵਿਚ ਤਿਆਰੀਆਂ ਲਈ ਡਿੳੂਟੀਆਂ ਲਗਾ ਦਿੱਤੀਆਂ ਜਾਣਗੀਆਂ।ਸ਼ਹਿਰ ਦੇ ਵੱਖ-ਵੱਖ ਚੌਕਾਂ ਵਿਚ ਵੀ ਕਾਰਪੋਰੇਸ਼ਨ ਵੱਲੋਂ ਸਵਾਗਤੀ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।ਭਾਰਤ ਸਰਕਾਰ ਵੱਲੋਂ ਟਰੂਡੋ ਦੇ ਸਵਾਗਤ ਲਈ ਕਈ ਤਰਾਂ ਦੇ ਬੈਨਰ ਆਦਿ ਲਗਾਏ ਜਾਣਗੇ।ਦੂਸਰੇ ਪਾਸੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ ਪੁਲਿਸ ਕਮਿਸ਼ਨਰ ਸ੍ਰੀ ਐਸ.ਐਸ ਸ੍ਰੀਵਾਸਤਵ ਵਿਭਾਗ ਦੇ ਹੋਰ ਅਧਿਕਾਰੀਆਂ ਨਾਲ ਤਾਲਮੇਲ ਰੱਖ ਰਹੇ ਹਨ ਅਤੇ ਪੁਲਿਸ ਵੱਲੋਂ ਸੁਰੱਖਿਆ ਦੇ ਨਾਲ-ਨਾਲ ਹਵਾਈ ਅੱਡੇ ਤੋਂ ਸ੍ਰੀ ਦਰਬਾਰ ਸਾਹਿਬ ਤੱਕ ਆਉਣ ਅਤੇ ਜਾਣ ਵਾਲੇ ਰਸਤੇ ਦਾ ਬਦਲਵਾਂ ਰੂਟ ਵੀ ਵੇਖਿਆ ਜਾ ਰਿਹਾ ਹੈ, ਤਾਂ ਜੋ ਇਸ ਦੌਰੇ ਨਾਲ ਸ਼ਹਿਰ ਵਾਸੀਆਂ ਅਤੇ ਹੋਰ ਬਾਹਰੋਂ ਆਉਣ ਵਾਲੇ ਸੈਲਾਨੀਆਂ ਨੂੰ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

Check Also

ਸਕੂਲੀ ਵਿਦਿਆਰਥੀਆਂ ਦੀ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਹੈਲਪਲਾਈਨ ਨੰਬਰ ਜਾਰੀ

ਸੰਗਰੂਰ, 24 ਅਪ੍ਰੈਲ (ਜਗਸੀਰ ਲੌਂਗੋਵਾਲ) – ਜਿਲ੍ਹਾ ਪ੍ਰਸ਼ਾਸ਼ਨ ਸੰਗਰੂਰ ਨੇ ਸੇਫ ਸਕੂਲ ਵਾਹਨ ਪਾਲਿਸੀ ਤਹਿਤ …

Leave a Reply