Thursday, April 25, 2024

ਸ੍ਰੀ ਮੁਕਤਸਰ ਸਾਹਿਬ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ ਸਬੰਧੀ ਜਾਂਚ ਕਮੇਟੀ ਬਣਾਈ

ਅੰਮ੍ਰਿਤਸਰ, 18 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਮੁਕਤਸਰ ਸਾਹਿਬ ਦੇ ਇਤਿਹਾਸਿਕ ਗੁਰਦੁਆਰਾ ਰਕਾਬਸਰ ਸਾਹਿਬ ਦੇ Longowalਸਰੋਵਰ ਵਿੱਚੋਂ ਗੁਰਬਾਣੀ ਦੇ ਪਾਵਨ ਗੁਟਕਾ ਸਾਹਿਬ ਦੇ ਪੰਨੇ ਮਿਲਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਇਸ ਦੀ ਜਾਂਚ ਸਬੰਧੀ ਇੱਕ ਕਮੇਟੀ ਬਣਾ ਦਿੱਤੀ ਹੈ।ਜਾਰੀ ਇੱਕ ਬਿਆਨ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਇਹ ਘਟਨਾ ਬੇਹੱਦ ਮਦਭਾਗੀ ਹੈ ਅਤੇ ਇਸ ਦੀ ਜਾਂਚ ਲਈ ਇੱਕ ਕਮੇਟੀ ਗਠਿਤ ਕਰ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਇਸ ਜਾਂਚ ਕਮੇਟੀ ਵਿਚ ਅੰਤਿ੍ਰੰਗ ਕਮੇਟੀ ਮੈਂਬਰ ਸ. ਲਖਬੀਰ ਸਿੰਘ ਅਰਾਈਆਂਵਾਲਾ ਤੇ ਨਵਤੇਜ ਸਿੰਘ ਕਾਉਣੀ ਨੂੰ ਸ਼ਾਮਲ ਕੀਤਾ ਗਿਆ ਹੈ, ਜਦਕਿ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਕੇਵਲ ਸਿੰਘ ਇਸ ਕਮੇਟੀ ਦੇ ਕੋਆਰਡੀਨੇਟਰ ਹੋਣਗੇ।ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਅਤੇ ਅਜਿਹੀਆਂ ਘਟਨਾਵਾਂ ਕਰਨ ਵਾਲੇ ਲੋਕ ਖਿੱਤੇ ਦੀ ਸ਼ਾਂਤੀ ਦੇ ਦੁਸ਼ਮਣ ਹਨ।ਉਨ੍ਹਾਂ ਕਿਹਾ ਕਿ ਜਿਸ ਕਿਸੇ ਨੇ ਵੀ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ ਉਸ ਖਿਲਾਫ ਸਖਤ ਕਾਰਵਾਈ ਹੋਈ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਜਾਂਚ ਟੀਮ ਇਸ ਸਬੰਧੀ ਘੋਖ ਪੜਤਾਲ ਕਰ ਕੇ ਰਿਪੋਰਟ ਦੇਵੇਗੀ।ਉਨ੍ਹਾਂ ਪੰਜਾਬ ਸਰਕਾਰ ਨੂੰ ਕਿਹਾ ਕਿ ਅਜਿਹੇ ਲੋਕਾਂ ਨਾਲ ਨਜਿੱਠਣ ਲਈ ਪੁਲਿਸ ਪ੍ਰਸ਼ਾਸਨ ਨੂੰ ਚੌਕਸ ਕੀਤਾ ਜਾਵੇ ਤਾਂ ਜੋ ਅਜਿਹੇ ਕਰਮ ਕਾਨ ਵਾਲੇ ਸ਼ਰਾਰਤੀ ਲੋਕਾਂ ਨੂੰ ਨੱਥ ਪੈ ਸਕੇ।

Check Also

ਮੰਡੀਆਂ ਵਿਚੋਂ ਕਣਕ ਦੀ ਚੁਕਾਈ ਨਾਲੋ ਨਾਲ ਕਰਨ ‘ਚ ਅੰਮ੍ਰਿਤਸਰ ਜਿਲ੍ਹਾ ਪੰਜਾਬ ਵਿੱਚ ਸਭ ਤੋਂ ਅੱਗੇ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਜਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਸੀਜ਼ਨ ਅਜੇ ਸ਼ੁਰੂਆਤੀ …

Leave a Reply