Friday, March 29, 2024

ਜਸਟਿਨ ਟਰੂਡੋ ਦਾ ਸਵਾਗਤ ਕਰਨ ਲਈ ਸ਼੍ਰੋਮਣੀ ਕਮੇਟੀ ਪੱਬਾਂ ਭਾਰ

ਕੈਨੇਡੀਅਨ ਪ੍ਰਧਾਨ ਮੰਤਰੀ ਦੀ ਆਮਦ ਸਬੰਧੀ ਪ੍ਰਧਾਨ ਲੋਂਗੋਵਾਲ ਵਲੋਂ ਇਕੱਤਰਤਾ
ਅੰਮ੍ਰਿਤਸਰ, 18 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ 21 ਫ਼ਰਵਰੀ

????????????????????????????????????

ਨੂੰ ਨਤਮਸਤਕ ਹੋਣ ਲਈ ਪੁੱਜ ਰਹੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਸਵਾਗਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੱਬਾਂ ਬਾਰ ਹੋਈ ਪਈ ਹੈ। ਇਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਜਿਥੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨਾਲ ਇਕੱਤਰਤਾ ਕੀਤੀ ਤੇ ਤਿਆਰੀਆਂ ਦਾ ਜਾਇਜ਼ਾ ਵੀ ਲਿਆ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅਧਿਕਾਰੀਆਂ ਨੂੰ ਆਦੇਸ਼ ਕੀਤਾ ਕਿ ਜਸਟਿਨ ਟਰੂਡੋ ਦੀ ਆਮਦ ਸਮੇਂ ਪ੍ਰਬੰਧਾਂ ਵਿਚ ਕਿਸੇ ਕਿਸਮ ਦੀ ਕਮੀ ਨਹੀਂ ਰਹਿਣੀ ਚਾਹੀਦੀ ਅਤੇ ਜਿਸ ਵੀ ਅਧਿਕਾਰੀ ਅਤੇ ਕਰਮਚਾਰੀ ਦੀ ਜਿਥੇ ਵੀ ਡਿਊਟੀ ਲਗਾਈ ਜਾਵੇ, ਹਰ ਮੁਲਾਜ਼ਮ ਉਸ ਨੂੰ ਸਮਰਪਣ ਭਾਵਨਾ ਤੇ ਇਮਾਨਦਾਰੀ ਨਾਲ ਨਿਭਾਵੇ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਦਾ ਪੰਥਕ ਰਵਾਇਤਾਂ ਅਨੁਸਾਰ ਸਵਾਗਤ ਅਤੇ ਸਨਮਾਨ ਕੀਤਾ ਜਾਵੇਗਾ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਸਟਿਨ ਟਰੂਡੋ ਦੇ ਸਵਾਗਤ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਵਿਉਂਤਬੰਦੀ ਸਬੰਧੀ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਪਾਸੋਂ ਜਾਣਕਾਰੀ ਵੀ ਪ੍ਰਾਪਤ ਕੀਤੀ।
ਇਸ ਮੌਕੇ ਡਾ. ਰੂਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੈਨੇਡਾ ਦੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਲਈ ਜਿਥੇ ਉਨ੍ਹਾਂ ਦਾ ਆਪਣਾ ਸੁਰੱਖਿਆ ਦਸਤਾ ਅਤੇ ਸਰਕਾਰ ਵੱਲੋਂ ਪ੍ਰਬੰਧ ਕੀਤੇ ਜਾਣਗੇ ਉਥੇ ਹੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੀ ਆਪਣੇ ਸੁਰੱਖਿਆ ਕਰਮਚਾਰੀਆਂ ਨੂੰ ਤਾਇਨਾਤ ਕਰੇਗੀ।ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਸੁਰੱਖਿਆ ਕਰਮਚਾਰੀ ਇਕ ਨਿਰਧਾਰਤ ਵਰਦੀ ਵਿਚ ਹੋਣਗੇ ਅਤੇ ਖ਼ਾਸ ਕਰਕੇ ਉਨ੍ਹਾਂ ਨੂੰ ਕੇਸਰੀ ਦਸਤਾਰ ਸਜਾਉਣ ਲਈ ਕਿਹਾ ਗਿਆ ਹੈ। ਡਾ. ਰੂਪ ਸਿੰਘ ਨੇ ਇਹ ਵੀ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਵੀ ਉਸ ਦਿਨ ਨੀਲੇ ਰੰਗ ਦੀਆਂ ਦਸਤਾਰਾਂ ਸਜਾਉਣਗੇ। ਉਨ੍ਹਾਂ ਕਿਹਾ ਕਿ ਜਸਟਿਨ ਟਰੂਡੋ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਪਹਿਲਾ ਅਕਾਲੀ ਸਰਕਾਰ ਸਮੇਂ ਬਣਾਏ ਗਏ ਪਲਾਜ਼ਾ ਵਿਖੇ ਉਨ੍ਹਾਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਵਾਗਤ ਕੀਤਾ ਜਾਵੇਗਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਨਜੀਤ ਸਿੰਘ ਬਾਠ ਤੇ ਅਵਤਾਰ ਸਿੰਘ ਸੈਂਪਲਾ, ਵਧੀਕ ਸਕੱਤਰ ਦਿਲਜੀਤ ਸਿੰਘ ਬੇਦੀ, ਬਲਵਿੰਦਰ ਸਿੰਘ ਜੌੜਾਸਿੰਘਾ, ਪ੍ਰਤਾਪ ਸਿੰਘ, ਬਿਜੈ ਸਿੰਘ. ਸੁਖਦੇਵ ਸਿੰਘ ਭੂਰਾਕੋਹਨਾ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਹਾਇਕ ਜਗਜੀਤ ਸਿੰਘ ਜੱਗੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਸਮੇਤ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸਾਹਿਬਾਨ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ, ਵਧੀਕ ਮੈਨੇਜਰ ਅਤੇ ਹੋਰ ਅਧਿਕਾਰੀ ਮੌਜੂਦ ਸਨ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply