Thursday, March 28, 2024

ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ’ਚ ਕੀਰਤਨ ਸਮਾਗਮ

ਰਾਗੀ ਭਾਈ ਹਰਜਿੰਦਰ ਸਿੰਘ ਸ੍ਰੀਨਗਰ ‘ਪ੍ਰਿੰਸੀਪਲ ਗੰਗਾ ਸਿੰਘ ਐਵਾਰਡ’ ਨਾਲ ਸਨਮਾਨਿਤ
ਅੰਮ੍ਰਿਤਸਰ, 20 ਫ਼ਰਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਦੀ ਯਾਦ ਵਿਚ ਸਥਾਪਿਤ ਸ਼੍ਰੋਮਣੀ PPN2002201802ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ‘ਸ਼ਹੀਦ ਸਿੱਖ ਮਿਸ਼ਨਰੀ ਕਾਲਜ’ ਵਿਖੇ ਸ਼ਹੀਦੀ ਸਾਕੇ ਨੂੰ ਸਮਰਪਿਤ ਦੋ ਰੋਜ਼ਾ ਸਮਾਗਮ ਦੇ ਪਹਿਲੇ ਦਿਨ ਅੱਜ ਕੀਰਤਨ ਸਮਾਗਮ ਕਰਵਾਇਆ ਗਿਆ।ਇਸ ਮੌਕੇ ਸਿੱਖ ਕੌਮ ਦੇ ਪ੍ਰਸਿੱਧ ਰਾਗੀ ਭਾਈ ਹਰਜਿੰਦਰ ਸਿੰਘ ਸ੍ਰੀਨਗਰ, ਪਦਮ ਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ, ਭਾਈ ਸਤਿੰਦਰਬੀਰ ਸਿੰਘ, ਭਾਈ ਗੁਰਦੇਵ ਸਿੰਘ, ਭਾਈ ਜਸਪ੍ਰੀਤ ਸਿੰਘ ਕਪੂਰਥਲਾ ਸਮੇਤ ਕਾਲਜ ਦੇ ਵਿਦਿਆਰਥੀਆਂ ਨੇ ਰਾਗ ਅਧਾਰਿਤ ਗੁਰਬਾਣੀ ਕੀਰਤਨ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੀ ਆਜ਼ਾਦੀ ਲਈ ਸ੍ਰੀ ਨਨਕਾਣਾ ਸਾਹਿਬ ਦੇ ਸਾਕੇ ਦੇ ਸ਼ਹੀਦਾਂ ਦਾ ਸਿੱਖ ਇਤਿਹਾਸ ਵਿਚ ਉੱਚਾ ਸਥਾਨ ਹੈ। ਉਨ੍ਹਾਂ ਕਿਹਾ ਇਸ ਸਾਕੇ ਦੇ ਸ਼ਹੀਦ ਸਾਡੇ ਪ੍ਰੇਰਨਾ ਸਰੋਤ ਹਨ। ਉਨ੍ਹਾਂ ਗੁਰਮਤਿ ਦੀ ਸਿੱਖਿਆ ਪ੍ਰਾਪਤ ਕਰ ਰਹੇ ਵਿਦਿਆਰਥੀਆਂ ਨੂੰ ਪ੍ਰੇਰਣਾ ਕਰਦਿਆਂ ਕਿਹਾ ਕਿ ਉਹ ਆਪਣੇ ਮਹਾਨ ਸ਼ਹੀਦਾਂ ਦੀ ਸੋਚ ’ਤੇ ਪਹਿਰਾ ਦਿੰਦਿਆਂ ਦ੍ਰਿੜ੍ਹਤਾ ਅਤੇ ਤਿਆਗ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ। ਇਸ ਤੋਂ ਪਹਿਲਾਂ ਕਾਲਜ ਦੇ ਪ੍ਰਿੰਸੀਪਲ ਸ. ਬਲਦੇਵ ਸਿੰਘ ਨੇ ਕਾਲਜ ਦੇ ਇਤਿਹਾਸ ਅਤੇ ਪ੍ਰਾਪਤੀਆਂ ’ਤੇ ਚਾਨਣਾ ਪਾਇਆ।
ਸਮਾਗਮ ਦੌਰਾਨ ਕੌਮ ਦੇ ਪ੍ਰਸਿੱਧ ਰਾਗੀ ਭਾਈ ਹਰਜਿੰਦਰ ਸਿੰਘ ਸ੍ਰੀਨਗਰ ਵਾਲਿਆਂ ਨੂੰ ਉਨ੍ਹਾਂ ਵੱਲੋਂ ਗੁਰਮਤਿ ਦੇ ਪ੍ਰਚਾਰ ਵਿਚ ਪਾਏ ਯੋਗਦਾਨ ਲਈ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਮੁੱਖ ਸਕੱਤਰ ਡਾ. ਰੂਪ ਸਿੰਘ, ਵਧੀਕ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ, ਪ੍ਰਿੰਸੀਪਲ ਬਲਦੇਵ ਸਿੰਘ ਅਤੇ ਹੋਰਾਂ  ਨੇ ਸਾਂਝੇ ਤੌਰ ’ਤੇ ‘ਪ੍ਰਿੰਸੀਪਲ ਗੰਗਾ ਸਿੰਘ ਐਵਾਰਡ’ ਨਾਲ ਸਨਮਾਨਿਤ ਕੀਤਾ। ਸਟੇਜ ਦੀ ਸੇਵਾ ਪ੍ਰੋਫ਼ੈਸਰ ਕੁਲਰਾਜ ਸਿੰਘ ਨੇ ਨਿਭਾਈ।
ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਅਜਾਇਬ ਸਿੰਘ ਅਭਿਆਸੀ, ਬਲਵਿੰਦਰ ਸਿੰਘ ਜੌੜਾ ਸਿੰਘਾ ਵਧੀਕ ਸਕੱਤਰ, ਬਲਵਿੰਦਰ ਸਿੰਘ ਕਾਹਲਵਾਂ ਮੀਤ ਸਕੱਤਰ, ਪ੍ਰਿੰਸੀਪਲ ਬਲਦੇਵ ਸਿੰਘ, ਪ੍ਰਿੰਸੀਪਲ ਸੁਖਵੰਤ ਸਿੰਘ, ਡਾ. ਅਮਰਜੀਤ ਸਿੰਘ ਡਾਇਰੈਕਟਰ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਕੇਂਦਰ ਗੁਰੂ ਨਾਨਕ ਦੇਵ ਯੂਨੀਵਰਸਿਟੀ, ਡਾ. ਸੂਬਾ ਸਿੰਘ, ਪ੍ਰੋ. ਮਨਜੀਤ ਕੌਰ, ਪ੍ਰੋ. ਅਮਰਜੀਤ ਕੌਰ, ਪ੍ਰੋ. ਰਵੇਲ ਸਿੰਘ, ਪ੍ਰੋ. ਰਜਵੰਤ ਕੌਰ, ਪ੍ਰਿੰਸੀਪਲ ਰਾਜਪਾਲ ਸਿੰਘ, ਗਿਆਨੀ ਸੰਤੋਖ ਸਿੰਘ ਆਸਟ੍ਰੇਲੀਆ, ਦਇਆ ਸਿੰਘ, ਪ੍ਰੋ. ਕਰਨਬੀਰ ਸਿੰਘ, ਭਾਈ ਗੁਰਭਾਗ ਸਿੰਘ ਸਮੇਤ ਵੱਖ-ਵੱਖ ਮਿਸ਼ਨਰੀ ਕਾਲਜਾਂ ਦਾ ਸਟਾਫ਼ ਅਤੇ ਸਿਖਿਆਰਥੀ ਹਾਜ਼ਰ ਸਨ।
ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੇ ਸਾਕੇ ਨੂੰ ਸਮਰਪਿਤ ਭਲਕੇ 21 ਫ਼ਰਵਰੀ ਨੂੰ ਸ਼ਹੀਦ ਸਿੱਖ ਮਿਸ਼ਨਰੀ ਕਾਲਜ ਵਿਖੇ ਇਕ ਵਿਸ਼ੇਸ਼ ਸੈਮੀਨਾਰ ਕਰਵਾਇਆ ਜਾਵੇਗਾ, ਜਿਸ ਦਾ ਵਿਸ਼ਾ ‘ਸਾਕਾ ਨਨਕਾਣਾ ਸਾਹਿਬ : ਪਿਛੋਕੜ ਤੇ ਪ੍ਰਭਾਵ’ ਹੋਵੇਗਾ।ਉਨ੍ਹਾਂ ਇਹ ਵੀ ਦੱਸਿਆ ਕਿ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਕਾ ਨਨਕਾਣਾ ਸਾਹਿਬ ਦੀ ਯਾਦ ਵਿਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਇਸ ਤੋਂ ਬਾਅਦ ਗੁਰਬਾਣੀ ਕੀਰਤਨ ਵੀ ਹੋਵੇਗਾ।

Check Also

ਚੀਫ ਖਾਲਸਾ ਦੀਵਾਨ ਇੰਸਟੀਟਿਊਟ ਵਲੋਂ ਕੋਕਾ ਕੋਲਾ ਪਲਾਂਟ ਦੀ ਅਕਾਦਮਿਕ ਫੇਰੀ ਦਾ ਆਯੋਜਨ

ਅੰਮ੍ਰਿਤਸਰ, 27 ਮਾਰਚ (ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਇੰਸਟੀਟਿਊਟ ਆਫ ਮੈਨੇਜਮੈਂਟ ਐਂਡ ਟੈਕਨੋਲੋਜੀ ਵਲੋਂ …

Leave a Reply