Tuesday, April 16, 2024

ਸਰਕਾਰੀ, ਗੈਰ ਸਰਕਾਰੀ ਤੇ ਨਿੱਜੀ ਦਫ਼ਤਰਾਂ `ਚ ਪੰਜਾਬੀ ਲਾਗੂ ਕਰਨ ਲਈ ਸੌਂਪਿਆ ਮੰਗ ਪੱਤਰ

ਅੰਮ੍ਰਿਤਸਰ, 22 ਫਰਵਰੀ (ਪੰਜਾਬ ਪੋਸਟ – ਦੀਪ ਦਵਿੰਦਰ ਸਿੰਘ) – ਪੰਜਾਬੀ ਮਾਂ ਬੋਲੀ ਦਾ ਮਾਣ ਸਤਿਕਾਰ ਬਹਾਲ ਕਰਨ ਅਤੇ ਸਰਕਾਰੀ, PPN2202201808ਗੈਰ ਸਰਕਾਰੀ ਤੇ ਨਿੱਜੀ ਦਫ਼ਤਰਾਂ ਵਿੱਚ ਪੰਜਾਬੀ ਸਖ਼ਤੀ ਨਾਲ ਲਾਗੂ ਕਰਨ ਲਈ ਪੰਜਾਬ ਦੀਆਂ 9 ਜੰਥੇਬੰਦੀਆਂ ਦੀ ਸਾਂਝੀ ਅਪੀਲ ਤਹਿਤ ਮੁੱਖ ਮੰਤਰੀ ਪੰਜਾਬ ਦੇ ਨਾਮ ਇੱਕ ਮੰਗ ਪੱਤਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਭਾਸ਼ ਚੰਦਰ ਨੂੰ ਦਿੱਤਾ ਗਿਆ।ਫ਼ੋਕਲੋਰ ਰਿਸਰਚ ਅਕਾਦਮੀ ਦੇ ਪ੍ਰਧਾਨ ਰਮੇਸ਼ ਯਾਦਵ ਅਤੇ ਪੰਜਾਬੀ ਸਾਹਿਤ ਅਕਾਦਮੀ, ਲੁਧਿਆਣਾ ਦੇ ਸਕੱਤਰ ਭੁਪਿੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਮੰਗ ਪੱਤਰ ਦੇਣ ਸਮੇਂ ਕੇਂਦਰੀ ਪੰਜਾਬੀ ਲੇਖਕ ਸਭਾ ਦੀ ਮੈਂਬਰ ਕਮਲ ਗਿੱਲ, ਹਰਜੀਤ ਸਰਕਾਰੀਆ, ਹਰਭਜਨ ਖੇਮਕਰਨੀ, ਗੁਰਦੇਵ ਸਿੰਘ ਮਹਿਲਾਂਵਾਲਾ, ਹਰਜੀਤ ਸਿੰਘ ਰਾਜਾਸਾਂਸੀ, ਗੁਰਦੇਵ ਸਿੰਘ ਭਰੋਵਾਲ, ਤਜਿੰਦਰ ਸਫ਼ਰੀ, ਰਤਨ ਪੱਡਾ, ਕਰਮਜੀਤ ਜੱਸਲ ਆਦਿ ਹਾਜ਼ਰ ਸਨ।

Check Also

ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਸੈਮੀਨਾਰ ਤੇ ਨਾਟਕ 20 ਅਪ੍ਰੈਲ ਨੂੰ

ਅੰਮ੍ਰਿਤਸਰ, 15 ਅਪ੍ਰੈਲ (ਦੀਪਦਵਿੰਦਰ ਸਿੰਘ) – ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ …

Leave a Reply