Friday, April 19, 2024

ਕੈਪਟਨ ਕਾਂਗਰਸ ਦੀ ਸਿੱਖ ਵਿਰੋਧੀ ਸੋਚ ਦੇ ਵਾਰਿਸ ਵਜੋਂ ਕਰ ਰਹੇ ਹਨ ਕੰਮ – ਜੀ.ਕੇ

ਨਵੀਂ ਦਿੱਲੀ, 23 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਤਵਾਦ ਨੂੰ ਸਿੱਖਾਂ ਨਾਲ Manjit GKਜੋੜਨ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਿੱਖਾ ਇਤਰਾਜ਼ ਜਤਾਇਆ ਹੈ।ਦਰਅਸਲ ਕੈਪਟਨ ਨੇ ਕੱਲ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਿਟਨ ਟਰੂਡੋ ਨਾਲ ਅੰਮ੍ਰਿਤਸਰ ਵਿਖੇ ਮੁਲਾਕਾਤ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸਿੱਖ ਅੱਤਵਾਦ ਦਾ ਮੁੱਦਾ ਟਰੂਡੋ ਦੇ ਸਾਹਮਣੇ ਚੁੱਕਣ ਦਾ ਦਾਅਵਾ ਕੀਤਾ ਸੀ।
ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਅੱਤਵਾਦ ਨੂੰ ਸਿੱਖਾਂ ਨਾਲ ਜੋੜਨ ਦੀ ਕੈਪਟਨ ਦੀ ਕੋਸ਼ਿਸ਼ ਨੂੰ ਮੰਦਭਾਗਾ ਦੱਸਿਆ।ਜੀ.ਕੇ ਨੇ ਕਿਹਾ ਕਿ ਕੈਪਟਨ ਕਾਂਗਰਸ ਪਾਰਟੀ ਦੀ ਸਿੱਖ ਵਿਰੋਧੀ ਸੋਚ ਦੇ ਵਾਰਿਸ ਵੱਜੋਂ ਕੰਮ ਕਰ ਰਹੇ ਹਨ। ਇਸ ਕਰਕੇ ਹੀ ਬਿਨਾਂ ਤੱਥਾਂ ਦੇ ਸਿੱਖਾਂ ਨੂੰ ਅੱਤਵਾਦੀ ਦੱਸ ਕੇ ਗੈਰ ਸਿੱਖਾਂ ਦੀਆਂ ਵੋਟਾਂ ਦੇ ਧਰੂਵੀਕਰਨ ਦੀ ਘੱਟਿਆ ਕੋਸ਼ਿਸ਼ ਕਰ ਰਹੇ ਹਨ। ਕਿਉਂਕਿ ਕੈਪਟਨ ਨੂੰ ਇਸ ਗੱਲ ਦਾ ਅਹਿਸਾਸ ਹੈ ਕਿ ਪੰਜਾਬ ਵਿਧਾਨ ਸਭਾ ਚੋਣਾ ਤੋਂ ਪਹਿਲਾਂ ਜਨਤਾ ਨਾਲ ਕੀਤੇ ਗਏ ਸਾਰੇ ਵਾਇਦੇ ਅਜੇ ਤਕ ਜੁਮਲੇ ਸਾਬਤ ਹੋਏ ਹਨ। ਇਸ ਲਈ ਮੁੱਖ ਮੁੱਦਿਆਂ ਤੋਂ ਧਿਆਨ ਹਟਾਉਣ ਲਈ ਕੈਪਟਨ ਇਹ ਪੈਂਤੜਾਬਾਜ਼ੀ ਕਰ ਰਹੇ ਹਨ।
ਜੀ.ਕੇ ਨੇ ਕਿਹਾ ਕਿ ਉਹ ਪੰਜਾਬ ਦੇ ਸੱਚੇ ਪੁੱਤਰ ਵੱਜੋਂ ਭੂਮਿਕਾ ਨਿਭਾਉਣ ਦੀ ਥਾਂ ਪੰਜਾਬ ਦੇ ਸ਼ਾਂਤ ਮਾਹੌਲ ਨੂੰ ਲਾਂਬੂ ਲਾਉਣ ਦੀ ਸਾਜਿਸ਼ ਲੱਗਦੀ ਹੈ।ਕੈਪਟਨ ਨੂੰ ਸਿੱਖਾਂ ਦਾ ਕਤਲ ਕਰਨ ਵਾਲੇ ਜਗਦੀਸ਼ ਟਾਈਟਲਰ ਅਤੇ ਸੱਜਣ ਕੁਮਾਰ ਤਾਂ ਨਿਰਦੋਸ਼ ਨਜ਼ਰ ਆਉਂਦੇ ਹਨ, ਪਰ ਮਨੁੱਖਤਾ ਦੇ ਪੈਰੋਕਾਰ ਸਿੱਖ ਅੱਤਵਾਦੀ ਅਤੇ ਵੱਖਵਾਦੀ ਨਜ਼ਰ ਆਉਂਦੇ ਹਨ। ਅੱਤਵਾਦੀ ਸਿਰਫ਼ ਸਮਾਜ ਦਾ ਦੁਸ਼ਮਣ ਹੁੰਦਾ ਹੈ, ਉਸ ਦਾ ਕੋਈ ਧਰਮ ਨਹੀਂ ਹੁੰਦਾ।

Check Also

ਡਾ. ਐਸ.ਪੀ ਸਿੰਘ ਓਬਰਾਏ “ਸਿੱਖ ਗੌਰਵ ਸਨਮਾਨ“ ਨਾਲ ਸਨਮਾਨਿਤ

ਅੰਮ੍ਰਿਤਸਰ, 7 ਅਪ੍ਰੈਲ (ਜਗਦੀਪ ਸਿੰਘ) – ਅਕਾਲ ਪੁਰਖ ਕੀ ਫ਼ੌਜ ਵੱਲੋਂ ਆਪਣੇ 25 ਸਾਲਾ ਸਥਾਪਨਾ …

Leave a Reply