Tuesday, April 16, 2024

ਸਿਲੰਡਰ ਹਾਦਸੇ ਦੇ ਜਖ਼ਮੀਆਂ ਦੇ ਇਲਾਜ ਦਾ ਖ਼ਰਚ ਸਰਕਾਰ ਕਰੇਗੀ – ਸਿੱਧੂ

ਅੰਮ੍ਰਿਤਸਰ, 25 ਫਰਵਰੀ (ਪੰਜਾਬ ਪੋਸਟ- ਮਨਜੀਤ ਸਿੰਘ) – ਬੀਤੇ ਦਿਨੀ ਪਿੰਡ ਕਾਲੇ ਘਣੂਪੁਰ ਵਿਖੇ ਗੈਸੀ ਗੁਬਾਰੇ ਦਾ ਸਿਲੰਡਰ ਫੱਟਣ PPN2502201808ਦੋਰਾਨ ਜਖ਼ਮੀ ਹੋਏ ਬੱਚਿਆਂ ਦਾ ਹਾਲ ਜਾਣਨ ਲਈ ਨਵਜੋਤ ਸਿੰਘ ਸਿੱਧੂ ਸਥਾਨਕ ਸਰਕਾਰਾਂ ਬਾਰੇ ਮੰਤਰੀ ਪੰਜਾਬ ਅਮਨਦੀਪ ਹਸਪਤਾਲ ਵਿਖੇ ਗਏ।ਜਿਥੇ ਉਨਾਂ ਨੇ ਹਾਦਸੇ ਵਿਚ ਜਖ਼ਮੀ ਹੋਏ ਬੱਚਿਆਂ ਦਾ ਹਾਲ ਚਾਲ ਪੁਛਿਆ ਅਤੇ ਉਨਾਂ ਦੇ ਪਰਿਵਾਰਾਂ ਦੇ ਨਾਲ ਹਮਦਰਦੀ ਦਾ ਪ੍ਰਗਟਾਵਾ ਕੀਤਾ।ਇਸ ਮੌਕੇ ਉਨਾਂ ਦੇ ਨਾਲ ਰਾਜਕੁਮਾਰ ਵੇਰਕਾ ਵਿਧਾਇਕ ਹਲਕਾ ਪੱਛਮੀ, ਕਰਮਜੀਤ ਸਿੰਘ ਰਿੰਟੂ ਮੇਅਰ ਅੰਮਿ੍ਤਸਰ ਅਤੇ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਵੀ ਸਨ।
ਇਸ ਮੌਕੇ ਸਿੱਧੂ ਨੇ ਕਿਹਾ ਕਿ ਹਾਦਸੇ ਵਿਚ ਜਖ਼ਮੀ ਹੋਏ ਵਿਅਕਤੀਆਂ ਦੇ ਇਲਾਜ ਦਾ ਪੂਰਾ ਖਰਚ ਸਰਕਾਰ ਵਲੋ ਕੀਤਾ ਜਾਵੇਗਾ ਅਤੇ ਹਾਦਸੇ ਦੌਰਾਨ ਜਿੰਨਾਂ ਜਖ਼ਮੀਆਂ ਦੇ ਅੰਗ ਨਹੀ ਰਹੇ ਉਨਾਂ ਨੂੰ ਸਰਕਾਰ ਵਲੋ ਬਣਾਵਟੀ ਅੰਗ ਵੀ ਮੁਹੱਈਆ ਕਰਵਾਏ ਜਾਣਗੇ।ਸਿੱਧੂ ਨੇ ਅੱਗੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਵਲੋ ਇਸ ਘਟਨਾ ਤੇ ਬਹੁਤ ਦੁੱਖ ਪ੍ਰਗਟਾਇਆ ਗਿਆ ਹੈ  ਅਤੇ ਕਿਹਾ  ਹੈ ਕਿ ਸਰਕਾਰ ਇਸ ਸੰਕਟ ਦੀ ਘੜੀ ਵਿਚ ਇੰਨਾਂ ਪਰਿਵਾਰਾਂ ਦੇ ਨਾਲ ਖੜੀ ਹੈ ਅਤੇ ਇੰਨਾਂ ਪਰਿਵਾਰਾਂ ਦੀ ਆਰਥਿਕ ਮਦਦ ਦਾ ਭਰੋਸਾ ਵੀ ਦਿੱਤਾ ਹੈ। ਇਸ ਮੌਕੇ ਰਾਜ ਕੁਮਾਰ ਵੈਰਕਾ ਹਲਕਾ ਵਿਧਾਇਕ ਪੱਛਮੀ ਨੇ ਵੀ ਜਖ਼ਮੀਆਂ ਦਾ ਹਾਲ ਚਾਲ ਪੁਛਿਆ ਅਤੇ ਉਨਾਂ ਦੇ ਪਰਿਵਾਰਾਂ ਨਾਲ ਗੱਲਬਾਤ ਕੀਤੀ ਅਤੇ ਭਰੋਸਾ ਦਿਵਾਇਆ ਕਿ ਸਰਕਾਰ ਵਲੋ ਉਨਾਂ ਦੀ ਆਰਥਿਕ ਮਦਦ ਵੀ ਕੀਤੀ ਜਾਵੇਗੀ।

Check Also

ਕੇਂਦਰੀ ਪੰਜਾਬੀ ਲੇਖਕ ਸਭਾ ਵਲੋਂ ਸੈਮੀਨਾਰ ਤੇ ਨਾਟਕ 20 ਅਪ੍ਰੈਲ ਨੂੰ

ਅੰਮ੍ਰਿਤਸਰ, 15 ਅਪ੍ਰੈਲ (ਦੀਪਦਵਿੰਦਰ ਸਿੰਘ) – ਪੰਜਾਬੀ ਲੇਖਕਾਂ ਦੀ ਸਿਰਮੌਰ ਜਥੇਬੰਦੀ ਕੇਂਦਰੀ ਪੰਜਾਬੀ ਲੇਖਕ ਸਭਾ …

Leave a Reply