Thursday, March 28, 2024

ਨਵੇਂ ਨਾਨਕਸ਼ਾਹੀ ਵਰ੍ਹੇ ਦੇ ਆਗਮਨ ਸਬੰਧੀ ਗੁਰਮਤਿ ਸਮਾਗਮ 13 ਮਾਰਚ ਨੂੰ

ਨਵੀਂ ਦਿੱਲੀ, 11 ਮਾਰਚ (ਪੰਜਾਬ ਪੋਸਟ ਬਿਊਰੋ) – ਧਰਮ ਪ੍ਰਚਾਰ ਕਮੇਟੀ (ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ) ਵਲੋਂ ਸ੍ਰੀ ਅਕਾਲ ਤਖਤ ਸਾਹਿਬ ਦੇ ਆਦੇਸ਼ DSGMC Logo’ਤੇ  ਨਾਨਕਸ਼ਾਹੀ ਕੈਲੰਡਰ ਅਨੁਸਾਰ ਨਵੇਂ ਵਰ੍ਹੇ (ਸੰਮਤ-550) ਦੇ ਆਗਮਨ ਦੀ ਖੁਸ਼ੀ ਵਿੱਚ ਮੰਗਲਵਾਰ 13 ਮਾਰਚ ਸ਼ਾਮ ਦਿੱਲੀ ਦੇ ਇਤਿਹਾਸਕ ਗੁਰਦੁਆਰਿਆਂ ਗੁ. ਬੰਗਲਾ ਸਾਹਿਬ, ਗੁ. ਸੀਸਗੰਜ ਸਾਹਿਬ, ਗੁ. ਰਕਾਬ ਗੰਜ ਸਾਹਿਬ ਅਤੇ ਗੁ. ਨਾਨਕ ਪਿਆਓ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਹ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ (ਦਿ.ਸਿ.ਗੁ ਪ੍ਰਬੰਧਕ ਕਮੇਟੀ) ਦੇ ਚੇਅਰਮੈਨ ਰਾਣਾ ਪਰਮਜੀਤ ਸਿੰਘ ਨੇ ਦਸਿਆ ਕਿ ਇਸ ਮੌਕੇ ਤੇ ਰਹਰਾਸਿ ਸਾਹਿਬ ਦੇ ਪਾਠ ਉਪਰੰਤ ਪੰਥ ਪ੍ਰਵਾਨਿਤ ਪ੍ਰਸਿੱਧ ਕੀਰਤਨੀ ਜੱਥੇ ਗੁਰਬਾਣੀ ਦੇ ਮਨੋਹਰ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਨਗੇ ਅਤੇ ਗੁਰਦੁਆਰਾ ਸਾਹਿਬਾਨ ਦੇ ਹੈੱਡ ਗ੍ਰੰਥੀ ਸਾਹਿਬ ਗੁਰ ਸ਼ਬਦ ਵਿਚਾਰ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।ਰਾਣਾ ਨੇ ਦਸਿਆ ਕਿ ਇਸ ਗੁਰਮਤਿ ਸਮਾਗਮ ਦਾ ਸਿੱਧਾ ਪ੍ਰਸਾਰਣ ਗੁ. ਬੰਗਲਾ ਸਾਹਿਬ ਤੋਂ ਚੜ੍ਹਦੀਕਲਾ ਟਾਈਮ ਟੀ.ਵੀ, ਗੁਰਦੁਆਰਾ ਕਮੇਟੀ ਦੀ ਵੈੱਬਸਾਈਟ ’ਤੇ ਹੋਵੇਗਾ।

Check Also

ਤਖਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਵਿਖੇ ਹੋਲੇ ਮਹੱਲੇ ਦਾ ਸਮਾਗਮ 23 ਤੋਂ 26 ਮਾਰਚ ਤੱਕ

ਅੰਮ੍ਰਿਤਸਰ/ਨਾਦੇੜ, 19 ਮਾਰਚ (ਸੁਖਬੀਰ ਸਿੰਘ) – ਤਖਤ ਸੱਚਖੰਡ ਅਬਿਚਲਨਗਰ ਸ੍ਰੀ ਹਜ਼ੂਰ ਸਾਹਿਬ ਵਿਖੇ ਪੰਜ ਪਿਆਰੇ …

Leave a Reply