Tuesday, April 16, 2024

ਹਿਮਾਚਲ ਹਾਦਸੇ ਦੇ ਸ਼ਿਕਾਰ ਨੌਜਵਾਨਾਂ ਦੇ ਵਾਰਸਾਂ ਨੂੰ 5-5 ਲੱਖ ਦੀ ਸਹਾਇਤਾ ਦੇਵੇ ਸਰਕਾਰ – ਮਜੀਠੀਆ

ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਾਬਕਾ ਮੰਤਰੀ, ਮੌਜੂਦਾ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਵਿਧਾਇਕ PPN1203201811ਬਿਕਰਮ ਸਿੰਘ ਮਜੀਠੀਆ ਨੇ ਪਿਛਲੇ ਦਿਨੀਂ ਮਨੀਕਰਨ ਸਾਹਿਬ ਯਾਤਰਾ ਤੋਂ ਵਾਪਸ ਆਉਂਦੇ ਸਮੇਂ ਸੜਕ ਹਾਦਸੇ ਦਾ ਸ਼ਿਕਾਰ ਹੋਏ ਨੌਜਵਾਨਾਂ ਦੇ ਵਾਰਸਾਂ ਨੂੰ 5-5 ਲੱਖ ਰੁਪੈ ਸਹਾਇਤਾ ਰਾਸ਼ੀ ਦੇਣ ਦੀ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ।ਸੜਕ ਹਾਦਸੇ ਦੇ ਸ਼ਿਕਾਰ ਹੋਏ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਕਾਲੇ ਘੰਣੁਪੁਰ ਵਿਖੇ ਉਨ੍ਹਾਂ ਦੇ ਘਰਾਂ ਵਿੱਚ ਦੁੱਖ ਸਾਂਝਾ ਕਰਨ ਪਹੁੰਚੇ ਮਜੀਠੀਆ ਨੇ ਕਿਹਾ ਕਿ ਇਹਨਾਂ ਨੌਜਵਾਨਾਂ ਦੀ ਬੇਵਕਤੀ ਮੌਤ ਪਰਿਵਾਰਾਂ ਲਈ ਅਸਹਿ ਅਤੇ ਅਕਹਿ ਹੈ।ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਵੱਲੋਂ ਪੰਜਾਬ ਦੀ ਕਾਂਗਰਸ ਸਰਕਾਰ ਵਿਰੁੱਧ ਸ਼ੁਰੂ ਕੀਤੀਆਂ ਗਈਆਂ ਪੋਲ ਖ਼ੋਲ ਰੈਲੀਆਂ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ ਕਾਂਗਰਸ ਸਰਕਾਰ ਪ੍ਰਤੀ ਲੋਕਾਂ ਦਾ ਮੋਹ ਭੰਗ ਹੋਣ ਦਾ ਪ੍ਰਤੱਖ ਸਬੂਤ ਹੈ।ਉਨ੍ਹਾਂ ਕਿਹਾ ਕਿ ਕਾਂਗਰਸ ਨੇ ਵਾਅਦੇ ਅਨੁਸਾਰ ਸਹੂਲਤਾਂ ਦੇਣ ਦੀ ਥਾਂ ਖਜਾਨਾ ਖਾਲੀ ਹੋਣ ਦਾ ਬਹਾਨਾ ਬਣਾ ਕੇ ਅਕਾਲੀ ਸਰਕਾਰ ਸਮੇਂ ਮਿਲਦੀਆਂ ਸਹੂਲਤਾਂ ਵੀ ਖੋਹ ਲਈਆਂ ਹਨ।ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਥਾਂ ਉਨ੍ਹਾਂ ਨੂੰ ਜ਼ਲੀਲ ਕੀਤਾ ਜਾ ਰਿਹਾ ਹੈ। ਰੁਜ਼ਗਾਰ ਮੇਲਿਆਂ ਦਾ ਸਚ ਸਾਹਮਣੇ ਆਉਣ ਨਾਲ ਇਹ ਵੀ ਸਾਫ਼ ਹੋ ਗਿਆ ਹੈ ਕਿ ਨੌਕਰੀਆਂ ਦੇਣ ਦੀ ਥਾਂ ਨੌਜਵਾਨ ਵਰਗ ਨਾਲ ਸਰਕਾਰ ਵੱਲੋਂ ਭੱਦਾ ਮਜ਼ਾਕ ਕੀਤਾ ਜਾ ਰਿਹਾ ਹੈ।ਆਟਾ ਦਾਲ, ਪੈਨਸ਼ਨਾਂ ਅਤੇ ਸ਼ਗਨ ਸਕੀਮਾਂ ਬੰਦ ਕਰਨ ਨਾਲ ਇਹ ਵੀ ਚਿਟੇ ਦਿਨ ਵਾਂਗ ਸਾਫ਼ ਹੋ ਗਿਆ ਹੈ ਕਿ ਕਾਂਗਰਸ ਗਰੀਬ ਵਰਗ ਦੀ ਦੁਸ਼ਮਣ ਹੈ।
ਉਨ੍ਹਾਂ ਕਿਹਾ ਕਿ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਖਿਲਾਫ 20 ਮਾਰਚ ਨੂੰ ਪੰਜਾਬ ਵਿਧਾਨ ਸਭਾ ਦਾ ਘਿਰਾਓ ਕੀਤਾ ਜਾਵੇਗਾ।ਇਸ ਮੌਕੇ ਤਲਬੀਰ ਸਿੰਘ ਗਿੱਲ, ਗੁਰਪ੍ਰਤਾਪ ਸਿੰਘ ਟਿੱਕਾ, ਐਡਵੋਕੇਟ ਕਿਰਨਪ੍ਰੀਤ ਸਿੰਘ ਮੋਨੂ, ਪ੍ਰੋ: ਸਰਚਾਂਦ ਸਿੰਘ ਤੇ ਦਿਲਬਾਗ ਸਿੰਘ ਵਡਾਲੀ ਆਦਿ ਹਾਜ਼ਰ ਸਨ।

Check Also

ਐਮ.ਪੀ ਔਜਲਾ ਦੇ ਗ੍ਰਹਿ ਵਿਸ਼ਵ ਪ੍ਰਸਿੱਧ ਸ਼ਾਇਰਾ ਕੁਲਵੰਤ ਕੌਰ ਚੰਨ (ਫਰਾਂਸ) ਦਾ ਸਨਮਾਨ

ਅੰਮ੍ਰਿਤਸਰ, 16 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬੀ ਸਾਹਿਤ ਦੀ ਮਹਾਨ ਸ਼ਾਇਰਾ ਕੁਲਵੰਤ ਕੌਰ ਚੰਨ …

Leave a Reply