Wednesday, December 12, 2018
ਤਾਜ਼ੀਆਂ ਖ਼ਬਰਾਂ

ਉਘੇ ਗੀਤਕਾਰ ਪ੍ਰੋ: ਜਸਵੰਤ ਸਿੰਘ ਬਾਜ ਨੂੰ ਸਦਮਾ- ਸਹੁਰਾ ਰਾਜ ਸਿੰਘ ਗਿੱਲ ਦਾ ਦੇਹਾਂਤ

PPN1203201823ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਉੱਘੇ ਕਵੀ ਅਤੇ ਨਾਮਵਰ ਗੀਤਕਾਰ ਪ੍ਰੋ: ਜਸਵੰਤ ਸਿੰਘ ਬਾਜ਼ ਨੂੰ ਉਸ ਵੇਲੇ ਗਹਿਰਾ ਸਦਮਾ ਪੁੱਜਾ, ਜਦ ਉਨ੍ਹਾਂ ਦੇ ਸਹੁਰਾ ਤੇ ਪ੍ਰੋ: ਰੁਪਿੰਦਰ ਕੌਰ ਗਿੱਲ ਦੇ ਪਿਤਾ ਸੇਵਾ ਮੁਕਤ ਪੁਲਿਸ ਇੰਸਪੈਕਟਰ ਰਾਜ ਸਿੰਘ ਗਿੱਲ (64) ਦਾ ਸੰਖੇਪ ਬਿਮਾਰੀ ਉਪਰੰਤ ਦੇਹਾਂਤ ਹੋ ਗਿਆ।ਉਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਜਗਦੇਵ ਕਲਾਂ ਜ਼ਿਲ੍ਹਾ ਅੰਮ੍ਰਿਤਸਰ ਵਿਖੇ ਕਰ ਦਿੱਤਾ ਗਿਆ।ਉਨ੍ਹਾਂ ਦੇ ਪੁੱਤਰ ਹਰਿੰਦਰ ਸਿੰਘ ਗਿੱਲ ਨੇ ਪਿਤਾ ਦੀ ਮ੍ਰਿਤਕ ਦੇਹ ਨੂੰ ਅਗਨੀ ਦਿਖਾਈ।ਪ੍ਰੋ. ਬਾਜ਼ ਅਤੇ ਗਿੱਲ ਪਰਿਵਾਰ ਨਾਲ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ, ਮੈਂਬਰ ਲੋਕ ਸਭਾ ਗੁਰਜੀਤ ਸਿੰਘ ਔਜਲਾ, ਵੀਰ ਸਿੰਘ ਲੋਪੋਕੇ ਸਾਬਕਾ ਵਿਧਾਇਕ, ਡਾ: ਜੋਗਿੰਦਰ ਸਿੰਘ ਕੈਰੋਂ, ਪ੍ਰੋ: ਸਰਚਾਂਦ ਸਿੰਘ, ਪਰਵੀਨ ਪੁਰੀ, ਰਾਣਾ ਰਣਬੀਰ ਸਿੰਘ ਲੋਪੋਕੇ, ਸੁਖਜਿੰਦਰ ਸਿੰਘ ਸੁੱਖ ਔਜਲਾ, ਮਨਪ੍ਰੀਤ ਸਿੰਘ ਭਿੱਟੇਵਡ, ਸਰਪੰਚ ਬਲਬੀਰ ਸਿੰਘ, ਬਲਾਕ ਸੰਮਤੀ ਮੈਂਬਰ ਚਰਨਜੀਤ ਸਿੰਘ, ਬਾਜ ਸਿੰਘ, ਰਣਜੀਤ ਸਿੰਘ, ਕਰਮਬੀਰ ਸਿੰਘ, ਜੀਤ ਸਿੰਘ ਅਤੇ ਜਗਜੀਤ ਸਿੰਘ ਆਦਿ ਆਗੂਆਂ ਨੇ ਦੁੱਖ ਦਾ ਇਜ਼ਹਾਰ ਕੀਤਾ।ਪਰਿਵਾਰ ਤੋਂ ਮਿਲੀ ਜਾਣਕਾਰੀ ਅਨੁਸਾਰ ਸਵ. ਰਾਜ ਸਿੰਘ ਗਿੱਲ ਨਮਿਤ ਅੰਤਿਮ ਅਰਦਾਸ 20 ਮਾਰਚ ਨੂੰ ਉਨ੍ਹਾਂ ਦੇ ਗ੍ਰਹਿ ਪਿੰਡ ਜਗਦੇਵ ਕਲਾਂ ਵਿਖੇ ਹੋਵੇਗੀ।

Leave a Reply

Your email address will not be published. Required fields are marked *

*

You may use these HTML tags and attributes: <a href="" title=""> <abbr title=""> <acronym title=""> <b> <blockquote cite=""> <cite> <code> <del datetime=""> <em> <i> <q cite=""> <s> <strike> <strong>