Friday, March 29, 2024

ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਸੱਚਖੰਡ ਸ੍ਰੀ ਹਰਮਿੰਦਰ ਸਾਹਿਬ ਵਿਖੇ ਹੋਏ ਨਤਮਸਤਕ

ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਸੂਚਨਾ ਕੇਂਦਰ ਵਿਖੇ ਕੀਤਾ ਸਨਮਾਨਿਤ
ਅੰਮ੍ਰਿਤਸਰ, 13 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਅੱਜ ਆਪਣੀ ਅੰਮ੍ਰਿਤਸਰ ਫੇਰੀ ਦੌਰਾਨ ਸੱਚਖੰਡ ਸ੍ਰੀ PN1303201805ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ।ਮੁੱਖ ਪ੍ਰਵੇਸ਼ ਦੁਆਰ ਦੇ ਬਾਹਰ ਸ਼੍ਰੋਮਣੀ ਕਮੇਟੀ ਪ੍ਰਧਾਨ ਲੌਂਗੋਵਾਲ ਨੇ ਗੁਲਦਸਤਾ ਭੇਟ ਕਰਕੇ ਸਵਾਗਤ ਉਨਾਂ ਦਾ ਸਵਾਗਤ ਕੀਤਾ।ਰਾਜਨਾਥ ਸਿੰਘ ਨੇ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ ਅਤੇ ਸ਼ਰਧਾ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਮੌਕੇ ਮੈਂਬਰ ਪਾਰਲੀਮੈਂਟ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਵਿਜੈ ਸੈਂਪਲਾ ਕੇਂਦਰੀ ਮੰਤਰੀ, ਸ਼ਵੇਤ ਮਲਿਕ ਮੈਂਬਰ ਪਾਰਲੀਮੈਂਟ ਵੀ ਉਨ੍ਹਾਂ ਦੇ ਨਾਲ ਸਨ।ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਉਪਰੰਤ ਕੇਂਦਰੀ ਗ੍ਰਹਿ ਮੰਤਰੀ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸੂਚਨਾ ਕੇਂਦਰ ਵਿਖੇ ਸਿਰੋਪਾਓ, ਲੋਈ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਅਤੇ ਧਾਰਮਿਕ ਪੁਸਤਕਾਂ ਦਾ ਸੈਟ ਦੇ ਕੇ ਸਨਮਾਨਿਤ ਕੀਤਾ ਗਿਆ।ਮੈਂਬਰ ਪਾਰਲੀਮੈਂਟ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਤੇ ਉਨ੍ਹਾਂ ਨਾਲ ਆਏ ਹੋਰਾਂ ਨੂੰ ਵੀ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਨਮਾਨਿਤ ਕੀਤਾ।ਆਪਣੀਆਂ ਭਾਵਨਾਵਾਂ ਪ੍ਰਗਟ ਕਰਦਿਆਂ ਰਾਜਨਾਥ ਸਿੰਘ ਨੇ ਵਿਜ਼ਟਰ ਬੁੱਕ ਵਿਚ ਲਿਖਿਆ ਕਿ ਉਹ ਅੱਜ ਬਹੁਤ ਖ਼ੁਸ਼ ਹਨ ਕਿਉਂਕਿ ਉਨਾਂ ਨੂੰ ਪਾਵਨ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ’ਤੇ ਗੁਰੂ ਸਾਹਿਬ ਦਾ ਅਸ਼ੀਰਵਾਦ ਮਿਲਿਆ ਹੈ।
    ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, ਭਾਈ ਰਾਮ ਸਿੰਘ, ਮੰਗਵਿੰਦਰ ਸਿੰਘ ਖਾਪੜਖੇੜੀ, ਰਜਿੰਦਰਮੋਹਨ ਸਿੰਘ ਛੀਨਾ, ਅਨਿਲ ਜੋਸ਼ੀ, ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ, ਅਵਤਾਰ ਸਿੰਘ ਸੈਂਪਲਾ, ਜਗਜੀਤ ਸਿੰਘ ਜੱਗੀ ਨਿੱਜੀ ਸਹਾਇਕ, ਸੁਲੱਖਣ ਸਿੰਘ ਭੰਗਾਲੀ ਮੈਨੇਜਰ, ਸੁਖਬੀਰ ਸਿੰਘ, ਜਸਵਿੰਦਰ ਸਿੰਘ ਜੱਸੀ ਸੂਚਨਾ ਅਧਿਕਾਰੀ, ਅੰਮ੍ਰਿਤਪਾਲ ਸਿੰਘ, ਸਰਬਜੀਤ ਸਿੰਘ, ਹਰਿੰਦਰ ਸਿੰਘ ਰੋਮੀ, ਦਰਸ਼ਨ ਸਿੰਘ ਪੀ.ਏ ਆਦਿ ਮੌਜੂਦ ਸਨ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply