Saturday, April 20, 2024

ਈ.ਟੀ.ਟੀ. ਯੂਨੀਅਨ ਜਿਲ੍ਹਾ ਫ਼ਾਜ਼ਿਲਕਾ ਨੇ ਡੀ.ਸੀ ਦਫ਼ਤਰ ਅੱਗੇ ਫੂਕਿਆ ਪੰਜਾਬ ਸਕਰਾਰ ਦਾ ਪੁਤਲਾ

PPN050811
ਫ਼ਾਜ਼ਿਲਕਾ, 5  ਅਗਸਤ (ਵਿਨੀਤ ਅਰੋੜਾ / ਸ਼ਾਇਨ ਕੁੱਕੜ) – ਈ.ਟੀ.ਟੀ. ਅਧਿਆਪਕ ਯੂਨੀਅਨ ਜਿਲ੍ਹਾ ਫ਼ਾਜ਼ਿਲਕਾ ਵੱਲੋਂ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ । ਇਸ ਮੌਕੇ ਸੰਬੋਧਨ ਕਰਦਿਆਂ ਬਲਾਕ ਪ੍ਰਧਾਨ ਅਮਨਦੀਪ ਬਰਾੜ ਨੇ ਦੱਸਿਆ ਕਿ ਪਹਿਲੇ ਮਿਥੇ ਹੋਏ ਪ੍ਰੋਗਰਾਮ ਤਹਿਤ ਈ.ਟੀ. ਟੀ. ਅਧਿਆਪਕ ਯੂਨੀਅਨ ਪੰਜਾਬ ਦੇ ਆਦੇਸ਼ਾਂ ਦੇ ਬੀਤੇ ਦਿਨੀਂ ਅੰਮ੍ਰਿਤਸਰ, ਰੋਪੜ, ਹਰੀਕੇ ਅਤੇ ਸੰਗਰੂਰ ਵਿਖੇ ਕੈਬਨਿਟ ਮੰਤਰੀਆਂ ਬਿਕਰਮ ਸਿੰਘ ਮਜੀਠੀਆ, ਪਰਮਿੰਦਰ ਸਿੰਘ ਢੀਂਡਸਾ, ਦਲਜੀਤ ਸਿੰਘ ਚੀਮਾ ਇਨ੍ਹਾਂ ਸਾਰੇ ਕੈਬਨਿਟ ਮੰਤਰੀਆਂ ਦਾ ਘਿਰਾਓ ਕੀਤਾ ਜਾਣਾ ਸੀ, ਪਰ ਸਰਕਾਰ ਦੀ ਸ਼ੈਅ ‘ਤੇ ਪੁਲਿਸ ਪ੍ਰਸ਼ਾਸਨ ਨੇ ਗੁੰਡਾਗਰਦੀ ਕਰਦਿਆਂ ਹਰੀਕੇ ਪਤਨ ਅਤੇ ਅੰਮ੍ਰਿਤਸਰ ਵਿਖੇ ਭਾਰੀ ਲਾਠੀ ਚਾਰਜ ਕੀਤਾ । ਜਿਸ ਵਿਚ ਕਈ ਅਧਿਆਪਕ ਅਤੇ ਅਧਿਆਪਕਾਵਾਂ ਜ਼ਖ਼ਮੀ ਹੋਈਆਂ । ਜਿਸ ਵਜੋਂ ਅੱਜ ਅਧਿਆਪਕਾਂ ਨੇ ਪੁਤਲਾ ਫੂਕਿਆ । ਇਸ ਮੌਕੇ ਸਟੇਟ ਕਮੇਟੀ ਮੈਂਬਰ ਸਾਹਿਬ ਰਾਜਾ ਅਤੇ ਜ਼ਿਲ੍ਹਾ ਪ੍ਰਧਾਨ ਜਸਵਿੰਦਰ ਸਿੰਘ ਅਲਿਆਣਾ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਅਗਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਤਾਂ ਉਨ੍ਹਾਂ ਨੂੰ ਖ਼ਮਿਆਜ਼ਾ ਭੁਗਤਣਾ ਪਵੇਗਾ । ਇਸ ਮੌਕੇ ਸੰਜੀਵ ਅੰਗੀ, ਸਵੀਕਾਰ ਗਾਂਧੀ, ਰਾਘਵ ਉਬਵੇਜਾ, ਅਮਿਤ ਨਾਗਪਾਲ, ਕੁਲਦੀਪ ਸਭਰਵਾਲ, ਸਿਮਰਜੀਤ ਸਿੰਘ, ਅਸ਼ੋਕ ਕੰਬੋਜ, ਦਵਿੰਦਰ ਸਿੰਘ, ਸ਼ਗਨ ਸਿੰਘ, ਗੁਰਮੀਤ ਸਿੰਘ, ਅਮਨਦੀਪ, ਸੀਮਾ, ਸੀਨਮ, ਮੀਨਾਕਸ਼ੀ ਅਤੇ ਕਈ ਅਧਿਆਪਕ ਅਤੇ ਅਧਿਆਪਕਾਵਾਂ ਸ਼ਾਮਿਲ ਸਨ ।

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …

Leave a Reply