Friday, April 19, 2024

ਧੰਨ ਧੰਨ ਬਾਬਾ ਦੀਪ ਸਿੰਘ ਜੀ ਦੀ ਯਾਦ ’ਚ ਚਾਰ ਰੋਜ਼ਾ ਸਾਲਾਨਾ ਗੁਰਮਤਿ ਕਰਵਾਇਆ

PPN1803201804 ਸਰਮਸਤਪੁਰ (ਜਲੰਧਰ), 18 ਮਾਰਚ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਪਹਿਲੇ ਮੁਖੀ ਬ੍ਰਹਮ ਗਿਆਨੀ ਅਮਰ ਸ਼ਹੀਦ ਧੰਨ ਧੰਨ ਬਾਬਾ ਦੀਪ ਸਿੰਘ ਜੀ ਅਤੇ ਸਮੂਹ ਸ਼ਹੀਦਾਂ ਦੀ ਪਾਵਨ ਯਾਦ ਵਿਚ ਤਿੰਨ ਰੋਜਾ ਸਮਾਨਾ ਮਹਾਨ ਗੁਰਮਤਿ ਸਮਾਗਮ ਗੁਰਦੁਆਰਾ ਬਾਬੇ ਸ਼ਹੀਦਾਂ ਸਰਮਸੱਤਪੁਰ (ਜਲੰਧਰ) ਵਿਖੇ ਪੂਰੀ ਸ਼ਰਧਾ, ਉਤਸ਼ਾਹ ਅਤੇ ਧੂਮ ਧਾਮ ਨਾਲ ਮਨਾਇਆ ਗਿਆ।
ਸੰਗਤਾਂ ਦੇ ਠਾਠਾਂ ਮਾਰਦੇ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਹਰਿਮੰਦਰ ਸਾਹਿਬ ਦੇ ਹੈਡ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਵਲੋਂ ਕੌਮ ਦੀ ਯੋਗ ਸੇਵਾ ਨਿਭਾਉਣ, ਸ਼ਹੀਦੀ ਅਸਥਾਨ ਯਾਦਗਾਰਾਂ ਦੀ ਉਸਾਰੀ ਤੋਂ ਇਲਾਵਾ ਵਿਦਿਆਰਥੀਆਂ ਨੂੰ ਵਿਦਿਆ ਵੰਡਣ ਦੇ ਉਪਰਾਲੇ ਦੀ ਸ਼ਲਾਘਾ ਕੀਤੀ। PPN1803201805
ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਨੇ ਗੁਰਮਤਿ ਵਿਚਾਰਾਂ ਕਰਦਿਆਂ ਸੰਗਤ ਨੂੰ ਗੁਰੂ ਪ੍ਰਤੀ, ਗੁਰ ਸਿਧਾਂਤ ਅਤੇ ਪਰੰਪਰਾਵਾਂ ਪ੍ਰਤੀ ਸ਼ੰਕੇ ਪੈਦਾ ਕਰਨ ਵਾਲਿਆਂ ਦੇ ਅਖੌਤੀ ਪ੍ਰਚਾਰ ਤੋਂ ਸੁਚੇਤ ਰਹਿਣ ਦੀ ਲੋੜ ’ਤੇ ਜੋਰ ਦਿਤਾ। ਸਮਾਗਮ ਬਾਰੇ ਪ੍ਰੋ: ਸਰਚਾਂਦ ਸਿੰਘ ਅਨੁਸਾਰ ਬਾਬਾ ਹਰਨਾਮ ਸਿੰਘ ਨੇ ਕਿਹਾ ਕਿ ਕੱੱਝ ਲੋਕਾਂ ਨੇ ਭੇਸ ਸਿਖੀ ਦਾ ਧਾਰਨ ਕਰ ਕੇ ਵੀ ਪ੍ਰਚਾਰ ਸਿਖੀ ਦੇ ਉਲਟ ਕਰ ਦੇ ਹਨ।ਇਹ ਲੋਕ ਨਾਸਤਿਕਤਾ ਫੈਲਾ ਕੇ ਸਿਖੀ ਨਾਲੋ ਸੰਗਤ ਦਾ ਭਰੋਸਾ ਤੋੜਨ ਦੀਆਂ ਕੋਸ਼ਿਸ਼ਾਂ ’ਚ ਹਨ।ਅਜਿਹਾ ਕੂੜ ਪ੍ਰਚਾਰ ਕਰ ਰਹੇ ਹਨ ਜਿਸ ਨਾਲ ਸਿਖਾਂ ਦਾ ਸਤਿਗੁਰੂ ਤੋਂ ਵਿਸ਼ਵਾਸ ਟੁੱਟ ਜਾਵੇ।
ਸਿੰਘ ਸਾਹਿਬ ਭਾਈ ਜਸਬੀਰ ਸਿੰਘ ਰੋਡੇ ਨੇ ਕਿਹਾ ਕਿ ਸ਼ਹੀਦ ਕੌਮ ਦਾ ਸਰਮਾਇਆ ਹਨ, ਉਨ੍ਹਾਂ ਸੰਗਤ ਨੂੰ ਗੁਰੂ ਦੀ ਮਤ ਗ੍ਰਹਿਣ ਕਰਨ ਅਤੇ ਅੰਮ੍ਰਿਤਧਾਰੀ ਹੋਣ ਲਈ ਕਿਹਾ।ਪ੍ਰਸਿੱਧ ਕਥਾਵਾਚਕ ਗਿਆਨੀ ਪਿੰਦਰਪਾਲ ਸਿੰਘ ਲੁਧਿਆਣੇ ਵਾਲਿਆਂ ਨੇ ਸਿੱਖਾਂ ਦੀਆਂ ਸ਼ਹਾਦਤਾਂ ਦੀ ਦਾਸਤਾਨ ਨੂੰ ਸੰਗਤ ਨੂੰ ਸਰਵਨ ਕਰਾਇਆ।ਉਹ ’84 ਦੇ ਘੱਲੂਘਾਰੇ ਦੇ ਇਤਿਹਾਸਕ ਪੱਖ ਦੀ ਵਿਆਖਿਆ ਕਰਦਿਆਂ ਕਿਹਾ ਕਿ ਸਿੱਖ ਕੌਮ ਆਪਣੇ ਸ਼ਹੀਦਾਂ ਨੂੰ ਸਦਾ ਨਮਸਕਾਰ ਕਰਦੀ ਆਈ ਹੈ।ਸ਼ਹੀਦਾਂ ਦਾ ਖੂਨ ਕੌਮ ਲਈ ਹਮੇਸ਼ਾਂ ਪੇ੍ਰਰਨਾ ਸਰੋਤ ਰਿਹਾ।
ਬਾਬਾ ਬੰਤਾ ਸਿੰਘ ਮੰੁਡਾ ਪਿੰਡ ਵਾਲਿਆਂ ਨੇ ਬਾਬਾ ਦੀਪ ਸਿੰਘ ਜੀ ਜੀਵਨ ’ਤੇ ਰੌਸ਼ਨੀ ਪਾਉਂਦਿਆਂ ਉਨ੍ਹਾਂ ਵਲੋਂ ਗੁਰਮਤਿ ਪ੍ਰਚਾਰ ਅਤੇ ਸ਼ਹਾਦਤ ਰਾਹੀਂ ਕੌਮ ਦੀ ਚੜ੍ਹਦੀਕਲਾ ਲਈ ਪਾਏ ਗਏ ਯੋਗਦਾਨ ਨੂੰ ਸੰਗਤਾਂ ਨਾਲ ਸਾਂਝਿਆਂ ਕੀਤਾ।ਗਿਆਨੀ ਹਰਦੀਪ ਸਿੰਘ ਅਨੰਦਪੁਰ ਸਾਹਿਬ ਕੌਮ ’ਤੇ ਹੋ ਰਹੇ ਹਮਲਿਆਂ ਨੂੰ ਇਕਜੁੱਟ ਹੋ ਕੇ ਮੁਕਾਬਲਾ ਕਰਨ ਲਈ ਪ੍ਰੇਰਿਆ।ਸ਼ਹੀਦ ਪਰਿਵਾਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਅਕਾਲੀ ਆਗੂ ਤੇ ਵਿਧਾਇਕ ਪਵਨ ਕੁਮਾਰ ਟੀਨੂੰ, ਸੋਮਣੀ ਕਮੇਟੀ ਮੈਂਬਰ ਪਰਮਜੀਤ ਸਿੰਘ ਰਾਏਪੁਰ, ਸ਼੍ਰੋਮਣੀ ਕਮੇਟੀ ਮੈਂਬਰ ਕੁਲਵੰਤ ਸਿੰਘ ਮੰਨਣ, ਰਾਣਾ ਪਰਮਜੀਤ ਸਿੰਘ ਦਿਲੀ ਕਮੇਟੀ, ਭਾਈ ਅਜਾਇਬ ਸਿੰਘ ਅਭਿਆਸੀ, ਸਮਾਜ ਬਚਾਓ ਮੋਰਚਾ ਦੇ ਆਗੂ ਗਿਆਨ ਚੰਦ, ਭਾਈ ਪਰਮਜੀਤ ਸਿੰਘ ਖ਼ਾਲਸਾ ਪ੍ਰਧਾਨ ਫੈਡਰੇਸ਼ਨ, ਭਾਈ ਸਤਵੰਤ ਸਿੰਘ ਪੁੱਤਰ ਭਾਈ ਕੇਅਰ ਸਿੰਘ, ਭਾਈ ਇੰਦਰਜੀਤ ਸਿੰਘ ਸਪੱੁਤਰ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ, ਬਾਬਾ ਕਰਮਵੀਰ ਸਿੰਘ, ਬੀਬੀ ਜਸਪ੍ਰੀਤ ਕੌਰ ਮਾਹਲ ਪੁਰ, ਮਾਤਾ ਕੁਲਵੰਤ ਕੌਰ, ਭਾਈ ਬਲਵੀਰ ਸਿੰਘ ਯੂ.ਕੇ, ਦਿਲਬਾਗ ਸਿੰਘ ਆਰਫਕੇ, ਸਵਰਨਜੀਤ ਸਿੰਘ, ਭਾਈ ਅਵਤਾਰ ਸਿੰਘ ਮਲੀ, ਸੁਖਵਿੰਦਰ ਸਿੰਘ ਅਗਵਾਨ, ਬਾਬਾ ਬਲਵੀਰ ਸਿੰਘ ਟਿਬਾ ਸਾਹਿਬ, ਭਾਈ ਰਘਬੀਰ ਸਿੰਘ, ਡਾ: ਮਨਜਿੰਦਰ ਸਿੰਘ, ਜਥੇ: ਸੁਖਦੇਵ ਸਿੰਘ ਅਨੰਦਪੁਰ, ਭਾਈ ਮਨਜਿੰਦਰ ਸਿੰਘ, ਭਾਈ ਗੁਰਬਖ਼ਸ਼ ਸਿੰਘ, ਸ਼੍ਰੋਮਣੀ ਕਮੇਟੀ, ਭਾਈ ਸੁਖਵਿੰਦਰ ਸਿੰਘ ਅਗਵਾਨ, ਬਾਬਾ ਨਿਰਮਲ ਦਾਸ ਜੌੜਿਆਂ ਵਾਲੇ, ਬਾਬਾ ਦਿਲਬਾਗ ਸਿੰਘ ਕਾਰਸੇਵਾ, ਬਾਬਾ ਪਰਮਜੀਤ ਸਿੰਘ ਮਾਹਲਪੁਰ, ਮਾਤਾ ਸਰਬਜੀਤ ਕੌਰ, ਜਥੇ: ਸਵਰਨਜੀਤ, ਚਰਨਜੀਤ ਸਿੰਘ ਜਸੋਵਾਲ, ਗਿਆਨੀ ਜੀਵਾ ਸਿੰਘ, ਗਿਆਨੀ ਸਾਹਿਬ ਸਿੰਘ, ਗਿਆਨੀ ਜੋਧਾ ਸਿੰਘ ਵੀ ਮੌਜੂਦ ਸਨ ।

Check Also

ਅੱਖਰ ਸਾਹਿਤ ਅਕਾਦਮੀ ਵਲੋਂ ਸਾਹਿਤਕ ਸੰਵਾਦ

ਪੁਸਤਕ ਸਭਿਆਚਾਰ ਦਾ ਕੋਈ ਵੀ ਤੋੜ ਨਹੀਂ – ਡਾ. ਰਵਿੰਦਰ ਅੰਮ੍ਰਿਤਸਰ, 18 ਅਪ੍ਰੈਲ (ਦੀਪ ਦਵਿੰਦਰ …

Leave a Reply