Friday, April 19, 2024

ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਬਾਰੇ ਜ਼ਿਲਾ ਪੱਧਰੀ ਕਿਸਾਨ ਮੇਲਾ 2 ਅਪ੍ਰੈਲ ਨੂੰ

PPN1803201808ਪਠਾਨਕੋਟ, 18 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀਮਤੀ ਨੀਲਿਮਾ ਦੇ ਦਿਸ਼ਾਂ ਨਿਰਦੇਸ਼ਾਂ ਤਹਿਤ ਖੇਤੀਬਾੜੀ ਵਿਭਾਗ ਵੱਲੋਂ ਜ਼ਿਲਾ ਪਠਾਨਕੋਟ ਵਿੱਚ ਹੋ ਰਹੇ ਖੇਤੀ ਕਾਰਜਾਂ ਦੀ ਸਮੀਖਿਆ ਲਈ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿੱਚ ਦਫਤਰ ਮੁੱਖ ਖੇਤੀਬਾੜੀ ਅਫਸਰ ਵਿਖੇ ਮਹੀਨਾਵਾਰ ਮੀਟਿੰਗ ਡਾ. ਇੰਦਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿੱਚ ਡਾ. ਅਮਰੀਕ ਸਿੰਘ, ਡਾ. ਹਰਿੰਦਰ ਸਿੰਘ ਬੈਂਸ, ਡਾ. ਰਜਿੰਦਰ ਕੁਮਾਰ ਖੇਤੀਬਾੜੀ ਅਫਸਰ ਗੁਰਦਿੱਤ ਸਿੰਘ, ਸੁਭਾਸ਼ ਚੰਦਰ, ਜਤਿੰਦਰ ਕੁਮਾਰ ਖੇਤੀ ਵਿਸਥਾਰ ਅਫਸਰ, ਜਗਦੀਪ ਸਿੰਘ, ਹਰਪ੍ਰੀਤ ਸਿੰਘ ਡਿਪਟੀ ਪੀ.ਡੀ ਆਤਮਾ, ਰਾਜ ਕੁਮਾਰ ਹਾਜ਼ਰ ਸਨ।
ਮੀਟਿੰਗ ਨੂੰ ਸੰਬੋਧਨ ਕਰਦਿਆਂ ਡਾ. ਇੰਦਰਜੀਤ ਸਿੰਘ ਨੇ ਦੱਸਿਆ ਕਿ ਜ਼ਿਲਾ ਪਠਾਨਕੋਟ ਦੇ ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਦੀ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲਾ ਪੱਧਰੀ ਕਿਸਾਨ ਮੇਲਾ ਮਿਤੀ 2 ਅਪ੍ਰੈਲ 2018 ਦਿਨ ਸੋਮਵਾਰ ਨੂੰ ਦਾਣਾ ਮੰਡੀ ਨੌਰੰਗਪੁਰ ਬਲਾਕ ਪਠਾਨਕੋਟ ਵਿਖੇ ਜਾਵੇਗਾ।ਉਨਾਂ ਦੱਸਿਆਂ ਕਿ ਇਸ ਮੌਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਂਣਾ ਦੇ ਖੇਤੀ ਮਾਹਿਰ ਕਿਸਾਨਾਂ ਨੂੰ ਫਸਲਾਂ ਦੀ ਕਾਸ਼ਤ ਸੰਬੰਧੀ ਤਕਨੀਕੀ ਜਾਣਕਾਰੀ ਦੇਣਗੇ। ਉਨਾਂ ਕਿਹਾ ਕਿ ਇਸ ਮੌਕੇ ਖੇਤੀਬਾੜੀ,ਬਾਗਬਾਨੀ,ਪਸ਼ੂਪਾਲਣ,ਸਿਹਤ ਵਿਭਾਗ,ਡੇਅਰੀ ਵਿਭਾਗ,ਮੱਛੀ ਪਾਲਣ,ਸਹਿਕਾਰਤਾ ਵਿਭਾਗ,ਬੈਂਕਸ ,ਨਿੱਜੀ ਅਦਾਰੇ ਅਤੇ ਅਗਾਂਹਵਧੂ ਕਿਸਾਨਾਂ ਵੱਲੋਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ।ਉਨਾਂ ਦੱਸਿਆ ਕਿ ਕਿਸਾਨ ਮੇਲੇ ਦਾ ਮੁੱਖ ਉਦੇਸ਼ ਰਸਾਇਣ ਮੁਕਤ ਸੁਰੱਖਿਅਤ ਭੋਜਨ ਅਤੇ  ਸਹਿਕਾਰੀ ਖੇਤੀ ਹੋਵੇਗਾ। ਉਨਾਂ ਕਿਹਾ ਕਿ ਕਣਕ ਦੀ ਕਟਾਈ ਤੋਂ ਬਾਅਦ ਕਣਕ ਦੇ ਨਾੜ ਨੂੰ ਅੱਗ ਲਗਾ ਕੇ ਸਾੜਣ ਨਾਲ ਹੁੰਦੇ ਨੁਕਸਾਨ ਅਤੇ ਸਾੜੇ ਬਗੈਰ ਸਾਂਭ ਸਂਭਾਲ ਕਰਨ ਬਾਰੇ ਇੱਕ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ । ਉਨਾਂ ਕਿਸਾਨਾਂ ਖਾਸ ਕਰਕੇ ਨੋਜਵਾਨ ਕਿਸਾਨਾਂ ਨੂੰ ਅਪੀਲ ਕੀਤੀ ਕਿ ਖੇਤੀਬਾੜੀ ਵਿਭਾਗ ਵੱਲੋਂ ਲਗਾਏ ਜਾ ਰਹੇ ਕਿਸਾਨ ਮੇਲੇ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਹਾਜ਼ਰ ਹੋਣ। ਉਨਾਂ ਸਮੂਹ ਸਟਾਫ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਕਿਸਾਨ ਮੇਲੇ ਪ੍ਰਤੀ ਜਾਗਰੁਕਤਾ ਪੈਦਾ ਕਰ ਲਈ ਕਿਸਾਨਾਂ ਨਾਲ ਵੱਧ ਤੋਂ ਵੱਧ ਸੰਪਰਕ ਕੀਤਾ ਜਾਵੇ।
 

Check Also

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. …

Leave a Reply