Friday, March 29, 2024

ਜੌੜਸਿੰਘਵਾਲਾ ਦੇ ਸਰਪੰਚ ਬਹਾਲ ਸਿੰਘ ਦੇ ਦਿਹਾਂਤ `ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 20 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਿੰਡ ਜੌੜਸਿੰਘਵਾਲਾ ਦੇ ਸਰਪੰਚ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜੂਰੀ ਅਰਦਾਸੀਏ ਭਾਈ ਕੁਲਵਿੰਦਰ ਸਿੰਘ ਜੌੜਸਿੰਘ ਵਾਲਾ ਦੇ ਭਰਾ ਬਹਾਲ ਸਿੰਘ ਦੇ ਦਿਹਾਂਤ `ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਤੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸੁਲੱਖਣ ਸਿੰਘ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਭਾਈ ਕੁਲਵਿੰਦਰ ਸਿੰਘ ਨਾਲ ਦੁੱਖ ਸਾਂਝਾ ਕਰਦਿਆਂ ਉਨਾਂ ਕਿਹਾ ਕਿ ਬਹਾਲ ਸਿੰਘ ਸਰਪੰਚ ਦੀ ਹੋਈ ਬੇਵਕਤੀ ਮੌਤ ਨਾਲ ਪਰਿਵਾਰ ਨੂੰ  ਪੂਰਾ ਹੋਣ ਵਾਲਾ ਘਾਟਾ ਪਿਆ ਹੈ।ਉਹਨਾਂ ਪ੍ਰਮਾਤਮਾ ਪਾਸ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕੀਤੀ।ਪਰਿਵਾਰ ਅਨੁਸਾਰ 65 ਸਾਲਾ ਭਾਈ ਬਹਾਲ ਸਿੰਘ ਨਾਮੁਰਾਦ ਕੈਂਸਰ ਰੋਗ ਤੋ ਪੀੜਤ ਸਨ।

Check Also

ਖ਼ਾਲਸਾ ਕਾਲਜ ਫ਼ਿਜ਼ੀਕਲ ਦੇ ਵਿਦਿਆਰਥੀਆਂ ਨੇ ਅੰਤਰ ’ਵਰਸਿਟੀ ਮੁਕਾਬਲੇ ’ਚ ਕਾਂਸੇ ਦੇ ਤਮਗੇ ਜਿੱਤੇ

ਅੰਮ੍ਰਿਤਸਰ 28 ਮਾਰਚ (ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਖ਼ਾਲਸਾ ਕਾਲਜ ਆਫ਼ ਫ਼ਿਜੀਕਲ ਐਜ਼ੂਕੇਸ਼ਨ ਦੇ ਵਿਦਿਆਰਥੀਆਂ …

Leave a Reply