Friday, April 19, 2024

ਖ਼ਾਲਸਾ ਕਾਲਜ ਐਜੂਕੇਸ਼ਨ ਵਿਖੇ ਅੰਤਰ ਰਾਸ਼ਟਰੀ ਖੁਸ਼ਹਾਲੀ ਦਿਵਸ ਮਨਾਇਆ ਗਿਆ

ਅੰਮ੍ਰਿਤਸਰ, 20 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਵਿਖੇ ਅੰਤਰ ਰਾਸ਼ਟਰੀ ਖੁਸ਼ਹਾਲੀ PPN2003201808ਦਿਵਸ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਕਾਲਜ ਪ੍ਰਿੰਸੀਪਲ ਡਾ. ਜਸਵਿੰਦਰ ਸਿੰਘ ਢਿੱਲੋਂ ਦੇ ਸਹਿਯੋਗ ਨਾਲ ਆਯੋਜਿਤ ਇਸ ਸੈਮੀਨਾਰ ’ਚ ਡਾ. ਰੂਪਨ ਢਿੱਲੋਂ ਅਸਿਸਟੈਂਟ ਪ੍ਰੋਫੈਸਰ, ਸਾਈਕਾਲੋਜੀ ਵਿਭਾਗ, ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਆਪਣੇ ਭਾਸ਼ਣ ’ਚ ਡਾ. ਰੂਪਨ ਢਿੱਲੋਂ ਨੇ ਖੁਸ਼ੀ ਨੂੰ ਮਨੋਵਿਗਿਆਨਿਕ ਪੱਖ ਨਾਲ ਜੋੜਦੇ ਹੋਏ ਕਿਹਾ ਕਿ ਅਜਿਹੇ ਤੱਤ ਜਿਹੜੇ ਕਿ ਸਾਡੀ ਖੁਸ਼ੀ ਦੇ ਰਾਹ ’ਚ ਰੁਕਾਵਟਾਂ ਪਾਉਂਦੇ ਹਨ ਉਨ੍ਹਾਂ ਨੂੰ ਆਪਣੀ ਸਖਸ਼ੀਅਤ ਨਾਲੋਂ ਵੱਖ ਕਰਕੇ ਹਮੇਸ਼ਾਂ ਜ਼ਿੰਦਗੀ ’ਚ ਖੁਸ਼ ਰਹਿਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਭਾਵੇਂ ਕਿ ਜੀਵਨ ਦੀ ਭੱਜ-ਦੌੜ ’ਚ ਕਾਫ਼ੀ ਮੁਸ਼ਕਿਲਾਂ ਅਤੇ ਚਿੰਤਾਵਾਂ ਹਨ ਪਰ ਖੁਸ਼ੀ-ਖੁਸ਼ੀ ਹਰੇਕ ਅੜਚਨਾਂ ਨੂੰ ਚੁਣੌਤੀ ਵਜੋਂ ਲੈਂਦਿਆਂ ਡੱਟ ਕੇ ਮੁਕਾਬਲਾ ਕਰਨਾ ਚਾਹੀਦਾ ਹੈ।ਇਸ ਤੋਂ ਪਹਿਲਾਂ ਕਾਲਜ ਪੁੱਜਣ ’ਤੇ ਵਾਈਸ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਨੇ ਆਏ ਹੋਏ ਮਹਿਮਾਨਾ ਦਾ ਸਵਾਗਤ ਕਰਦੇ ਹੋਏ ਆਪਣੇ ਸਵਾਗਤੀ ਭਾਸ਼ਣ ’ਚ ਕਿਹਾ ਕਿ ਜੀਵਨ ਦੀਆਂ ਸਮੱਸਿਆਵਾਂ ਨਾਲ ਜੂਝਨ ਲਈ ਖੁਸ਼ ਰਹਿਣਾ ਅੱਜ ਦੇ ਮਨੁੱਖ ਦੀ ਮੁੱਢਲੀ ਲੋੜ ਬਣ ਗਿਆ ਹੈ।ਇਸ ਲਈ ਅੰਤਰ ਰਾਸ਼ਟਰੀ ਪੱਧਰ ’ਤੇ ਅਜਿਹੇ ਦਿਵਸ ਮਨਾਉਣਾ ਸ਼ਲਾਘਾਯੋਗ ਹੈ। ਪ੍ਰੋਗਰਾਮ ਦੇ ਅੰਤ ’ਚ ਵਾਈਸ ਪ੍ਰਿੰ: ਡਾ. ਹਰਪ੍ਰੀਤ ਕੌਰ ਨੇ ਡਾ. ਰੂਪਨ ਢਿੱਲੋਂ ਨੂੰ ਸਨਮਾਨਿਤ ਕਰਦੇ ਹੋਏ ਉਨ੍ਹਾਂ ਦਾ ਧੰਨਵਾਦ ਕੀਤਾ।ਇਸ ਮੌਕੇ ਡਾ. ਮਨਿੰਦਰ ਕੌਰ, ਡਾ. ਦੀਪਿਕਾ ਕੋਹਲੀ, ਡਾ. ਨਿਰਮਲਜੀਤ ਕੌਰ ਸੰਧੂ, ਡਾ. ਗੁਰਜੀਤ ਕੌਰ, ਡਾ. ਬਿੰਦੂ ਸ਼ਰਮਾ, ਰਾਜਵਿੰਦਰ ਕੌਰ, ਰਜਨੀ ਗੁਪਤਾ, ਪੂਨਮਪ੍ਰੀਤ ਕੌਰ ਢਿੱਲੋਂ ਤੋਂ ਇਲਾਵਾ ਹੋਰ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ।

Check Also

ਅੱਖਰ ਸਾਹਿਤ ਅਕਾਦਮੀ ਵਲੋਂ ਸਾਹਿਤਕ ਸੰਵਾਦ

ਪੁਸਤਕ ਸਭਿਆਚਾਰ ਦਾ ਕੋਈ ਵੀ ਤੋੜ ਨਹੀਂ – ਡਾ. ਰਵਿੰਦਰ ਅੰਮ੍ਰਿਤਸਰ, 18 ਅਪ੍ਰੈਲ (ਦੀਪ ਦਵਿੰਦਰ …

Leave a Reply