Thursday, April 25, 2024

ਲੋਕਾਂ ਨੂੰ ਸਰਕਾਰੀ ਹਸਪਤਾਲਾਂ ਵਿਚ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ – ਡਿਪਟੀ ਕਮਿਸ਼ਨਰ

ਸਫਾਈ ਤੇ ਸਿਹਤ ਸੇਵਾਵਾਂ ਦੀ ਜਾਂਚ ਲਈ ਹਸਪਤਾਲਾਂ ਦੀ ਅਚਨਚੇਤ ਚੈਕਿੰਗ ਹੋਵੇਗੀ

PPN06081403

ਫਾਜਿਲਕਾ, 6 ਅਗਸਤ (ਵਿਨੀਤ ਅਰੋੜਾ/ਸ਼ਾਇਨ ਕੁੱਕੜ) – ਲੋਕਾਂ ਨੂੰ ਸਰਕਾਰੀ ਹਸਪਤਾਲਾਂ ਵਿਚ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ ਅਤੇ ਮਰੀਜ਼ਾਂ ਨੂੰ ਸਰਕਾਰ ਵੱਲੋਂ ਉਪਲੱਬਧ ਦਵਾਈਆਂ ਮੁਫ਼ਤ ਦਿੱਤੀਆਂ ਜਾਣਗੀਆਂ । ਇਹ ਆਦੇਸ਼ ਡਿਪਟੀ ਕਮਿਸ਼ਨਰ-ਕਮ-ਚੇਅਰਮੈਨ ਜਿਲ੍ਹਾ ਸਿਹਤ ਸੁਸਾਇਟੀ ਸ. ਮਨਜੀਤ ਸਿੰਘ ਬਰਾੜ ਆਈ.ਏ.ਐਸ. ਨੇ ਸੁਸਾਇਟੀ ਦੀ ਮੀਟਿੰਗ ਦੌਰਾਨ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਦਿੱਤੇ । ਇਸ ਮੀਟਿੰਗ ਵਿਚ ਸਿਵਲ ਸਰਜਨ ਡਾ. ਬਲਦੇਵ ਰਾਜ ਚਾਵਲਾ, ਡਾ. ਦਵਿੰਦਰ ਭੁੱਕਲ ਸਹਾਇਕ ਸਿਵਲ ਸਰਜਨ ਸਮੇਤ ਜ਼ਿਲ੍ਹੇ ਨਾਲ ਸਬੰਧਤ ਸਿਹਤ ਵਿਭਾਗ ਦੇ ਅਧਿਕਾਰੀ ਹਾਜਰ ਸਨ।ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਸਰਕਾਰੀ ਹਸਪਤਾਲਾਂ ਵਿਚ ਸਫਾਈ ਦੇ ਮਾੜੇ ਪ੍ਰਬੰਧਾਂ ਦਾ ਗੰਭੀਰ ਨੋਟਿਸ ਲਿਆ ਅਤੇ ਕਿਹਾ ਕਿ ਉਹ ਜ਼ਿਲ੍ਹੇ ਦੇ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ  ਸਹੂਲਤਾਂ ਅਤੇ ਸਫਾਈ ਪ੍ਰਬੰਧਾਂ ਦਾ ਖੁਦ ਜਾਇਜ਼ਾ ਲੈਣਗੇ ਅਤੇ ਜੇਕਰ ਇਨ੍ਹਾਂ ਪ੍ਰਬੰਧਾਂ ਵਿਚ ਘਾਟ ਪਾਈ ਗਈ ਤਾਂ ਸਬੰਧਤ ਅਧਿਕਾਰੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਉਹ ਫਾਜਿਲਕਾ ਅਤੇ ਅਬੋਹਰ ਵਿਖੇ ਬਣੀਆਂ ਨਵੀਆਂ ਨਸ਼ਾ ਛਡਾਊ ਕੇਂਦਰਾਂ ਦੀਆਂ ਇਮਾਰਤਾਂ ਦਾ ਨਰੀਖਣ ਵੀ ਕਰਨਗੇ। ਮੀਟਿੰਗ ਦੌਰਾਨ ਰਾਸ਼ਟਰੀ ਸਿਹਤ ਮਿਸ਼ਨ ਤਹਿਤ ਗਰਭਵਤੀ ਮਾਵਾਂ ਦੀ ਰਜਿਸ਼ਟਰੇਸ਼ਨ, ਸੁਰੱਖਿਅਤ ਜਨੇਪੇ, ਜਨਨੀ ਸੁਰੱਖਿਆ ਯੋਜਨਾ, ਟੀਕਾਕਰਨ, ਸਕੂਲ ਸਿਹਤ ਆਦਿ ਪ੍ਰੋਗਰਾਮਾਂ ਬਾਰੇ ਅਧਿਕਾਰੀਆਂ ਤੋਂ ਜਾਣਕਾਰੀ ਹਾਸਲ ਕੀਤੀ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਮਿੱਥੇ ਟੀਚੀਆਂ ਨੂੰ ਪ੍ਰਾਪਤ ਕਰਨ ਲਈ ਹੋਰ ਮਿਹਨਤ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਸ. ਮਨਜੀਤ ਸਿੰਘ ਬਰਾੜ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਮਲੇਰੀਆ ਅਤੇ ਡੇਗੂੰ ਵਰਗੀਆਂ ਮੌਸਮੀ ਬੀਮਾਰੀਆਂ ਦੀ ਰੋਕਥਾਮ ਅਤੇ ਮਰੀਜ਼ਾਂ ਦੇ ਇਲਾਜ ਲਈ ਢੁੱਕਵੇਂ ਉਪਰਾਲੇ ਕੀਤੇ ਜਾਣ । ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਵਿਭਾਗ ਵੱਲੋਂ ਜੂਨ ਮਹੀਨੇ ਨੂੰ ਮਲੇਰੀਆ ਅਤੇ ਹੋਰ ਮੌਸਮੀ ਬੀਮਾਰੀਆਂ ਵਿਰੋਧੀ ਮਹੀਨੇ ਵਜੋਂ ਮਨਾਇਆ ਗਿਆ ਅਤੇ ਹੋਰ ਵਿਭਾਗਾਂ ਦੇ ਸਹਿਯੌਗ ਨਾਲ ਇਨ੍ਹਾਂ ਬੀਮਾਰੀਆਂ ਦੀ ਰੋਕਥਾਮ ਅਤੇ ਮੱਛਰ ਦੇ ਖਾਤਮੇ ਲਈ ਫੋਗਿੰਗ/ਸਪਰੇ ਕਰਵਾਈ ਗਈ । ਪਿੰਡਾਂ ਅਤੇ ਸ਼ਹਿਰਾਂ ਵਿਚ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਮੁਹਿੰਮ ਚਲਾਈ ਗਈ । ਡਿਪਟੀ ਕਮਿਸ਼ਨਰ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਸੇਵਾ ਦੇ ਅਧਿਕਾਰ ਕਾਨੂੰਨ ਤਹਿਤ ਲੋਕਾਂ ਨੂੰ ਵਿਭਾਗ ਦੀਆਂ ਸਮਾਂਬੰਧ ਸੇਵਾਵਾਂ ਵਿੱਚ ਦੇਰੀ ਨਹੀ ਹੋਣੀ ਚਾਹੀਦੀ ।

Check Also

ਮੰਡੀਆਂ ਵਿਚੋਂ ਕਣਕ ਦੀ ਚੁਕਾਈ ਨਾਲੋ ਨਾਲ ਕਰਨ ‘ਚ ਅੰਮ੍ਰਿਤਸਰ ਜਿਲ੍ਹਾ ਪੰਜਾਬ ਵਿੱਚ ਸਭ ਤੋਂ ਅੱਗੇ

ਅੰਮ੍ਰਿਤਸਰ, 25 ਅਪ੍ਰੈਲ (ਸੁਖਬੀਰ ਸਿੰਘ) – ਜਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਸੀਜ਼ਨ ਅਜੇ ਸ਼ੁਰੂਆਤੀ …

Leave a Reply